ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗਿਲਕੋ ਵੈਲੀ ਵਿੱਚ ਸਥਾਪਿਤ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ

130

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗਿਲਕੋ ਵੈਲੀ ਵਿੱਚ ਸਥਾਪਿਤ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ

ਬਹਾਦਰਜੀਤ ਸਿੰਘ/ ਰੂਪਨਗਰ, 10 ਸਤੰਬਰ,2023

ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਖੇਡਾਂ ਅਤੇ ਕਸਰਤ ਸਾਨੂੰ ਸਿਹਤਮੰਦ ਬਣਾਉਂਦੀਆਂ ਹਨ ਤੇ ਇੱਕ ਸਿਹਤਮੰਦ ਵਿਅਕਤੀ ਆਪਣੀ ਜ਼ਿੰਮੇਵਾਰੀ ਨੂੰ ਵਧੀਆ ਢੰਗ ਨਾਲ ਨਿਭਾ ਸਕਦਾ ਹੈ।  ਉਹ ਅੱਜ ਗਿਲਕੋ ਵੈਲੀ ਵਿੱਚ ਸੰਸਦੀ ਕੋਟੇ ਵਿੱਚੋਂ ਕਰੀਬ 6.70 ਲੱਖ ਰੁਪਏ ਦੀ ਗ੍ਰਾਂਟ ਨਾਲ ਸਥਾਪਿਤ ਕੀਤੇ ਗਏ ਓਪਨ ਏਅਰ ਜਿੰਮ ਦਾ ਉਦਘਾਟਨ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਖੇਡਾਂ ਅਤੇ ਕਸਰਤ ਜਿੱਥੇ ਸਾਨੂੰ ਸਿਹਤਮੰਦ ਬਣਾਉਂਦੀਆਂ ਹਨ, ਉੱਥੇ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।  ਉਨ੍ਹਾਂ ਨਸ਼ਿਆਂ ਦੇ ਨਾਲ-ਨਾਲ ਨੌਜਵਾਨਾਂ ਦੇ ਵਿਦੇਸ਼ ਜਾਣ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਜਿੱਥੇ ਇੱਕ ਪਾਸੇ ਨਸ਼ੇ ਸਾਡੀ ਨੌਜਵਾਨ ਪੀੜ੍ਹੀ ਨੂੰ ਨਿਗਲ ਰਹੇ ਹਨ, ਉੱਥੇ ਹੀ ਦੂਜੇ ਪਾਸੇ ਵੱਡੀ ਗਿਣਤੀ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ।  ਇਨ੍ਹਾਂ ਦੋਵਾਂ ਸਮੱਸਿਆਵਾਂ ਦਾ ਡੱਟ ਕੇ ਟਾਕਰਾ ਕਰਨ ਦੀ ਲੋੜ ਹੈ।  ਉਨ੍ਹਾਂ ਕਿਹਾ ਕਿ ਹਰ ਉਮਰ ਵਰਗ ਦੇ ਲੋਕ ਇਸ ਓਪਨ ਏਅਰ ਜਿੰਮ ਦਾ ਲਾਭ ਉਠਾ ਸਕਣਗੇ ਅਤੇ ਤਾਜ਼ੀ ਹਵਾ ਵਿੱਚ ਸੈਰ ਕਰਨ ਦੇ ਨਾਲ-ਨਾਲ ਕਸਰਤ ਵੀ ਕਰ ਸਕਣਗੇ।

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗਿਲਕੋ ਵੈਲੀ ਵਿੱਚ ਸਥਾਪਿਤ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ

ਜਿੱਥੇ ਹੋਰਨਾਂ ਤੋਂ ਇਲਾਵਾ, ਇੰਡੀਅਨ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਵਿਧਾਨ ਸਭਾ ਰੋਪੜ ਬਰਿੰਦਰ ਢਿੱਲੋਂ, ਕੌਂਸਲਰ ਚਰਨਜੀਤ ਸਿੰਘ ਚੰਨੀ, ਕੌਂਸਲਰ ਸਰਬਜੀਤ ਸਿੰਘ, ਕੌਂਸਲਰ ਸਰਬਜੀਤ ਸਿੰਘ ਬੌਬੀ, ਸਤਵੰਤ ਸਿੰਘ ਬਰਾੜ, ਗਗਨ ਰਾਣਾ, ਜਸਪਾਲ ਸਿੰਘ, ਕਰਨੈਲ ਸਿੰਘ, ਸੁਖਵਿੰਦਰ ਸਿੰਘ, ਰਾਕੇਸ਼ ਕੁਮਾਰ, ਅਸ਼ੋਕ ਕੁਮਾਰ, ਬਲਦੇਵ ਸਿੰਘ, ਜਗਦੇਵ ਸਿੰਘ, ਸ਼ੇਰ ਸਿੰਘ, ਹਰਿੰਦਰਪਾਲ ਸਿੰਘ ਗਿੱਲ, ਜੁਗਰਾਜ ਗਿੱਲ ਵਿਧਾਨ ਸਭਾ ਪ੍ਰਧਾਨ ਆਦਿ ਹਾਜ਼ਰ ਸਨ।