ਸੈਰ ਸਪਾਟਾ ਵਿਭਾਗ ਦੇ ਸਕੱਤਰ ਵਲੋਂ ਜ਼ਿਲ੍ਹਾ ਰੂਪਨਗਰ ਦਾ ਦੌਰਾ ਕੀਤਾ

326

ਸੈਰ ਸਪਾਟਾ ਵਿਭਾਗ ਦੇ ਸਕੱਤਰ ਵਲੋਂ ਜ਼ਿਲ੍ਹਾ ਰੂਪਨਗਰ ਦਾ ਦੌਰਾ ਕੀਤਾ

ਬਹਾਦਰਜੀਤ ਸਿੰਘ/  ਰੂਪਨਗਰ, 8 ਦਸੰਬਰ,2022

ਭਾਰਤ ਦੇ ਸੈਲਾਨੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਤਲੁੱਜ ਦਰਿਆ ਦੇ ਸੰਭਾਵੀ ਕੁਦਰਤੀ ਨਜ਼ਾਰਿਆਂ ਵਾਲਿਆਂ ਥਾਵਾਂ ਸਮੇਤ ਇਤਿਹਾਸਿਕ ਥਾਵਾਂ ਨੂੰ ਵੱਡੇ ਪੱਧਰ ਉੱਤੇ ਸਥਾਪਿਤ ਕਰਨ ਲਈ ਅੱਜ ਸੈਰ ਸਪਾਟਾ ਵਿਭਾਗ ਦੇ ਸਕੱਤਰ  ਗੁਰਕਿਰਤ ਕਿਰਪਾਲ ਸਿੰਘ ਵਲੋਂ ਦੌਰਾ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਵਲੋਂ ਅਨੰਦਪੁਰ ਸਾਹਿਬ ਸਮੇਤ ਰੂਪਨਗਰ ਵਿਖੇ ਸ਼ਾਹੀ ਮੁਲਾਕਾਤ ਸਥਾਨ ਨਜ਼ਦੀਕ ਮਹਾਰਾਜਾ ਰਣਜੀਤ ਸਿੰਘ ਬਾਗ਼, ਪਿੰਡ ਕਟਲੀ ਵਿਖੇ ਸਤਲੁੱਜ ਦੇ ਵੈਟ ਲੈਂਡ ਏਰੀਆ ਅਤੇ ਬਰਡ ਵਾਚ ਕੇਂਦਰ ਦਾ ਨਿਰੀਖਣ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਕੱਤਰ ਸੈਰ ਸਪਾਟਾ ਨੂੰ ਮਹਾਰਾਜਾ ਰਣਜੀਤ ਬਾਗ ਦੇ ਸਾਂਭ-ਸੰਭਾਲ ਲਈ ਲਈ ਪੱਕੇ ਤੌਰ ਉੱਤੇ ਬਜਟ ਨਾ ਹੋਣ ਬਾਰੇ ਜਾਣਕਾਰੀ ਦਿੱਤੀ ਗਈ। ਜਿਸ ਉਪਰੰਤ ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਇਸ ਇਤਹਾਸਿਕ ਸ਼ਾਹੀ ਮੁਲਾਕਤ ਸਥਾਨ ਨਾਲ ਸਬੰਧਤ ਬਾਗ਼ ਲਈ ਵਿਸ਼ੇਸ ਬਜਟ ਦੀ ਤਜਵੀਜ਼ ਰੱਖੀ ਜਾਵੇਗੀ ਤਾਂ ਜੋ ਇਸ ਥਾਂ ਦੀ ਖੂਬਸੂਰਤੀ ਨੂੰ ਬਰਕਰਾਰ ਰੱਖਿਆ ਜਾ ਸਕੇ।

ਸੈਰ ਸਪਾਟਾ ਵਿਭਾਗ ਦੇ ਸਕੱਤਰ ਵਲੋਂ ਜ਼ਿਲ੍ਹਾ ਰੂਪਨਗਰ ਦਾ ਦੌਰਾ ਕੀਤਾ

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਦੇ ਟੂਰਿਜ਼ਮ ਖੇਤਰ ਨੂੰ ਪੂਰੀਆਂ ਸੰਭਾਵਨਾਵਾਂ ਨਾਲ ਉਜਾਗਰ ਕਰਨ ਲਈ ਵਿਆਪਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰੂਪਨਗਰ ਵਿਚ ਸੈਰ ਸਪਾਟੇ ਨੂੰ ਹੋਰ ਵਿਕਸਤ ਕਰਨ ਲਈ ਇੱਕ ਵਿਸ਼ੇਸ਼ ਨੀਤੀ ਬਣਾਈ ਜਾਵੇਗੀ ਜਿਸ ਤਹਿਤ ਜ਼ਿਲ੍ਹੇ ਰੂਪਨਗਰ ਵਿਖੇ ਸੈਰ ਸਪਾਟੇ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਧੂ ਘਾਟੀ ਦੀ ਸੱਭਿਅਤਾ ਸਮੇਤ ਹੋਰ ਦਿਲਖਿੱਚਵੀਆਂ ਕੁਦਰਤੀ ਥਾਵਾਂ ਨੂੰ ਆਧੁਨਿਕ ਰੂਪ ਵਿਚ ਸਥਾਪਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਮੰਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਅੱਜ ਉੱਚ ਪੱਧਰੀ ਟੀਮ ਵਲੋਂ ਜ਼ਿਲ੍ਹੇ ਦੀਆਂ ਸੈਰ ਸਪਾਟਾ ਵਾਲਿਆਂ ਸੰਭਾਵੀ ਥਾਵਾਂ ਦਾ ਜਾਇਜ਼ਾ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਇਤਿਹਾਸਕ, ਕੁਦਰਤੀ ਤੇ ਸਭਿਆਚਾਰਕ ਥਾਵਾਂ ਨੂੰ ਹੋਰ ਵਿਕਸਿਤ ਕਰਨ ਅਤੇ ਸੈਲਾਨੀਆਂ ਦੀ ਸਹੂਲਤ ਲਈ ਟੂਰਿਜ਼ਮ ਨੂੰ ਯਕੀਨਨ ਮਜਬੂਤ ਕੀਤਾ ਜਾਵੇਗਾ।

ਇਸ ਮੌਕੇ ਐਸ ਡੀ ਐੱਮ ਸ਼੍ਰੀ ਅਨੰਦਪੁਰ ਸਾਹਿਬ, ਮਨੀਸ਼ਾ ਰਾਣਾ, ਚੀਫ ਜਰਨਲ ਮੈਨੇਜਰ ਸੰਤੋਸ਼ ਚੱਢਾ, ਐਕਸਈਐਨ ਭੁਪਿੰਦਰ ਸਿੰਘ ਚੰਨਾ ਅਤੇ ਸੈਰ ਸਪਾਟਾ ਵਿਭਾਗ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।