ਸੇਫ ਸਕੂਲ ਵਾਹਨ ਪਾਲਿਸੀ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਾਉਣ ਲਈ ਬਰਨਾਲਾ ਜ਼ਿਲਾ ਪ੍ਰਸ਼ਾਸਨ ਸਖਤ

306

ਸੇਫ ਸਕੂਲ ਵਾਹਨ ਪਾਲਿਸੀ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਾਉਣ ਲਈ ਬਰਨਾਲਾ ਜ਼ਿਲਾ ਪ੍ਰਸ਼ਾਸਨ ਸਖਤ

ਬਰਨਾਲਾ, 17 ਫਰਵਰੀ
ਪੰਜਾਬ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜਾਰੀ ਕੀਤੀਆਂ ਹਦਾਇਤਾਂ ਦੇ ਮੱਦੇਨਜ਼ਰ ਅਤੇ ਜ਼ਿਲਾ ਬਰਨਾਲਾ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਾਉਣ ਲਈ ਜ਼ਿਲਾ ਪ੍ਰਸ਼ਾਸਨ ਸਖਤ ਹੋ ਗਿਆ ਹੈ ਤੇ ਇਸ ਤਹਿਤ ਅੱਜ ਕਰੀਬ 80 ਬੱਸਾਂ ਦੀ ਚੈਕਿੰਗ ਕੀਤੀ ਗਈ।

ਇਸ ਦੌਰਾਨ ਜਿੱਥੇ ਨੇਮਾਂ ’ਤੇ ਖਰਾ ਨਾ ਉਤਰਨ ਵਾਲੀਆਂ ਸਕੂਲੀ ਬੱਸਾਂ ਉਤੇ ਜਿੱਥੇ ਉਪ ਮੰਡਲ ਮੈਜਿਸਟ੍ਰੇਟ ਵੱਲੋਂ ਕਾਰਵਾਈ ਕੀਤੀ ਗਈ ਹੈ,  ਉਥੇ ਟਰਾਂਸਪੋਰਟ ਵਿਭਾਗ ਤੇ ਹੋਰ ਵਿਭਾਗਾਂ ਦੀਆਂ ਸਾਝੀਆਂ ਟੀਮਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ ਅਤੇ  ਧਾਰਾ 207 ਤਹਿਤ ਬੱਸਾਂ ਬੰਦ ਕੀਤੀਆਂ ਗਈਆਂ।

ਸੇਫ ਸਕੂਲ ਵਾਹਨ ਪਾਲਿਸੀ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਾਉਣ ਲਈ ਬਰਨਾਲਾ ਜ਼ਿਲਾ ਪ੍ਰਸ਼ਾਸਨ ਸਖਤ
ਜਾਣਕਾਰੀ ਅਨੁਸਾਰ ਅੱਜ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਕਮ ਤਪਾ ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਟੀਮ ਵੱਲੋਂ ਬਰਨਾਲਾ ਤੇ ਤਪਾ ਵਿਖੇ ਵੱਡੀ ਗਿਣਤੀ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ’ਤੇ ਖਰਾ ਨਾ ਉਤਰਨ ਉਤੇ ਬੱਸਾਂ ਦੇ ਚਲਾਨ ਕੀਤੇ ਗਏ ਅਤੇ ਕਈ ਬੱਸਾਂ ਬੰਦ ਵੀ ਕਰਾਈਆਂ ਗਈਆਂ। ਧਾਲੀਵਾਲ ਨੇ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਅਜੇ ਜਾਰੀ ਹੈ।

ਇਸ ਦੌਰਾਨ ਅੱਜ ਤੜਕਸਾਰ ਸਹਾਇਕ ਟਰਾਂਸਪੋਰਟ ਅਫਸਰ ਗੁਰਚਰਨ ਸਿੰਘ ਸੰਧੂ ਦੀ ਅਗਵਾਈ ਵਿੱਚ ਅਤੇ ਜ਼ਿਲਾ ਬਾਲ ਸੁਰੱਖਿਆ ਅਫਸਰ ਅਭਿਸ਼ੇਕ ਸਿੰਗਲਾ ਤੇ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀਆਂ ਟੀਮਾਂ ਵੱਲੋਂ ਬਰਨਾਲਾ ਅਤੇ ਤਪਾ ਸਬ-ਡਿਵੀਜ਼ਨਾਂ ਵਿੱਚ ਚੈਕਿੰਗ ਕੀਤੀ ਗਈ।  ਇਸ ਦੌਰਾਨ ਟਰਾਂਸਪੋਰਟ ਵਿਭਾਗ ਵੱਲੋਂ ਕਰੀਬ 25 ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ’ਤੇ ਖਰਾ ਨਾ ਉਤਰਨ ਉਤੇ ਧਾਰਾ 207 ਤਹਿਤ ਕਰੀਬ 4 ਬੱਸਾਂ ਬੰਦ ਕਰ ਦਿੱਤੀਆਂ ਗਈਆਂ, ਜਦੋਂਕਿ 12 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ। ਇਸ ਤਰਾਂ ਪੁਲੀਸ ਅਤੇ ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਵੱਖਰੇ ਤੌਰ ’ਤੇ ਵੀ ਕਈ ਚਲਾਨ ਕੀਤੇ ਗਏ।


ਜ਼ਿਲਾ ਬਾਲ ਸੁਰੱਖਿਆ ਅਫਸਰ ਸਿੰਗਲਾ ਨੇ ਦੱਸਿਆ ਕਿ ਸਾਰੀਆਂ ਟੀਮਾਂ ਵੱਲੋਂ ਬਰਨਾਲਾ ਅਤੇ ਤਪਾ ਸਬ-ਡਿਵੀਜ਼ਨ ਵਿੱਚ ਕਰੀਬ 80 ਬੱਸਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ ਤੇ ਇਹ ਮੁਹਿੰਮ ਅਜੇ ਜਾਰੀ ਹੈ ਤੇ ਹੁਣ ਤੱਕ ਕਰੀਬ 20 ਸਕੂਲੀ ਬੱਸਾਂ ਦੇ ਚਲਾਨ ਅਤੇ ਅੱਧਾ ਦਰਜਨ ਬੱਸਾਂ ਬੰਦ ਕੀਤੀਆਂ ਜਾ ਚੁੱਕੀਆਂ ਹਨ। ਉਨਾਂ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਅਜੇ ਚੱਲ ਰਹੀ ਹੈ।