ਹੁਣ ਤੱਕ ਦੇ ਸਭ ਤੋਂ ਵੱਧ ਕੋਵਿਡ ਕੇਸ ਪਟਿਆਲੇ ਜਿਲੇ ਵਿੱਚ ਸਾਹਮਣੇ ਆਏ ; ਹੋਰ ਏਰੀਏ ਵਿੱਚ ਮਾਈਕਰੋਕੰਟੈਨਮੈਂਟ ਲਗਾ ਦਿਤੀ
ਪਟਿਆਲਾ 2 ਮਈ ( )
ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਵੀ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਪ੍ਰੀਕਿਰਿਆ ਜਾਰੀ ਰਹੀ ਅਤੇ ਅੱਜ ਜਿਲ੍ਹੇ ਵਿੱਚ ਕੁੱਲ 1604 ਨਾਗਰਿਕਾਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ। ਜਿਸ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 2,20,370 ਹੋ ਗਈ ਹੈ।ਉਹਨਾਂ ਕਿਹਾ ਕਿ ਵੈਕਸੀਨ ਦੀ ਕਮੀ ਨੁੰ ਦੇਖਦੇ ਹੋਏ ਕੱਲ ਮਿਤੀ 3 ਮਈ ਦਿਨ ਸੋਮਵਾਰ ਨੁੰ ਕੇਵਲ ਸਰਕਾਰੀ ਸਿਹਤ ਸੰਸਥਾਂ ਮਾਤਾ ਕੁਸ਼ਲਿਆ ਹਸਪਤਾਲ, ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ ਅਤੇ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿੱਚ ਹੀ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਜਾਣਗੇੇ।
ਅੱਜ ਜਿਲੇ ਵਿੱਚ 573 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3252 ਦੇ ਕਰੀਬ ਰਿਪੋਰਟਾਂ ਵਿਚੋਂ 573 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 34159 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 470 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 29249 ਹੋ ਗਈ ਹੈ । ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 4112 ਹੈ। ਜਿਲੇ੍ਹ ਵਿੱਚ 09 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 798 ਹੋ ਗਈ ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 573 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 370, ਨਾਭਾ ਤੋਂ 09, ਰਾਜਪੁਰਾ ਤੋਂ 74, ਸਮਾਣਾ ਤੋਂ 13, ਬਲਾਕ ਭਾਦਸੋ ਤੋਂ 04, ਬਲਾਕ ਕੌਲੀ ਤੋਂ 19, ਬਲਾਕ ਕਾਲੋਮਾਜਰਾ ਤੋਂ 25, ਬਲਾਕ ਸ਼ੁਤਰਾਣਾ ਤੋਂ 28, ਬਲਾਕ ਹਰਪਾਲਪੁਰ ਤੋਂ 14, ਬਲਾਕ ਦੁਧਣਸਾਧਾਂ ਤੋਂ 17 ਕੋਵਿਡ ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 59 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 514 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।ਉਹਨਾਂ ਕਿਹਾ ਕਿ ਕੋਵਿਡ ਕੇਸਾਂ ਵਿੱਚ ਵਾਧਾ ਲਗਾਤਾਰ ਜਾਰੀ ਹੈ ਇਸ ਲਈ ਲੋਕ ਬਿਮਾਰੀ ਨੁੰ ਹਲਕੇ ਵਿੱਚ ਨਾ ਲੈ ਕੇ ਸਰਕਾਰ ਦੀਆਂ ਕੋਵਿਡ ਗਾਈਡਲਾਈਨ ਦੀ ਪਾਲਣਾ ਯਕੀਨੀ ਬਣਾਉਣ ਅਤੇ ਕੋਵਿਡ ਲੱਛਣ ਹੋਣ ਤੇਂ ਤੁਰੰਤ ਕੋਵਿਡ ਟੈਸਟ ਕਰਵਾਇਆ ਜਾਵੇ।
ਜਿਲਾ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਪਟਿਆਲਾ ਦੇ ਚਰਨ ਬਾਗ ਨੇੜੇ ਮਧੂ ਨਰਸਿੰਗ ਹੋਮ ਅਤੇ ਅਰਬਨ ਅਸਟੇਟ ਫੇਜ 2 ਦੇ ਮਕਾਨ ਨੰਬਰ 2317 ਤੋਂ 2421 ਤੱਕ ਦੇ ਏਰੀਏ ਵਿਚੋਂ ਜਿਆਦਾ ਪੋਜਟਿਵ ਕੇਸ ਆਉਣ ਤੇਂ ਏਰੀਏ ਵਿੱਚ ਮਾਈਕਰੋਕੰਟੈਨਮੈਂਟ ਲਗਾ ਦਿਤੀ ਗਈ ਹੈ।ਬਲਾਕ ਭਾਦਸੋਂ ਦੇ ਪਿੰਡ ਦਰਗਾਹਪੁਰ ਵਿੱਚ ਲੱਗੀ ਮਾਈਕਰੋਕੰਟੈਨਮੈਂਟ ਏਰੀਏ ਵਿਚੋਂ ਕੋਈ ਨਵਾਂ ਕੇਸ ਨਾ ਆਉਣ ਅਤੇ ਸਮਾਂ ਪੁਰਾ ਹੋਣ ਤੇਂ ਹਟਾ ਦਿੱਤੀ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2214 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 5,46,070 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 34,159 ਕੋਵਿਡ ਪੋਜਟਿਵ, 5,09,918 ਨੈਗੇਟਿਵ ਅਤੇ ਲਗਭਗ 1593 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।