ਸੰਤ ਬਾਬਾ ਬਲਵੰਤ ਸਿੰਘ ਜੀ ਦੀ ਸਾਲਾਨਾ ਬਰਸੀ ‘ਤੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ

255

ਸੰਤ ਬਾਬਾ ਬਲਵੰਤ ਸਿੰਘ ਜੀ ਦੀ ਸਾਲਾਨਾ ਬਰਸੀ ‘ਤੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ

ਬਹਾਦਰਜੀਤ ਸਿੰਘ /royalpatiala.in News/ ਬਲਾਚੌਰ 18 ਨਵੰਬਰ ,2025

ਅੱਜ ਸੰਤ ਬਾਬਾ ਬਲਵੰਤ ਸਿੰਘ ਜੀ ਉੜਮੁੜ ਟਾਂਡੇ ਵਾਲਿਆਂ ਦੀ ਸਾਲਾਨਾ ਬਰਸੀ ਦੇ ਮੌਕੇ ‘ਤੇ ਬਲਾਚੌਰ ਦੀ ਵਿਧਾਇਕਾ  ਸੰਤੋਸ਼ ਕਟਾਰੀਆ ਨੇ ਇਲਾਕੇ ਦੇ ਧਾਰਮਿਕ ਅਸਥਾਨ ਗੁਰਦੁਆਰਾ ਨਾਨਕ ਨਿਰਵੈਰ ਸੱਚਖੰਡ ਧਾਮ, ਰੋਲੂ ਕਲੋਨੀ ਬਲਾਚੌਰ ਵਿਖੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।ਵਿਧਾਇਕਾ ਸੰਤੋਸ਼ ਕਟਾਰੀਆ ਨੇ ਇਸ ਪਵਿੱਤਰ ਮੌਕੇ ‘ਤੇ ਨਤਮਸਤਕ ਹੋ ਕੇ  ਸੰਤ ਬਾਬਾ ਬਲਵੰਤ ਸਿੰਘ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਸਮਾਗਮ ਵਿੱਚ ਹਾਜ਼ਰ ਸਮੂਹ ਸੰਗਤ ਦੇ ਚੜ੍ਹਦੀ ਕਲਾ ਅਤੇ ਸਮੁੱਚੇ ਇਲਾਕੇ ਦੇ ਭਲੇ ਲਈ ਅਰਦਾਸ ਕੀਤੀ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਅੱਜ ਦੇ ਪਵਿੱਤਰ ਦਿਹਾੜੇ ‘ਤੇ ਸੰਤ ਬਾਬਾ ਬਲਵੰਤ ਸਿੰਘ ਜੀ ਦੇ ਦੱਸੇ ਮਾਰਗ ‘ਤੇ ਚੱਲ ਕੇ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਦੀ ਲੋੜ ਹੈ। ਉਨ੍ਹਾਂ ਨੇ ਸੰਗਤ ਨੂੰ ਇਸ ਮਹਾਨ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਧਾਈ ਦਿੱਤੀ ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਤ ਬਾਬਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।

 

ਇਸ ਮੌਕੇ ਬਾਬਾ ਹਰਜਿੰਦਰ ਸਿੰਘ ਬਰਾੜ ਜੀ ਮੁੱਖ ਸੇਵਾਦਾਰ ਨੇ ਸਾਰਿਆਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ।

ਇਸ ਮੌਕੇ ਚੰਦਰ ਮੋਹਣ ਜੇਡੀ ਜਿਲ੍ਹਾ ਮੀਡੀਆ ਇੰਚਾਰਜ,ਸੁਨੀਲ ਕੌਸ਼ਲ ਪ੍ਰਧਾਨ ਨਗਰ ਕੌਂਸਲ, ਹਰਵਿੰਦਰ ਕੌਰ ਸਿਆਣ ਸੀਨੀਅਰ ਵਾਈਸ ਪ੍ਰਧਾਨ, ਰਣਜੀਤ ਕਾਕਾ ਵਾਇਸ ਪ੍ਰਧਾਨ, ਹਨੀ ਡੱਬ ਐਮਸੀ ਜਿਲ੍ਹਾ ਪ੍ਰਧਾਨ ਟ੍ਰੇਡ ਵਿੰਗ,ਅਜੇ ਪਾਲ ਬਿੱਟੂ,ਜਸਵਿੰਦਰ ਸਿਆਣ ਰਾਮ ਪਾਲ ਮਹੇਸ਼ੀ, ਹਰਦੀਪ ਮਿੱਤਲ ਆਦਿ ਹਾਜਰ ਸਨ l