Advertisement
ਸਹਾਇਕ ਪ੍ਰੋਫ਼ੈਸਰ ਡਾ. ਚਮਕੌਰ ਸਿੰਘ ਦੇ ਸਦੀਵੀ ਵਿਛੋੜੇ ਕਾਰਨ ਯੂਨੀਵਰਸਿਟੀ ਕਾਲਜ ਸਟਾਫ਼ ਨੂੰ ਡੂੰਘਾ ਸਦਮਾ
ਧੂਰੀ 12 ਜੂਨ,2023:
ਯੂਨੀਵਰਸਿਟੀ ਕਾਲਜ ਬੇਨੜਾ ਦੇ ਸਰੀਰਿਕ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਡਾ. ਚਮਕੌਰ ਸਿੰਘ ਦੇ ਸਮੇਂ ਤੋਂ ਪਹਿਲਾਂ ਅਚਾਨਕ ਹੀ ਇਸ ਦੁਨੀਆਂ ਤੋਂ ਚਲੇ ਜਾਣ ‘ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵਿਛੜੀ ਰੂਹ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ।
ਕਾਲਜ ਪ੍ਰਿੰਸੀਪਲ ਡਾ. ਪਰਮਜੀਤ ਕੌਰ ਨੇ ਦੱਸਿਆ ਕਿ ਐਤਵਾਰ ਦੇਰ ਸ਼ਾਮ ਨੂੰ ਉਨ੍ਹਾਂ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਤਰ੍ਹਾਂ ਉਨ੍ਹਾਂ ਦੇ ਅਚਾਨਕ ਹੀ ਇਸ ਦੁਨੀਆਂ ਤੋ ਚਲੇ ਜਾਣ ਨਾਲ ਕਾਲਜ ਸਟਾਫ਼ ਨੂੰ ਡੂੰਘਾ ਸਦਮਾ ਲੱਗਿਆ ਹੈ।
ਜ਼ਿਕਰਯੋਗ ਹੈ ਕਿ ਡਾ. ਚਮਕੌਰ ਸਿੰਘ ਨੇ ਆਉਂਦੇ ਦਸੰਬਰ ਵਿੱਚ ਕਾਲਜ ਦੀਆਂ ਸੇਵਾਵਾਂ ਤੋਂ ਸੇਵਾ ਮੁਕਤ ਹੋਣਾ ਸੀ।