ਸੰਗਰੂਰ ਦੀਆਂ ਮੰਡੀਆਂ ’ਚ ਕਣਕ ਦੀ ਲਿਫਟਿੰਗ ਵਾਲੇ ਵਾਹਨਾਂ ’ਤੇ ਸੋਡੀਅਮ ਹਾਈਪੋਕਲੋਰਾਈਟ ਦਾ ਕੀਤਾ ਜਾ ਰਿਹੈ ਛਿੜਕਾਅ-ਜ਼ਿਲਾ ਮੰਡੀ ਅਫ਼ਸਰ

377

ਸੰਗਰੂਰ ਦੀਆਂ ਮੰਡੀਆਂ ’ਚ ਕਣਕ ਦੀ ਲਿਫਟਿੰਗ ਵਾਲੇ ਵਾਹਨਾਂ ’ਤੇ ਸੋਡੀਅਮ ਹਾਈਪੋਕਲੋਰਾਈਟ ਦਾ ਕੀਤਾ ਜਾ ਰਿਹੈ ਛਿੜਕਾਅ-ਜ਼ਿਲਾ ਮੰਡੀ ਅਫ਼ਸਰ

ਸੰਗਰੂਰ, 20 ਅਪ੍ਰੈਲ:
ਜ਼ਿਲਾ ਸੰਗਰੂਰ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਪ੍ਰਕਿਰਿਆ ਜਿੱਥੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ, ਉੱਥੇ ਹੀ ਜ਼ਿਲਾ ਪ੍ਰਸ਼ਾਸਨ ਵੱਲੋਂ ਕੋਰੋਨਾਵਾਇਰਸ ਦੇ ਫ਼ੈਲਾਅ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਣਕ ਦੀ ਢੋਆ ਢੁਆਈ (ਲਿਫ਼ਟਿੰਗ) ਲਈ ਮੰਡੀਆਂ ’ਚ ਆਉਣ ਵਾਲੇ ਵਾਹਨਾਂ ਨੂੰ ਮੰਡੀਆਂ ਦੇ ਦਾਖਲਾ ਗੇਟਾਂ ’ਤੇ ਹੀ ਸੋਡੀਅਮ ਹਾਈਪੋਕਲੋਰਾਈਟ ਨਾਲ ਸੈਨੇਟਾਈਜ਼ ਕਰਨ ਦੀ ਪ੍ਰਕਿਰਿਆ ਜਾਰੀ ਹੈ, ਤਾਂ ਜੋ ਕੋਵਿਡ ਮਹਾਂਮਾਰੀ  ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਹ ਜਾਣਕਾਰੀ ਜ਼ਿਲਾ ਮੰਡੀ ਅਫ਼ਸਰ ਸ੍ਰੀ ਜਸਪਾਲ ਸਿੰਘ ਘੁਮਾਣ ਨੇ ਦਿੱਤੀ।

ਜਸਪਾਲ ਸਿੰਘ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਜਿਲਾ ਪ੍ਰਸ਼ਾਸਨ ਵੱਲੋਂ ਸਾਰੇ ਖ਼ਰੀਦ ਕੇਂਦਰਾਂ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਸ਼ੇਸ਼ ਪਹਿਲ ਕਦਮੀ ਕੀਤੀ ਗਈ ਹੈ ਜੋ ਕਿ ਸਮੁੱਚੇ ਖਰੀਦ ਸੀਜ਼ਨ ਦੌਰਾਨ ਜਾਰੀ ਰਹੇਗੀ। ਉਨਾਂ ਦੱਸਿਆ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਜ਼ਿਲੇ ਦੇ ਸਾਰੇ ਖ਼ਰੀਦ ਕੇਂਦਰਾਂ ਵਿੱਚ ਜਿਥੇ ਪਹਿਲਾਂ ਹੀ ਦਵਾਈ ਦਾ ਛਿੜਕਾਅ ਕਰਕੇ ਰੋਗਾਣੂ ਮੁਕਤ ਕੀਤਾ ਗਿਆ ਹੈ ਉਥੇ ਹੀ ਮੌਜ਼ੂਦਾ ਸੀਜ਼ਨ ਦੌਰਾਨ ਮੰਡੀਆਂ ਦੇ ਦਾਖਲਾ ਗੇਟਾਂ ‘ਤੇ ਖਰੀਦ ਪ੍ਰਕਿਰਿਆ ਨਾਲ ਜੁੜੇ ਵਾਹਨਾਂ ਨੂੰ ਸੈਨੇਟਾਈਜ਼ ਕਰਨ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਅਤੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਰ ਸਹਾਇਕਾਂ ਨੂੰ ਮਾਸਕ ਪਹਿਨਣ, ਹੱੱਥਾਂ ਨੂੰ ਸਾਬਣ ਪਾਣੀ ਜਾਂ ਸੈਨੇਟਾਇਜ਼ਰ ਨਾਲ ਸਾਫ਼ ਕਰਨ ਅਤੇ ਉਚਿਤ ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਮੰਡੀਆਂ ਅੰਦਰ ਕੋਰੋਨਾ ਵਾਇਰਸ ਦਾ ਫੈਲਾਅ ਨਾ ਹੋਵੇ।

ਸੰਗਰੂਰ ਦੀਆਂ ਮੰਡੀਆਂ ’ਚ ਕਣਕ ਦੀ ਲਿਫਟਿੰਗ ਵਾਲੇ ਵਾਹਨਾਂ ’ਤੇ ਸੋਡੀਅਮ ਹਾਈਪੋਕਲੋਰਾਈਟ ਦਾ ਕੀਤਾ ਜਾ ਰਿਹੈ ਛਿੜਕਾਅ-ਜ਼ਿਲਾ ਮੰਡੀ ਅਫ਼ਸਰ

ਉਨਾਂ ਦੱਸਿਆ ਕਿ ਮੰਡੀਆਂ ਵਿੱਚ ਕੋਵਿਡ-19 ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾ ਰਹੀ ਹੈ।  ਉਨਾਂ ਦੱਸਿਆ ਕਿ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਲਈ ਮੰਡੀਆਂ ਵਿੱਚ ਮਾਸਕ, ਸਾਬਣ ਤੇ ਪਾਣੀ ਉਚਿੱਤ ਮਾਤਰਾ ਵਿੱਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਜ਼ਿਲਾ ਪਸ਼ਾਸਨ ਦੀਆਂ ਹਦਾਇਤਾਂ ’ਤੇ ਕੋਵਿਡ ਵੈਕਸੀਨ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਇਛੁੱਕ ਯੋਗ ਵਿਅਕਤੀ ਆਪਣਾ ਟੀਕਾਕਰਨ ਕਰਵਾ ਸਕਣ। ਉਨਾਂ ਦੱਸਿਆ ਕਿ ਮੰਡੀਆਂ ’ਚ ਕੋਰੋਨਾਵਾਇਰਸ ਦੇ ਪਸਾਰ ਨੂੰ ਰੋਕਣ ਲਈ ਵਿਸ਼ੇਸ਼ ਰੂਪ ਵਿੱਚ ਹੱਥਾਂ ਨੂੰ ਸਾਫ਼ ਕਰਨ ਲਈ ਪੈਰਾਂ ਨਾਲ ਚੱਲਣ ਵਾਲੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ, ਜਿੰਨਾ ਦੀ ਵਰਤੋਂ ਹਰ ਵਰਗ ਵੱਲੋਂ ਕੀਤੀ ਜਾ ਰਹੀ ਹੈ।