ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਵੰਡੇ

229

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਵੰਡੇ

ਬਹਾਦਰਜੀਤ ਸਿੰਘ/  ਰੂਪਨਗਰ,  6 ਜਨਵਰੀ,2023

ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਹਲਕੇ ਦੇ ਵਿਕਾਸ ਕਾਰਜਾਂ ਲਈ ਵੱਖ-ਵੱਖ ਪਿੰਡਾਂ ਮਾਜਰੀ ਜੱਟਾਂ, ਤਖਤਗੜ੍ਹ, ਧੀਰ, ਘਨੌਲਾ ਨੂੰ ਕੁੱਲ 14 ਲੱਖ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ।

ਇਸ ਸਬੰਧੀ ਅੱਜ ਪਿੰਡ ਮਾਜਰੀ ਜੱਟਾਂ ਅਤੇ ਘਨੌਲਾ ਵਿੱਚ ਕੀਤੀਆਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਹੈ।  ਪਿਛਲੀ ਕਾਂਗਰਸ ਸਰਕਾਰ ਸਮੇਂ ਵੀ ਲੋਕ ਸਭਾ ਹਲਕੇ ਦੇ ਵਿਕਾਸ ਲਈ ਕਈ ਪ੍ਰੋਜੈਕਟ ਲਿਆਂਦੇ ਗਏ ਅਤੇ ਹੁਣ ਉਹ ਆਪਣੇ ਸੰਸਦੀ ਕੋਟੇ ਵਿੱਚੋਂ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕਰ ਰਹੇ ਹਨ।  ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਪਿੰਡਾਂ ਦੇ ਵਿਕਾਸ ਵਿੱਚ ਹੀ ਦੇਸ਼ ਦਾ ਵਿਕਾਸ ਹੋਵੇਗਾ ਅਤੇ ਇਸ ਲਈ ਪੇਂਡੂ ਖੇਤਰਾਂ ਵਿੱਚ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣੀਆਂ ਜ਼ਰੂਰੀ ਹਨ।

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਵੰਡੇ

ਇਸ ਮੌਕੇ ਹੋਰਨਾਂ ਤੋਂ ਇਲਾਵਾ, ਮੇਵਾ ਸਿੰਘ ਗਿੱਲ ਚੇਅਰਮੈਨ ਮਾਰਕੀਟ ਕਮੇਟੀ ਰੋਪੜ, ਸਰਪੰਚ ਮਨਜੀਤ ਕੌਰ, ਤਰਲੋਚਨ ਸਿੰਘ ਗਿੱਲ ਸਾਬਕਾ ਸਰਪੰਚ, ਕੁਲਵਿੰਦਰ ਸਿੰਘ ਪੰਚ, ਅਮਰਜੀਤ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਕਿਸਾਨ ਯੂਨੀਅਨ ਆਗੂ, ਸਰਬਜੀਤ ਸਿੰਘ ਸਰਪੰਚ, ਜੇ.ਪੀ.ਐਸ ਧੀਰ, ਦਿਆਲ ਸਿੰਘ, ਕੁਲਵੀਰ ਕੌਰ ਸਰਪੰਚ, ਨਸੀਬ ਚੰਦ ਪੰਚ, ਤਰਸੇਮ ਸਿੰਘ ਪੰਚ, ਸਰਬਜੀਤ ਸਿੰਘ, ਗੁਰਦਿਆਲ ਸਿੰਘ ਆਦਿ ਹਾਜ਼ਰ ਸਨ |