ਸਾਂਸਦ ਮਨੀਸ਼ ਤਿਵਾੜੀ ਨੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟ ਦੇ ਚੈੱਕ ਵੰਡੇ

179

ਸਾਂਸਦ ਮਨੀਸ਼ ਤਿਵਾੜੀ ਨੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟ ਦੇ ਚੈੱਕ ਵੰਡੇ

ਬਹਾਦਰਜੀਤ ਸਿੰਘ / ਰੂਪਨਗਰ, 5 ਮਈ,2023

ਲੋਕ ਸਭਾ ਹਲਕੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਅੱਗੇ ਵਧਾਉਂਦੇ ਹੋਏ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਪਿੰਡ ਅਬਿਆਣਾ ਖੁਰਦ, ਨਿੱਕੂ ਨੰਗਲ, ਭੂਰੇ, ਸੈਣੀ ਮਾਜਰਾ, ਮਾਣੇਵਾਲ, ਸਜਾਵਲਪੁਰ, ਹਾਪੋਪਾਲ ਅਤੇ ਭੈਰੋਂ ਮਾਜਰਾ ਦੇ ਵਿਕਾਸ ਲਈ ਕਰੀਬ 20 ਲੱਖ ਰੁਪਏ ਦੇ ਚੈੱਕ ਵੰਡੇ ਗਏ।

ਇਸ ਮੌਕੇ ਸੰਬੋਧਨ ਕਰਦਿਆਂ, ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਉਹ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਉਨ੍ਹਾਂ ਵੱਲੋਂ ਲੋਕ ਸਭਾ ਹਲਕੇ ਦੇ ਪਿੰਡਾਂ ਦੇ ਬੁਨਿਆਦੀ ਵਿਕਾਸ ਲਈ ਆਪਣੇ ਸੰਸਦੀ ਕੋਟੇ ਵਿੱਚੋਂ ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।  ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਤੋਂ ਬਿਨਾਂ ਦੇਸ਼ ਦੇ ਵਿਕਾਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਅਤੇ ਇਹ ਦੌਰ ਅੱਗੇ ਵੀ ਜਾਰੀ ਰਹੇਗਾ।

ਸਾਂਸਦ ਮਨੀਸ਼ ਤਿਵਾੜੀ ਨੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟ ਦੇ ਚੈੱਕ ਵੰਡੇ

ਜਿੱਥੇ ਹੋਰਨਾਂ ਤੋਂ ਇਲਾਵਾ, ਬਬਰੀਤ ਸਿੰਘ ਸਰਪੰਚ, ਨਿਰਵੈਰ ਸਿੰਘ ਬਿੱਲਾ, ਨਵਦੀਪ ਸਿੰਘ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ ਸਰਪੰਚ, ਦ੍ਰਵਜੀਤ ਸਿੰਘ ਪੁਨੀਆ, ਮਨੀਸ਼ ਕੁਮਾਰ, ਹਰਪਾਲ ਸਿੰਘ ਸਰਪੰਚ, ਨਿਰਮਲ ਦਾਸ ਸਰਪੰਚ, ਬਲਜਿੰਦਰ ਸਿੰਘ ਸਰਪੰਚ, ਮਹਿੰਦਰ ਮਾਨ, ਇੰਦਰਜੀਤ ਸਿੰਘ, ਰਾਮ ਸਿੰਘ ਸਰਪੰਚ, ਨਰਿੰਦਰ ਰੱਤੂ ਵੀ ਹਾਜ਼ਰ ਸਨ।