ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ

303

ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ

ਗੁਰਜੀਤ ਸਿੰਘ /ਪਟਿਆਲਾ 24 ਅਪ੍ਰੈਲ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਕੀਰਤਨੀ ਜਥੇ ਨੇ ਗੁਰਬਾਣੀ ਸਰਵਣ ਕਰਕੇ ਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਅਰਦਾਸ ਉਪਰੰਤ ਸੰਗਤਾਂ ਨੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਅੰਗਦ ਦੇਵ ਜੀ ਦੇ ਜੀਵਨ ਤੋਂ ਸੇਵਾ ਤੇ ਗੁਰੂ ਪ੍ਰਤੀ ਸਮਰਪਿਤ ਦੀ ਰਹਿਣ ਦੀ ਪ੍ਰੇਰਨਾ ਮਿਲਦੀ ਹੈ, ਜਿਨਾਂ ਨੇ ਸਮੁੱਚੀ ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਖਸ਼ੀਅਤ ਤੋਂ ਪ੍ਰਭਾਵਤ ਹੋ ਕੇ ਸਮੁੱਚੇ ਸੰਸਾਰ ਵਿਚ ਗੁਰੂ ਸਾਹਿਬ ਵੱਲੋਂ ਚਲਾਏ ਨਿਰਮਲ ਪੰਥ ਅਤੇ ਸਿੱਖੀ ਦੇ ਨਿਆਰਪੇਣ ਦੇ ਨਾਲ-ਨਾਲ ਬਾਣੀ ਦਾ ਪ੍ਰਵਾਹ ਚਲਾਇਆ।

ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ

ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਭਾਈ ਲਹਿਣਾ ਤੋਂ ਗੁਰੂ ਅੰਗਦ ਦੇਵ ਤੱਕ ਬਣਨ ਦੀ ਜੀਵਨ ਜਾਂਚ, ਸੇਵਾ ਭਾਵਨਾ ਅਤੇ ਪਰਉਪਕਾਰੀ ਪ੍ਰਮਾਤਮਾ ਨੂੰ ਸਮਰਪਿਤ ਰਹਿ ਕੇ ਏਕਮ ਓਂਕਾਰ ’ਚ ਭੇਦ ਹੋਣ ਦੀ ਮਿਸਾਲ ਸਮੁੱਚੀ ਮਾਨਵਤਾ ਦਿੱਤੀ ਅੱਜ ਲੋੜ ਹੈ ਕਿ ਗੁਰਮਤਿ ਸਿਧਾਂਤ, ਗੁਰਮਤਿ ਸੱਭਿਆਚਾਰ ਅਨੁਸਾਰ ਆਪਣੀ ਜੀਵਨ ਜਾਂਚ ਨੂੰ ਬਦਲਕੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਨੂੰ ਪਹਿਲ ਦੇਈਏ ਅਤੇ ਗੁਰੂ ਸਾਹਿਬ ਦੇ ਮਿਸ਼ਨ ਸ਼ਬਦ ਗੁਰੂ ਨੂੰ ਹੋਰ ਅੱਗੇ ਲਿਜਾਣ ਦਾ ਪ੍ਰਣ ਕਰੀਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ, ਅਮਰਪਾਲ ਸਿੰਘ, ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਮਨਜੀਤ ਸਿੰਘ ਆਦਿ ਹਾਜ਼ਰ ਸਨ।