ਜ਼ਿਲ•ਾ ਸੰਗਰੂਰ ਮਾਤਰਾ ਪੱਖੋਂ ਅਨਾਜ ਮੰਡੀਆਂ ਵਿੱਚੋਂ ਸਭ ਤੋਂ ਵੱਧ ਲਿਫ਼ਟਿੰਗ ਕਰਕੇ ਪੰਜਾਬ ਵਿੱਚੋਂ ਪਹਿਲੇ ਸਥਾਨ ‘ਤੇ: ਘਨਸ਼ਿਆਮ ਥੋਰੀ

275

ਜ਼ਿਲ•ਾ ਸੰਗਰੂਰ ਮਾਤਰਾ ਪੱਖੋਂ ਅਨਾਜ ਮੰਡੀਆਂ ਵਿੱਚੋਂ ਸਭ ਤੋਂ ਵੱਧ ਲਿਫ਼ਟਿੰਗ ਕਰਕੇ ਪੰਜਾਬ ਵਿੱਚੋਂ ਪਹਿਲੇ ਸਥਾਨ ‘ਤੇ: ਘਨਸ਼ਿਆਮ ਥੋਰੀ

ਸੰਗਰੂਰ, 21 ਅਪ੍ਰੈਲ:
ਕੋਰੋਨਾ ਵਾਇਰਸ ਦੇ ਖ਼ਤਰੇ ਦੇ ਬਾਵਜੂਦ ਸੰਗਰੂਰ ਜ਼ਿਲ•ੇ ਵਿਚ ਕਣਕ ਦੀ ਸਰਕਾਰੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਖਰੀਦਿਆ ਹੋਇਆ ਅਨਾਜ ਦੀ ਨਾਲੋ-ਨਾਲ ਲਿਫਟਿੰਗ ਕਰਵਾ ਕੇ ਸੁਰੱਖਿਅਤ ਭੰਡਾਰਨ ਵਾਲੀਆਂ ਥਾਂਵਾਂ ‘ਤੇ ਪਹੁੰਚਾਉਣਾ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ  ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ•ਾ ਸੰਗਰੂਰ ਮਾਤਰਾ ਪੱਖੋਂ ਸਭ ਤੋਂ ਵੱਧ ਲਿਫ਼ਟਿੰਗ ਕਰਕੇ ਪੰਜਾਬ ਵਿੱਚੋਂ ਪਹਿਲੇ ਸਥਾਨ ‘ਤੇ ਹੈ। ਉਨ•ਾਂ ਕਿਹਾ ਕਿ ਕੱਲ 20 ਅਪ੍ਰੈਲ ਤੱਕ ਸੰਗਰੂਰ ਜ਼ਿਲ•ੇ ਦੀਆਂ ਮੰਡੀਆਂ ‘ਚੋਂ 93,336 ਮੀਟ੍ਰਿਕ ਟਨ ਦੀ ਲਿਫਟਿੰਗ ਕਰਵਾ ਕੇ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਗਰੂਰ ਜ਼ਿਲ•ਾ ਸੂਬੇ ਦੇ ਅੰਨ ਭੰਡਾਰ ਵਿਚ ਸਭ ਤੋਂ ਵੱਧ ਤਕਰੀਬਨ 10 ਫੀਸਦ ਹਿੱਸਾ ਪਾਉਂਦਾ ਹੈ ਅਤੇ ਕਣਕ ਦੀ ਆਮਦ ਜ਼ਿਆਦਾ ਹੋਣ ਕਰਕੇ ਖਰੀਦ ਤੇ ਲਿਫ਼ਟਿੰਗ ਦੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਿਫਟਿੰਗ ਦੀ ਪ੍ਰਤੀਸ਼ਤਤਾ ਪੱਖੋਂ ਜ਼ਿਲ•ਾ ਸੰਗਰੂਰ ਪੰਜਾਬ ਭਰ ਵਿੱਚੋਂ ਦੂਜੇ ਸਥਾਨ ‘ਤੇ ਹੈ ਅਤੇ ਹੁਣ ਤੱਕ ਖਰੀਦੀ ਗਈ ਕਣਕ ਦਾ 55.20 ਫੀਸਦ ਹਿੱਸਾ ਮੰਡੀਆਂ ‘ਚੋਂ ਚੁੱਕਿਆ ਜਾ ਚੁੱਕਾ ਹੈ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਵੱਲੋਂ ਆਉਣ ਵਾਲੇ ਦਿਨਾਂ ‘ਚ ਲਿਫਟਿੰਗ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਵਾਇਆ ਜਾਵੇਗਾ ਤਾਂ ਜੋ ਵੱਡਮੁੱਲੇ ਅਨਾਜ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ। ਉਨ•ਾਂ ਦੱਸਿਆ ਕਿ ਖਰੀਦੇ ਗਏ ਅਨਾਜ ਦੀ ਨਾਲੋ-ਨਾਲ ਚੁਕਾਈ ਨਾਲ ਹੀ ਮੰਡੀਆਂ ‘ਚ ਕਿਸਾਨਾਂ ਨੂੰ ਹੋਰ ਫ਼ਸਲ ਲਿਆਉਣ ਲਈ ਜਗ•ਾ ਦੀ ਪੂਰਤੀ ਕਰਵਾਈ ਜਾ ਰਹੀ ਹੈ। ਉਨ•ਾਂ ਕਿਹਾ ਕਿ ਜ਼ਿਲ•ੇ ‘ਚ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਜ਼ਿਲ•ਾ ਸੰਗਰੂਰ ਮਾਤਰਾ ਪੱਖੋਂ ਅਨਾਜ ਮੰਡੀਆਂ ਵਿੱਚੋਂ ਸਭ ਤੋਂ ਵੱਧ ਲਿਫ਼ਟਿੰਗ ਕਰਕੇ ਪੰਜਾਬ ਵਿੱਚੋਂ ਪਹਿਲੇ ਸਥਾਨ 'ਤੇ: ਘਨਸ਼ਿਆਮ ਥੋਰੀ
ਘਨਸ਼ਿਆਮ ਥੋਰੀ ਨੇ ਕਿਸਾਨਾਂ ਤੇ ਖਰੀਦ ਪ੍ਰਕਿਰਿਆ ਨਾਲ ਜੁੜੇ ਹੋਰਨਾ ਵਰਗਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਜ਼ਰੂਰ ਕਰਨ ਅਤੇ ਇਸ ਆਫ਼ਤ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੂੰ ਆਪਣਾ ਸਹਿਯੋਗ ਜ਼ਰੂਰ ਦੇਣ। ਉਨ•ਾਂ ਕਿਹਾ ਕਿ ਕੋਰੋਨਾ ਵਾਇਰਸ ਫੈਲਣ ਦੇ ਮੱਦੇਨਜ਼ਰ ਮੰਡੀਆਂ ‘ਚ ਹੱਥ ਧੋਣ ਤੇ ਸਰੀਰਕ ਦੂਰੀ ਬਣਾਈਂ ਰੱਖਣ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ•ਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਮੰਡੀ ‘ਚ ਆਪਣੀ ਜਿਣਸ ਲਿਆਉਣ ਵੇਲੇ ਘੱਟ ਤੋਂ ਘੱਟ ਬੰਦਿਆਂ ਨੂੰ ਨਾਲ ਲਿਆਂਦਾ ਜਾਵੇ ਤੇ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਸਬੰਧੀ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ।