ਸੰਗਰੂਰ ਜ਼ਿਲ੍ਹੇ ਵਿਚ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ

235

ਸੰਗਰੂਰ ਜ਼ਿਲ੍ਹੇ ਵਿਚ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ

ਸੰਗਰੂਰ, 11 ਮਈ:

ਕੋਵਿਡ 19 ਦੀ ਮਹਾਂਮਾਰੀ ਦੇ ਸਬੰਧ ਵਿਚ ਪੂਰੇ ਪੰਜਾਬ ਵਿਚ ਕਰਫ਼ਿਊ ਲਗਾਇਆ ਗਿਆ ਹੈ। ਪਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਕੁਝ ਛੋਟਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਹੀ ਲੜੀ ਤਹਿਤ ਹੁਣ ਸੇਵਾ ਕੇਂਦਰਾਂ  ਨੂੰ ਸ਼ਰਤਾਂ ਤਹਿਤ  ਖੋਲ੍ਹ ਦਿੱਤਾ ਗਿਆ ਹੈ।

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ  ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹੇ ਦੇ  ਸੇਵਾ ਕੇਂਦਰਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਜਿਸ ਵਿੱਚ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਬਿਨਾਂ ਅਗੇਤੀ ਪ੍ਰਵਾਨਗੀ ਅਤੇ ਬਾਅਦ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਕੋਵਾ ਐਪ ਜਾਂ ਦਪਗਬਪ.ਬਚਅਹ਼ਲ.ਪਰਡ.ਜਅ ਤੇ ਪ੍ਰਵਾਨਗੀ ਲੈਣ ਉਪਰੰਤ ਹੀ ਵਿਅਕਤੀ ਸੇਵਾ ਕੇਂਦਰ ਵਿੱਚ ਜਾ ਸਕਣਗੇ । ਸੇਵਾ ਕੇਂਦਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਫੇਜ਼ 1 ਵਿੱਚ ਨਿਰਧਾਰਤ ਕੀਤੀਆਂ 153 ਸੇਵਾਵਾਂ ਤੋਂ ਇਲਾਵਾ ਹੋਰ ਕੋਈ ਸੇਵਾ ਨਹੀਂ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਟਾਈਪ 1 ਸੇਵਾ ਕੇਂਦਰ ਵਿੱਚ ਕੁੱਲ 5 ਆਪਰੇਟਰ , ਟਾਈਪ 2 ਸੇਵਾ ਕੇਂਦਰਾਂ ਵਿੱਚ ਕੁੱਲ 3 ਅਪਰੇਟਰ ਅਤੇ ਟਾਈਪ 3 ਸੇਵਾ ਕੇਂਦਰਾਂ ਵਿਚ ਕੁੱਲ 2 ਆਪਰੇਟਰ ਹੀ ਤਾਇਨਾਤ ਰਹਿਣਗੇ । ਇਨ੍ਹਾਂ ਆਪਰੇਟਰਾਂ ਦੇ ਸ਼ਨਾਖਤੀ ਕਾਰਡ ਹੀ ਉਨ੍ਹਾਂ ਦੇ ਕਰਫਿਊ ਪਾਸ ਵਜੋਂ ਵਰਤੇ ਜਾ ਸਕਣਗੇ ।

Punjab govt going to reopen Sewa Kendras; issues advisory
Sewa Kendra

ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ  ਕੋਰੋਨਾ ਵਾਇਰਸ ਦੇ ਫ਼ੈਲਾਓ ਨੂੰ ਰੋਕਣ ਲਈ ਸਾਵਧਾਨੀਆਂ ਵਰਤਣਾ ਜ਼ਰੂਰੀ ਹੋਵੇਗਾ।  ਸ੍ਰੀ ਥੋਰੀ ਨੇ ਕਿਹਾ ਕਿ ਇਨ੍ਹਾਂ ਸੇਵਾ ਕੇਂਦਰਾਂ ਰਾਹੀਂ ਕੋਈ ਵੀ ਅਜਿਹਾ ਕੰਮ ਨਾ ਕੀਤਾ ਜਾਵੇ ਜਿਸ ਨਾਲ ਕਾਨੂੰਨ ਦੀ ਉਲੰਘਣਾ ਹੋਵੇ । ਸੇਵਾ ਕੇਂਦਰ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ‘ਤੇ ਜ਼ਾਰੀ ਹਦਾਇਤਾਂ  ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ ਤੇ ਇਸ ਦੀ ਉਲੰਘਣਾ ਕਰਨ ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।