ਹੌਸਲਾ ਅਫਜ਼ਾਈ ਮੁਹਿੰਮ ਤਹਿਤ ਹੰਡਿਆਇਆ ਦੇ ਸਫਾਈ ਸੇਵਕਾਂ ਦਾ ਸਨਮਾਨ
ਹੰਡਿਆਇਆ/ਬਰਨਾਲਾ, 10 ਅਪਰੈਲ
ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਫਾਈ ਸੇਵਕਾਂ ਦੀ ਵਿੱਢੀ ਹੌਸਲਾ ਅਫਜ਼ਾਈ ਮੁਹਿੰਮ ਤਹਿਤ ਨਗਰ ਪੰਚਾਇਤ ਹੰਡਿਆਇਆ ਦੇ ਸਫਾਈ ਸੇਵਕਾਂ ਨੂੰ ਹੱਲਾਸ਼ੇਰੀ ਦਿੱਤੀ ਗਈ।
ਕਾਰਜਸਾਧਕ ਅਫਸਰ ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਤਹਿਸੀਲਦਾਰ ਬਰਨਾਲਾ ਗੁਰਮੁਖ ਸਿੰਘ ਵਲੋਂ ਕੋਰੋਨਾ ਵਾਇਰਸ ਵਿਰੁੱਧ ਜੰਗ ਵਿਚ ਸਫਾਈ ਸੇਵਕਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਬਦਲੇ ਉਨਾਂ ਦਾ ਹਾਰ ਪਾ ਕੇ ਸਨਮਾਨ ਕੀਤਾ ਗਿਆ। ਉਨਾਂ ਕਿਹਾ ਕਿ ਸਫਾਈ ਸੇਵਕਾਂ ਨੂੰ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਸ਼ਹਿਰ ਵਾਸੀਆਂ ਦਾ ਧਿਆਨ ਰੱਖਣ ਦੇ ਨਾਲ ਨਾਲ ਆਪਣੀ ਸਿਹਤ ਦਾ ਧਿਆਨ ਵੀ ਰੱਖਣ ਅਤੇ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਲਈ ਪ੍ਰੇਰਿਤ ਕਰਨ ਤਾਂ ਜੋ ਅਸੀਂ ਕਰੋਨਾ ਵਾਇਰਸ ਵਿਰੁੱਧ ਜੰਗ ਜਿੱਤ ਸਕੀਏ।
ਇਸ ਮੌਕੇ ਕਾਰਜਸਾਧਕ ਅਫਸਰ ਹੰਡਿਆਇਆ ਮਨਪ੍ਰੀਤ ਸਿੰਘ ਸਿੱਧੂ ਤੋਂ ਇਲਾਵਾ ਸਹਾਇਕ ਮਿਉਂਸਿਪਲ ਇੰਜਨੀਅਰ ਇੰਦਰਜੀਤ ਸਿੰਘ, ਭਾਗ ਅਫਸਰ ਸੁਭਾਸ਼ ਚੰਦ, ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਵੀ ਹਾਜ਼ਰ ਸਨ।
