ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ

267

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ

ਬਹਾਦਰਜੀਤ ਸਿੰਘ/  ਰੂਪਨਗਰ, 25 ਨਵੰਬਰ, 2022 

ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਹੈ।  ਜਿਸ ਸੰਸਥਾ ਤੋਂ ਬਹੁਤ ਸਾਰੇ ਲੋਕ ਸਿੱਖਿਅਤ ਹੋ ਕੇ ਸਮਾਜ ਅਤੇ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ।  ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਸਾਲਾਨਾ ਖੇਡ ਮੇਲੇ ਮੌਕੇ ਸੰਸਦ ਮੈਂਬਰ ਤਿਵਾੜੀ ਮੁੱਖ ਮਹਿਮਾਨ ਵਜੋਂ ਪੁੱਜੇ ਸਨ।

ਇਸ ਮੌਕੇ ਐਮ.ਪੀ ਤਿਵਾੜੀ ਨੇ ਕਿਹਾ ਕਿ ਸਪੋਰਟਸ ਮੀਟ ਰਾਹੀਂ ਬੱਚੇ ਨਾ ਸਿਰਫ਼ ਆਪਣੇ ਸਾਥੀਆਂ ਦੇ ਸਾਹਮਣੇ ਸਗੋਂ ਮਾਪਿਆਂ ਦੇ ਸਾਹਮਣੇ ਵੀ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦੇ ਹਨ।  ਉਨ੍ਹਾਂ ਕਿਹਾ ਕਿ 1897 ‘ਚ ਸਥਾਪਿਤ ਇਹ ਸਕੂਲ ਸਿੱਖਿਆ ਦੇ ਖੇਤਰ ‘ਚ ਅਹਿਮ ਯੋਗਦਾਨ ਪਾ ਰਿਹਾ ਹੈ, ਜਿੱਥੋਂ ਵੱਖ-ਵੱਖ ਅਹੁਦਿਆਂ ‘ਤੇ ਜਾ ਕੇ ਸਮਾਜ ਅਤੇ ਦੇਸ਼ ਦੀ ਸੇਵਾ ਕਰ ਰਹੇ ਹਨ |  ਉਨ੍ਹਾਂ ਸਕੂਲ ਲਈ ਓਪਨ ਏਅਰ ਜਿੰਮ ਲਈ ਗਰਾਂਟ ਦੇਣ ਦਾ ਵੀ ਐਲਾਨ ਕੀਤਾ।

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਥਾ ਦੇ ਮੈਨੇਜਰ ਹਰਬੰਸ ਸਿੰਘ ਕੰਡੋਲਾ, ਸਕੂਲ ਪ੍ਰਿੰਸੀਪਲ ਕੁਲਵਿੰਦਰ ਸਿੰਘ, ਅਮਰਜੀਤ ਸਿੰਘ ਭੁੱਲਰ, ਜਰਨੈਲ ਸਿੰਘ ਕਾਬਰਵਾਲ, ਕਿਰਨਜੀਤ ਕੌਰ, ਲਖਵਿੰਦਰ ਲੱਖਾ, ਸਰਪੰਚ ਧਰਮਪਾਲ, ਦਲਜਿੰਦਰ ਸਿੰਘ, ਸੁਖਰਾਜ ਸਿੰਘ, ਸੁਰਜਨ ਸਿੰਘ, ਜਥੇਦਾਰ ਭਾਗ ਸਿੰਘ, ਮਲਕੀਅਤ ਸਿੰਘ ਛੱਜਾ ਵੀ ਹਾਜ਼ਰ ਸਨ।