ਸਿਹਤ ਮੰਤਰੀ ਜੋੜਾਮਾਜਰਾ ਅਤੇ ਸਿੱਖਿਆ ਮੰਤਰੀ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਿਹਤ ਕੇਂਦਰਾਂ ਦਾ ਲਿਆ ਜਾਇਜਾ

184

ਸਿਹਤ ਮੰਤਰੀ ਜੋੜਾਮਾਜਰਾ ਅਤੇ ਸਿੱਖਿਆ ਮੰਤਰੀ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਿਹਤ ਕੇਂਦਰਾਂ ਦਾ ਲਿਆ ਜਾਇਜਾ

ਬਹਾਦਰਜੀਤ ਸਿੰਘ / ਭਰਤਗੜ੍ਹ 13 ਅਗਸਤ,2022

ਅੱਜ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਅਤੇ ਸਕੂਲ ਸਿੱਖਿਆ ਤੇ ਜੇਲ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵੱਖ ਵੱਖ ਸਿਹਤ ਕੇਂਦਰਾਂ ਦਾ ਦੌਰਾ ਕੀਤਾ ਅਤੇ ਸਿਹਤ ਕੇਂਦਰਾਂ ਵਿਚ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜਾ ਲਿਆ।

ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਭਰਤਗੜ੍ਹ ਕਮਿਊਨਿਟੀ ਹੈਲਥ ਸੈਂਟਰ ਦੀ ਇਮਾਰਤ ਉਤੇ ਪਿਛਲੀ ਸਰਕਾਰ ਨੇ ਕਰੋੜਾਂ ਰੁਪਏ ਖਰਚ ਕੀਤੇ ਹਨ ਪ੍ਰੰਤੂ ਇਸ ਇਮਾਰਤ ਦੇ ਨਿਰਮਾਣ ਲਈ ਮਟੀਰੀਅਲ ਦੀ ਗੁਣਵੱਤਾ ਬਹੁਤ ਹੀ ਹੇਠਲੇ ਦਰਜੇ ਦੀ ਹੈ, ਮਟੀਰੀਅਲ ਵੀ ਚੰਗਾ ਨਹੀ ਵਰਤਿਆ ਗਿਆ ਹੈ। ਸਿਹਤ ਕੇਂਦਰ ਵਿਚ ਜਰੂਰੀ ਸਹੂਲਤਾਂ ਦੀ ਘਾਟ ਹੈ, ਜੋ ਵੀ ਸਾਜੋ ਸਮਾਨ ਇਸ ਸਿਹਤ ਕੇਂਦਰ ਲਈ ਲੋੜੀਦਾ ਹੋਵੇਗਾ, ਉਹ ਹਰ ਹੀਲੇ ਉਪਲੱਬਧ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਕੇਂਦਰ ਵਿਚ ਡਾਕਟਰਾ ਦੀ ਕਮੀ ਦੂਰ ਹੋਵੇਗੀ, ਮੁੱਖ ਮਾਰਗ ਤੇ ਲੱਗਦੇ ਇਸ ਸਿਹਤ ਕੇਂਦਰ ਵਿਚ ਮਿਆਰੀ ਸਿਹਤ ਸਹੂਲਤਾ ਉਪਲੱਬਧ ਹੋਣਗੀਆਂ, ਇਲਾਕੇ ਦੇ ਵੱਡੀ ਗਿਣਤੀ ਲੋਕ ਇਸ ਸਿਹਤ ਕੇਂਦਰ ਵਿਚ ਆਉਦੇ ਹਨ, ਉਨ੍ਹਾਂ ਨੂੰ ਸਾਰੀਆਂ ਲੋੜੀਦੀਆ ਸਹੂਲਤਾ ਉਪੱਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਿਹਤ ਕੇਂਦਰ ਵਿਚ ਐਕਸ-ਰੇ ਮਸ਼ੀਨ ਜਲਦੀ ਉਪਲੱਬਧ ਕਰਵਾਈ ਜਾਵੇਗੀ, ਇਸ ਹਸਪਤਾਲ ਨੂੰ ਅੱਵਲ ਦਰਜੇ ਦਾ ਹਸਪਤਾਲ ਬਣਾਇਆ ਜਾਵੇਗਾ।

ਸਿਹਤ ਮੰਤਰੀ ਜੋੜਾਮਾਜਰਾ ਅਤੇ ਸਿੱਖਿਆ ਮੰਤਰੀ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਿਹਤ ਕੇਂਦਰਾਂ ਦਾ ਲਿਆ ਜਾਇਜਾ

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਕਿਹਾ ਕਿ ਅਸੀ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੂੰ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦਾ ਦੌਰਾ ਕਰਕੇ ਸਿਹਤ ਕੇਂਦਰਾਂ ਵਿਚ ਸਿਹਤ ਸਹੂਲਤਾਂ ਦਾ ਮਿਆਰ ਉੱਚਾ ਚੁੱਕਣ ਲਈ ਕਿਹਾ ਸੀ, ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਸਿਹਤ ਕੇਂਦਰਾਂ ਦਾ ਦੌਰਾ ਕਰਨ ਲਈ ਸਿਹਤ ਮੰਤਰੀ ਵਿਸੇਸ ਤੌਰ ਤੇ ਪੁੱਜੇ ਹਨ। ਭਰਤਗੜ੍ਹ ਸੀ.ਐਚ.ਸੀ ਦੀ ਇਮਾਰਤ ਵਿਚ ਬਹੁਤ ਸਾਰੀਆਂ ਕਮੀਆਂ ਹਨ, ਜਿਨ੍ਹਾਂ ਨੂੰ ਜਲਦੀ ਦੂਰ ਕੀਤਾ ਜਾਵੇਗਾ, ਸਿਹਤ ਸਹੂਲਤਾ ਵਿਚ ਸੁਧਾਰ ਦੇ ਨਾਲ ਨਾਲ ਡਾਕਟਰਾ ਦੀ ਕਮੀ ਦੂਰ ਹੋਵੇਗੀ ਅਤੇ ਲੋੜੀਦਾਂ ਸਾਜੋ ਸਮਾਨ ਉਪੱਲਬਧ ਕਰਵਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਹੋਰ ਦੱਸਿਆ ਕਿ ਪੰਜਾਬ ਵਿਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਗਲੇ ਕੁਝ ਦਿਨਾਂ ਵਿਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਆਮ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਵਿਚ ਜਿਕਰਯੋਗ ਸੁਧਾਰ ਕਰਨ ਜਾ ਰਹੀ ਹੈ। ਅੱਜ ਦੇ ਦੋਵੇ ਕੈਬਨਿਟ ਮੰਤਰੀਆਂ ਦੇ ਦੌਰੇ ਉਪਰੰਤ ਇਲਾਕੇ ਦੇ ਲੋਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ ਕਿ ਹੁਣ ਉਨ੍ਹਾਂ ਨੂੰ ਆਸ ਬੱਧੀ ਹੈ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਪੂਰੇ ਕਰ ਰਹੀ ਹੈ।

ਇਸ ਮੋਕੇ ਜਿਲ੍ਹਾ ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ, ਦੀਪਕ ਸੋਨੀ ਭਨੂਪਲੀ, ਜਸਪ੍ਰੀਤ ਜੇ.ਪੀ, ਡਾ.ਅਨੰਦ ਘਈ, ਡਾ.ਕੰਵਰਪ੍ਰੀਤ  ਸਿੰਘ, ਡਾ.ਸੁਖਦੀਪ ਕੋਰ ਲੋਗੀਆਂ, ਡਾ.ਅਕਸ਼ਿਤ, ਤਨੂ ਮਲਹੋਤਰਾ, ਪਾਲ ਸਿੰਘ, ਬ੍ਰਿਜ ਮੋਹਣ, ਬਲਵੀਰ ਸਿੰਘ ਬੈਂਸ, ਜੁਝਾਰ ਸਿੰਘ, ਸੁਖਜਿੰਦਰ ਸਿੰਘ, ਗਗਨਦੀਪ ਸਿੰਘ, ਸੰਜੇ ਗਰਗ, ਜਸਪਾਲ ਸਿੰਘ ਸੋਢੀ, ਕੁਲਦੀਪ ਸਿੰਘ ਧੀਮਾਨ, ਗੁਰਨਾਮ ਸਿੰਘ, ਨਰਿੰਦਰ ਕੌਰ ਧੀਮਾਨ, ਮਨਜੀਤ ਸਿੰਘ ਆਲੋਵਾਲ, ਨੰਬਰਦਾਰ ਹਰਕ੍ਰਿਪਾਲ ਸਿੰਘ, ਸੁਖਦੇਵ ਸਿੰਘ, ਇਕਬਾਲ ਸਿੰਘ, ਗੁਰਦੀਪ ਸਿੰਘ, ਪ੍ਰਕਾਸ਼ ਸਿੰਘ, ਹਰਮਿੰਦਰ ਸਿੰਘ ਸੈਣੀ, ਬਲਦੀਪ ਸਿੰਘ ਭੁੱਲਰ ਆਦਿ ਹਾਜਰ ਸਨ।