ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਦੇ ਨਾਂ ਡੀਸੀ ਰੂਪਨਗਰ ਨੂੰ ਦਿੱਤਾ ਮੰਗ ਪੱਤਰ

154

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਦੇ ਨਾਂ ਡੀਸੀ ਰੂਪਨਗਰ ਨੂੰ ਦਿੱਤਾ ਮੰਗ ਪੱਤਰ

ਬਹਾਦਰਜੀਤ ਸਿੰਘ /ਰੂਪਨਗਰ, 21 ਸਤੰਬਰ, 2022  

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਡੀਸੀ ਰੂਪਨਗਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਚਾਈਨਾ ਵਾਇਰਸ ਬਿਮਾਰੀ ਕਾਰਨ ਝੋਨੇ ਦੀ ਖਰਾਬ ਹੋਈ ਫਸਲ ਦੇ ਮੁਆਵਜ਼ੇ ਅਤੇ ਜੀ ਓ ਜੀ ਸਕੀਮ ਤਹਿਤ ਸਾਬਕਾ ਫੌਜੀਆਂ ਦੀਆਂ ਸੇਵਾਵਾ ਨੂੰ ਮੁੜ ਚਾਲੂ ਕਰਵਾਉਣ ਨੂੰ ਲੈ ਕੇ ਮੰਗ ਪੱਤਰ ਦਿੱਤਾ।

ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਗੋਗੀ ਨੇ ਕਿਹਾ ਕਿ ਚਾਈਨਾ ਵਾਇਰਸ ਬਿਮਾਰੀ ਲੱਗਣ ਕਾਰਨ ਕਿਸਾਨਾਂ ਦੇ ਝੋਨੇ ਦੀ ਫਸਲ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ ਅਤੇ ਇਸ ਤੋਂ ਪਹਿਲਾਂ ਲੰਪੀ ਸਕਿੰਨ ਬਿਮਾਰੀ ਕਾਰਨ ਵੱਡੀ ਵਿਚ ਗਿਣਤੀ ਕਿਸਾਨਾਂ ਦੇ ਪਸ਼ੂ ਮਰ ਗਏ ਸਨ ਜਿਸ ਕਾਰਨ ਕਿਸਾਨ ਆਰਥਿਕ ਮਦਹਾਲੀ ਨਾਲ ਜੂਝ ਰਹੇ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਜੀ ਓ ਜੀ ਸਕੀਮ ਤਹਿਤ 4500 ਦੇ ਕਰੀਬ ਸਾਬਕਾ ਫੌਜੀ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਵਿਚ ਸਹਿਯੋਗ ਕਰ ਰਹੇ ਸਨ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਉਹਨਾਂ ਦੀ ਮੱਦਦ ਮਿਲਦੀ ਸੀ ਪ੍ਰੰਤੂ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਉਹਨਾਂ ਦੀਆਂ ਸੇਵਾਵਾਂ ਨੂੰ ਖ਼ਤਮ ਕਰ ਦਿੱਤਾ ਜਿਸ ਕਾਰਨ ਪੰਚਾਇਤਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਦੇ ਨਾਂ ਡੀਸੀ ਰੂਪਨਗਰ ਨੂੰ ਦਿੱਤਾ ਮੰਗ ਪੱਤਰ

ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ, ਜਿਨ੍ਹਾਂ ਕਿਸਾਨਾਂ ਦੇ ਪਸ਼ੂ ਮਰ ਚੁੱਕੇ ਹਨ ਉਨ੍ਹਾਂ ਨੂੰ 1,00,000 ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ ਅਤੇ ਜੀ ਓ ਜੀ ਸਕੀਮ ਤਹਿਤ ਸਾਬਕਾ ਫੌਜੀਆਂ ਦੀਆਂ ਸੇਵਾਵਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਤਾਂ ਜੋ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਮੋਹਣ ਸਿੰਘ ਫੈਡਰੇਸ਼ਨ ਆਗੂ, ਪਰਮਜੀਤ ਸਿੰਘ ਮੱਕੜ, ਰਵਿੰਦਰ ਸਿੰਘ ਢੱਕੀ, ਅਜਮੇਰ ਸਿੰਘ ਬਿਕੋ, ਐਡਵੋਕੇਟ ਸੂਰਜ ਪਾਲ, ਚੌਧਰੀ ਵੇਦ ਪ੍ਰਕਾਸ਼, ਮਨਜਿੰਦਰ ਸਿੰਘ ਧਨੋਆ, ਸਵਰਨਜੀਤ ਸਿੰਘ ਬੋਬੀ, ਸਰਪੰਚ ਸਵਰਨ ਸਿੰਘ, ਅਜੈਬ ਸਿੰਘ, ਜਸਵੀਰ ਸਿੰਘ, ਇੰਦਰਪਾਲ ਸਿੰਘ, ਸਰਪੰਚ ਬਲਜੀਤ ਸਿੰਘ, ਬਲਵਿੰਦਰ ਕੌਰ ਸ਼ਾਮਪੁਰਾ, ਧਰਮ ਚੰਦ ਟੱਪਰੀਆਂ, ਗੁਰਦੀਪ ਸਿੰਘ ਬਟਾਰਲਾ, ਬਾਬਾ ਦਿਲਬਾਗ ਸਿੰਘ, ਸੁਖਵਿੰਦਰ ਸਿੰਘ ਸ਼ੰਮੀ, ਜਸਵੀਰ ਸਿੰਘ ਰਾਣਾ, ਹਰਜਿੰਦਰ ਸਿੰਘ ਭਾਓਵਾਲ, ਸਤਨਾਮ ਸਿੰਘ, ਹਰਜੀਤ ਸਿੰਘ ਹਵੇਲੀ, ਹਰਬੰਸ ਸਿੰਘ ਅਤੇ ਬਹਾਦਰ ਸਿੰਘ ਥਲੀ ਆਦਿ ਹਾਜਰ ਸਨ।