ਸੁਤੰਤਰਤਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਪ੍ਰਮਾਣ ਪੱਤਰ-2020 ਲਈ ਅਰਜ਼ੀ ਦੇਣ ਦੀ ਆਖਰੀ ਮਿਤੀ ਵਿੱਚ ਵਾਧਾ

211

ਸੁਤੰਤਰਤਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਪ੍ਰਮਾਣ ਪੱਤਰ-2020 ਲਈ ਅਰਜ਼ੀ ਦੇਣ ਦੀ ਆਖਰੀ ਮਿਤੀ ਵਿੱਚ ਵਾਧਾ

ਪਟਿਆਲਾ, 11 ਜੂਨ:
ਸੁਤੰਤਰਤਾ ਦਿਵਸ ਮੌਕੇ ਹਰੇਕ ਸਾਲ ਦੀ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਪ੍ਰਮਾਣ ਪੱਤਰ ਦੇਕੇ ਸਨਮਾਨਤ ਕੀਤਾ ਜਾਂਦਾ ਹੈ। 15 ਅਗਸਤ 2020 ਲਈ ਪੰਜਾਬ ਸਰਕਾਰ ਪ੍ਰਮਾਣ ਪੱਤਰ ਦੇਣ ਲਈ ਪਹਿਲਾਂ 15 ਮਈ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਜਿਸ ਵਿੱਚ ਹੁਣ ਵਾਧਾ ਕਰਦੇ ਹੋਏ ਇਹ ਮਿਤੀ 15 ਜੂਨ ਕੀਤੀ ਗਈ ਹੈ।

ਸੁਤੰਤਰਤਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਪ੍ਰਮਾਣ ਪੱਤਰ-2020 ਲਈ ਅਰਜ਼ੀ ਦੇਣ ਦੀ ਆਖਰੀ ਮਿਤੀ ਵਿੱਚ ਵਾਧਾ-Photo courtesy-Internet

ਇਸ ਸਬੰਧੀ ਅਰਜ਼ੀ ਮਿਤੀ 14 ਜੂਨ ਤੋਂ ਪਹਿਲਾ ਆਪਣੇ ਖੇਤਰ ਦੇ ਐਸ.ਡੀ.ਐਮ., ਸਕੱਤਰ ਰੈਡ ਕਰਾਸ ਸੁਸਾਇਟੀ ਪਟਿਆਲਾ ਜਾ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਪਟਿਆਲਾ ਨੂੰ ਦਿੱਤੀ ਜਾ ਸਕਦੀ ਹੈ ਤਾਂ ਜੋ ਇਨ੍ਹਾਂ ਨੂੰ 15 ਜੂਨ ਤੱਕ ਡਵੀਜ਼ਨਲ ਕਮਿਸ਼ਨਰ ਦਫ਼ਤਰ ਨੂੰ ਭੇਜਿਆ ਜਾ ਸਕੇ।