ਸੰਗਰੂਰ ਹੋਟਲ ਦੇ ਮਾਲਕਾਂ, ਮੈਰਿਜ ਪੈਲਸਾਂ ਦੇ ਮਾਲਕਾਂ ਅਤੇ ਧਾਰਮਿਕ ਸਥਾਨਾਂ ਦੇ ਮੁਖੀਆ ਨੂੰ ਹਦਾਇਤਾਂ ਜਾਰੀ
ਸੰਗਰੂਰ, 20 ਜੁਲਾਈ:
ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਕੋਵਿਡ-19 ਇਸ ਸਮੇਂ ਭਾਰਤ ਵਿੱਚ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਜਾਰੀ ਪੱਤਰ ਤਹਿਤ ਮਿਤੀ 5 ਮਾਰਚ 2020 ਰਾਹੀ Epidemic Disease 1ct. 1897 ਅਧੀਨ ਰੈਗੂਲੇਸ਼ਨ ਜਾਰੀ ਕੀਤਾ ਗਿਆ ਹੈ।
ਜਾਰੀ ਹੁਕਮਾਂ ’ਚ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਵਿਆਹ ਸ਼ਾਦੀਆਂ, ਧਾਰਮਿਕ ਅਤੇ ਸਮਾਜਿਕ ਅਤੇ ਹੋਰ ਪ੍ਰੋਗਰਾਮਾਂ ਵਿੱਚ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ । ਇਸ ਲਈ ਹੋਟਲ ਦੇ ਮਾਲਕਾਂ, ਮੈਰਿਜ ਪੈਲਸਾਂ ਦੇ ਮਾਲਕਾਂ ਅਤੇ ਧਾਰਮਿਕ ਸਥਾਨਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਫੰਕਸ਼ਨ ਸਬੰਧੀ ਪਹਿਲਾਂ ਸਬੰਧਤ ਮੁੱਖ ਥਾਣਾ ਅਫ਼ਸਰ ਨੂੰ ਸੂਚਿਤ ਕਰਨ ਦੇ ਪਾਬੰਦ ਹੋਣਗੇ ਅਤੇ ਫੰਕਸ਼ਨ ਦੀ ਵੀਡਿਓਗ੍ਰਾਫ਼ੀ ਕਰਨਗੇ ਅਤੇ ਉਸਦਾ ਰਿਕਾਰਡ ਆਪਣੇ ਪਾਸ ਸੰਭਾਲਕੇ ਰੱਖਣਗੇ ਤਾਂ ਜੋ ਲੋੜ ਪੈਣ ਤੇ ਚੈਕ ਕੀਤਾ ਜਾ ਸਕੇ।