ਸ੍ਰੀ ਮੁਕਤਸਰ ਸਾਹਿਬ ਕੌਮੀ ਲੋਕ ਅਦਾਲਤ ਵਿੱਚ 372 ਕੇਸਾਂ ਦਾ ਨਿਪਟਾਰਾ

233

ਸ੍ਰੀ ਮੁਕਤਸਰ ਸਾਹਿਬ ਕੌਮੀ ਲੋਕ ਅਦਾਲਤ ਵਿੱਚ 372 ਕੇਸਾਂ ਦਾ ਨਿਪਟਾਰਾ

08 ਫਰਵਰੀ 2020 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅਰੁਨਵੀਰ ਵਸ਼ਿਸਟ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜ਼ਨ ਕੀਤਾ ਗਿਆ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕ ਅਦਾਲਤ ਦੇ 3 ਬੈਂਚ, ਮਲੋਟ ਵਿਖੇ ਲੋਕ ਅਦਾਲਤ ਦੇ 2 ਬੈਂਚ ਅਤੇ ਗਿੱਦੜਬਾਹਾ ਵਿਖੇ ਲੋਕ ਅਦਾਲਤ ਦੇ 2 ਬੈਂਚ ਲਗਾਏ ਗਏ। ਲੋਕ ਅਦਾਲਤ ਦੌਰਾਨ ਸਾਰੇ ਦੀਵਾਨੀ, ਸਮਝੌਤਾ-ਯੋਗ ਫੋਜ਼ਦਾਰੀ, ਬੈਂਕ ਰਿਕਵਰੀ, ਚੈਕ ਬਾਊਂਸ, ਮਜਦੂਰਾਂ ਨਾਲ ਸਬੰਧਿਤ, ਬਿਜ਼ਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਘਰੇਲੂ ਝਗੜਿਆਂ ਸਬੰਧੀ ਅਤੇ ਭੌਂ ਪ੍ਰਾਪਤੀ ਮਾਮਲੇ ਨਾਲ ਸਬੰਧਿਤ ਪੈਂਡਿੰਗ ਅਤੇ ਪ੍ਰੀਲਿਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ। ਧਿਰਾਂ ਦਰਮਿਆਨ ਆਪਸੀ ਸਮਝੋਤਿਆਂ ਰਾਹੀਂ ਕੁੱਲ 311 ਲੰਬਿਤ ਅਤੇ 61 ਪ੍ਰੀ-ਲਿਟੀਗੇਟਿਵ ਮਕੱਦਮਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ 6,46,21,868/- ਰੁ. ਦੀ ਰਕਮ ਸਬੰਧੀ ਸਮਝੋਤੇ ਕਰਵਾਏ ਗਏ।

ਸ੍ਰੀ ਮੁਕਤਸਰ ਸਾਹਿਬ ਕੌਮੀ ਲੋਕ ਅਦਾਲਤ ਵਿੱਚ 372 ਕੇਸਾਂ ਦਾ ਨਿਪਟਾਰਾ

ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਪ੍ਰਿਤਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਸਹਿਤ-ਸੀ.ਜੇ.ਐਮ. ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈੇ ਇਸ ਵਿੱਚ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ ਮਿਤੀ 11.04.2020 ਨੂੰ ਲਗਾਈ ਜਾਣੀ ਹੈ ਅਤੇ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।