ਸ੍ਰੀ ਮੁਕਤਸਰ ਸਾਹਿਬ ਪ੍ਰੀਖਿਆ ਕੇਂਦਰਾਂ ਦੁਆਲੇ ਧਾਰਾ 144 ਲਾਗੂ
ਸ੍ਰੀ ਮੁਕਤਸਰ ਸਾਹਿਬ, 3 ਮਾਰਚ
ਜ਼ਿਲਾ ਮੈਜਿਸਟ੍ਰੇਟ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਵੱਖ ਵੱਖ ਜਮਾਤਾਂ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਬਣੇ ਪ੍ਰੀਖਿਆ ਕੇਂਦਰਾਂ ਦੁਆਲੇ 100 ਮੀਟਰ ਦੇ ਘੇਰੇ ਵਿਚ 5 ਜਾਂ 5 ਤੋਂ ਵੱਧ ਬੰਦਿਆਂ ਦੇ ਇੱਕਠੇ ਹੋਣ ਤੇ ਪਾਬੰਦੀ ਲਗਾ ਦਿੱਤੀ ਹੈ।
ਇਹ ਹੁਕਮ ਡਿਊਟੀ ਤੇ ਤਾਇਨਾਤ ਅਮਲੇ ਅਤੇ ਪ੍ਰੀਖਿਆਰਥੀਆਂ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਜ਼ਿਲੇ ਵਿਚ 13 ਅਪ੍ਰੈਲ 2020 ਤੱਕ ਲਾਗੂ ਰਹਿਣਗੇ। ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।