ਹਿੰਦੂ ਸਿੱਖ ਦੇ ਮੁੱਦਿਆਂ ’ਤੇ ਰਾਜਨੀਤੀ ਕਰਨ ਵਾਲੇ ਆਈ. ਐਸ .ਆਈ. ਦੇ ਏਜੰਟ – ਤਿਵਾੜੀ
ਬਹਾਦਰਜੀਤ ਸਿੰਘ /ਰੂਪਨਗਰ ,12 ਫਰਵਰੀ,2022
ਇਸ ਵੇਲੇ ਪੰਜਾਬ ਸੰਵੇਦਨਸ਼ੀਲ ਦੋਰ ਵਿਚੋਂ ਗੁਜ਼ਰ ਰਿਹਾ ਹੈ ਜਿਸ ਵਿਚ ਵਿਰੋਧੀ ਪਾਰਟੀਆਂ ਵੱਲੋਂ ਹਿੰਦੂ ਸਿੱਖ ਏਕਤਾ ਨੂੰ ਖੇਰੂੰ ਖੇਰੂੰ ਕਰਨ ਦੀ ਰਾਜਨੀਤੀ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਕਤ ਸ਼ਬਦ ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਹਲਕਾ ਰੂਪਨਗਰ ਤੋਂ ਕਾਂਗਰਸ ਦੇ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਹੇ।
ਉਨ੍ਹਾਂ ਅਗੇ ਕਿਹਾ ਕਿ ਕਾਂਗਰਸ ਕੋਲ ਪੰਜਾਬ ਅਤੇ ਮੁਲਕ ਨੂੰ ਚਲਾਉਣ ਦਾ ਤਜ਼ਰਬਾ ਹੈ ਜੋ ਕਦੇ ਵੀ ਵਿਰੋਧੀ ਪਾਰਟੀਆਂ ਨੂੰ ਅਮਨ ਸ਼ਾਂਤੀ ਭੰਗ ਕਰਨ ਵਿਚ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਸਰੇ ਬਦਲ ਦਾ ਜੋ ਸੁਪਨਾ ਵਿਖਾਇਆ ਜਾ ਰਿਹਾ ਤੇ ਕਿਹਾ ਕਿ ਪੰਜਾਬ ਦੇ ਲੋਕ ਗੁਲਾਮ ਜਿੰਦਗੀ ਜੀਉਣ ਦੇ ਹਾਮੀ ਨਹੀਂ ਹਨ ,ਇਸ ਲਈ ਜੇਕਰ ਸੂਬੇ ਤੇ ਬਾਹਰੀ ਲੋਕਾਂ ਦੀ ਸ਼ਸ਼ਮੂਲੀਅਤ ਹੁੰਦੀ ਹੈ ਤਾਂ ਪੰਜਾਬ ਨੂੰ ਵੱਡਾ ਨੁਕਸਾਨ ਹੋਣ ਦੇ ਸੰਕੇਤ ਹਨ।
ਉਨ੍ਹਾਂ ਕਿਹਾ ਕਿ ਹਿੰਦੂ ਸਿੱਖ ਦੇ ਮੁਦਿਆਂ ਤੇ ਰਾਜਨੀਤੀ ਕਰਨ ਵਾਲੇ ਆਈ. ਐੱਸ.ਆਈ .ਦੇ ਏਜੰਟ ਹਨ ਜੇ ਪੰਜਾਬ ਵਿਚ ਹਿੰਦੂ ਸਿੱਖ ਏਕਤਾ ਨਾਂ ਹੁੰਦੀ ਤਾਂ ਉਹ ਖਾਲਸੇ ਦੀ ਜਨਮ ਭੂਮੀ ਸ਼੍ਰੀ ਆਨੰਦਪੁਰ ਸਾਹਿਬ ਤੋਂ ਐਮ ਪੀ ਨਾਂ ਚੁਣੇ ਜਾਂਦੇ। ਉਹਨਾਂ ਕਿਹਾ ਕਿ ਰੂਪਨਗਰ ਦੇ ਵਿਕਾਸ ਲਈ ਬਰਿੰਦਰ ਢਿੱਲੋਂ ਨੇ ਮਿਹਨਤ ਕਰਕੇ ਨਗਰ ਕੌਂਸਲ ਵਿਚ ਚੰਗੇ ਤੇ ਇਮਾਨਦਾਰ ਕੌਂਸਲਰਾਂ ਦੀ ਟੀਮ ਬਣਾਈ ਹੈ ਤੇ ਹੁਣ ਵਿਧਾਇਕ ਦੀ ਲੋੜ ਹੈ ਤਾਂ ਹੀ ਵਿਕਾਸ ਦੀ ਗੱਡੀ ਰਫਤਾਰ ਫੜੇਗੀ।