ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਮੌਕੇ ਖੂਨਦਾਨ ਕੈਂਪ ਲਗਾਇਆ:- ਸੰਤ ਹਰਪਾਲ ਦਾਸ ਜੀ
ਮਲੇਰਕੋਟਲਾ 6 ਜੂਨ,2022
ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਤੇ ਬਾਬਾ ਬੰਦਾ ਸਿੰਘ ਬਹਾਦਰ ਵੈਲਫੇਅਰ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਪਿੰਡ ਅਮੀਰ ਨਗਰ ਦੁੱਲਮਾ ਵਿਖੇ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ।
ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ ਤੇ ਕਲੱਬ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗਰਮੀ ਦੌਰਾਨ ਬਲੱਡ ਬੈਂਕ ਵਿੱਚ ਖੂਨ ਦੀ ਬਹੁਤ ਕਮੀ ਨੂੰ ਦੇਖ ਦੇ ਹੋਏ ਇਸ ਕੈਂਪ ਆਜੋਯਨ ਕੀਤਾ ਗਿਆ।ਜਿਸ ਦਾ ਉਦਘਾਟਨ ਸੰਤ ਹਰਪਾਲ ਦਾਸ ਜੀ ਵੱਲੋਂ ਕੀਤਾ ਗਿਆ ਉਨਾ ਕਿਹਾ ਕਿ ਖੂਨ ਦਾਨ ਮਹਾਂ ਦਾਨ ਹੈ ਜਿਸ ਨਾਲ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ ਖੂਨਦਾਨ ਕੈਂਪ ਦੌਰਾਨ ਸਰਕਾਰੀ ਹਸਪਤਾਲ ਮਾਲੇਰਕੋਟਲਾ ਦੇ ਡਾਕਟਰਾ ਦੀ ਟੀਮ ਵੱਲੋਂ ਬਲੱਡ ਲੈਣ ਦੀ ਸੇਵਾ ਨਿਭਾਈ ਗਈ ਕੈਂਪ ਦੌਰਾਨ 30 ਖੂਨਦਾਨੀਆਂ ਵੱਲੋਂ ਖ਼ੂਨਦਾਨ ਕੀਤਾ ਗਿਆ ।
ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ.ਜਸਵੰਤ ਸਿੰਘ ਗੱਜਣਮਾਜਰਾ ਨੇ ਖੂਨ ਦਾਨ ਕਰਨ ਵਾਲੇ ਨੋਜਵਾਨਾਂ ਨੂੰ ਪ੍ਰਸੰਸਾ ਪੱਤਰ ਤੇ ਟਰਾਫੀ ਨਾਲ ਸਨਮਾਨਿਤ ਕੀਤਾ।ਇਸ ਮੌਕੇ ਡਾ. ਸਿਮਰਨਜੀਤ ਕੌਰ,ਐਲ ਟੀ ਮਨਵੀਰ ਕੌਰ ਰ, ਕੇ.ਐਸ ਗਰੁੱਪ ਵੱਲੋਂ ਕੁਲਦੀਪ ਸਿੰਘ ਬੰਟੀ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੀਤ ਪ੍ਰਧਾਨ ਪੁਸ਼ਪਿੰਦਰ ਸਿੰਘ ਰਵੀ ਅਮਰਗੜ੍ਹ, ਰਵਿੰਦਰ ਸਿੰਘ, ਹਰਪ੍ਰੀਤ ਸਿੰਘ ਦੁੱਲਮਾਂ, ਧਰਮਪ੍ਰੀਤ ਸਿੰਘ ਦੁੱਲਮਾ, ਗੁਰਪ੍ਰੀਤ ਸਿੰਘ, ਕਮਲਪ੍ਰੀਤ ਸਿੰਘ, ਯੂਥ ਆਗੂ ਬਲਦੇਵ ਸਿੰਘ, ਸਟਾਫ ਨਰਸ ਅਮਨਦੀਪ ਕੌਰ, ਬਲਜਿੰਦਰ ਸਿੰਘ, ਪ੍ਰਦੀਪ ਸਿੰਘ, ਅਰਸਜੋਤ ਸਿੰਘ ਬੱਲ, ਸੁਖਚੈਨ ਸਿੰਘ ,ਭੈਣੀ ਕਿਰਨਦੀਪ ਸਿੰਘ ਭੈਣੀ ਕੁਲਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੇਵਾਦਾਰ ਹਾਜ਼ਰ ਸਨ।