ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤੇ 06 ਹੋਰ ਜੱਜਾਂ ਨੇ ਆਪਣਾ ਸੁਰੱਖਿਆ ਅਮਲਾ ਕੋਰੋਨਾ ਵਿਰੁੱਧ ਡਿਊਟੀ ਲਈ ਜ਼ਿਲ੍ਹਾ ਪੁਲੀਸ ਨੂੰ ਦਿੱਤਾ
ਫ਼ਤਹਿਗੜ੍ਹ ਸਾਹਿਬ, 11 ਅਪ੍ਰੈਲ
ਕੋਰੋਨਾ ਵਿਰੁੱਧ ਚੱਲ ਰਹੀ ਜੰਗ ਵਿੱਚ ਯੋਗਦਾਨ ਪਾਉਂਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਓ ਸਿੰਘ ਗਿੱਲ ਨੇ ਆਪਣੇ ਸੁਰੱਖਿਆ ਦਸਤੇ ਵਿੱਚ ਤਾਇਨਾਤ ਸਾਰੇ ਮੁਲਾਜ਼ਮ ਕੋਰੋਨਾ ਕਾਰਨ ਪੈਦਾ ਹੋਏ ਹਾਲਾਤ ਦੇ ਟਾਕਰੇ ਲਈ ਜ਼ਿਲ੍ਹਾ ਪੁਲੀਸ ਨੂੰ ਦਿੱਤੇ ਹਨ।
ਇਸ ਦੇ ਨਾਲ ਹੀ 06 ਹੋਰ ਜੱਜਾਂ, ਜਿਨ੍ਹਾਂ ਵਿੱਚ ਨਵਜੋਤ ਕੌਰ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ, ਅਸ਼ੀਸ਼ ਬਾਂਸਲ ਸਿਵਲ ਜੱਜ ਸੀਨੀਅਰ ਡਿਵੀਜ਼ਨ, ਅਸ਼ੀਸ਼ ਥਥਈ ਵਧੀਕ ਸਿਵਲ ਜੱਜ ਸੀਨੀਅਰ ਡਿਵੀਜ਼ਨ, ਵਰੁਣ ਚੋਪੜਾ ਸਿਵਲ ਜੱਜ ਜੁਨੀਅਰ ਡਿਵੀਜ਼਼ਨ, ਕਰਨਵੀਰ ਸਿਵਲ ਜੱਜ ਜੁਨੀਅਰ ਡਿਵੀਜ਼ਨ ਅਤੇ ਏਕਤਾ ਖੋਸਲਾ ਸਿਵਲ ਜੱਜ ਜੁਨੀਅਰ ਡਿਵੀਜ਼ਨ ਸ਼ਾਮਲ ਹਨ, ਨੇ ਵੀ ਆਪਣਾ ਸੁਰੱਖਿਆ ਅਮਲਾ ਜ਼ਿਲ੍ਹਾ ਪੁਲੀਸ ਨੂੰ ਦੇਣ ਦਾ ਐਲਾਨ ਕੀਤਾ ਹੈ ਤਾਂ ਜੋ ਕੋਰੋਨਾ ਦੇ ਖਾਤਮੇ ਲਈ ਦਿਨ ਰਾਤ ਇਕ ਕਰ ਕੇ ਡਿਊਟੀ ਕਰ ਰਹੀ ਜ਼ਿਲ੍ਹਾ ਪੁਲੀਸ ਨੂੰ ਸਹਾਇਤਾ ਮਿਲੇ ਤੇ ਉਹ ਪਹਿਲਾਂ ਨਾਲੋਂ ਵੀ ਵੱਧ ਚੰਗੀ ਤਰ੍ਹਾਂ ਡਿਊਟੀ ਨਿਭਾਅ ਸਕੇ।
ਚੀਫ ਜੁਡੀਸ਼ੀਅਲ ਮੈਜਿਸਟਰੇਟ ਮਹੇਸ਼ ਗਰੋਵਰ ਨੇ ਦੱਸਿਆ ਕਿ ਜ਼ਿਲ੍ਹਾ ਅਦਾਲਤੀ ਕੰਪਲੈਕਸ ਸਮੇਤ ਜ਼ਿਲ੍ਹੇ ਵਿਚਲੀਆਂ ਸਾਰੀਆਂ ਅਦਾਲਤਾਂ ਵਿੱਚੋਂ ਅਤਿ ਜ਼ਰੂਰੀ ਸੁਰੱਖਿਆ ਅਮਲੇ ਨੂੰ ਛੱਡ ਕੇ ਬਾਕੀ ਸਾਰੇ ਸੁਰੱਖਿਆ ਮੁਲਾਜ਼ਮਾਂ ਨੂੰ ਜ਼ਿਲ੍ਹਾ ਪੁਲੀਸ ਨਾਲ ਡਿਊਟੀ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਜਿਸ ਵੀ ਇਨਸਾਨ ਕੋਲੋਂ ਇਸ ਬਿਮਾਰੀ ਦੇ ਖਾਤਮੇ ਲਈ ਜੋ ਵੀ ਕੀਤਾ ਜਾ ਸਕਦਾ ਹੈ, ਉਸ ਨੂੰ ਉਹ ਕਰਨਾ ਚਾਹੀਦਾ ਹੈ।
ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤੇ 06 ਹੋਰ ਜੱਜਾਂ ਨੇ ਆਪਣਾ ਸੁਰੱਖਿਆ ਅਮਲਾ ਕੋਰੋਨਾ ਵਿਰੁੱਧ ਡਿਊਟੀ ਲਈ ਜ਼ਿਲ੍ਹਾ ਪੁਲੀਸ ਨੂੰ ਦਿੱਤਾ I ਨਿਰਭਓ ਸਿੰਘ ਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਕਰ ਕੇ ਇਸ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ। ਇਸ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ।