ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਹਸਪਤਾਲ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਗੋਡਾ ਬਦਲਣ ਦਾ ਮੁਫਤ ਆਪਰੇਸ਼ਨ ਕੀਤਾ- ਸਿਵਲ ਸਰਜਨ

168

ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਹਸਪਤਾਲ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਗੋਡਾ ਬਦਲਣ ਦਾ ਮੁਫਤ ਆਪਰੇਸ਼ਨ ਕੀਤਾ- ਸਿਵਲ ਸਰਜਨ

ਫਤਿਹਗੜ੍ਹ ਸਾਹਿਬ 21 ਜਨਵਰੀ:

ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਬ੍ਰਾਹਮਣ ਮਾਜਰਾ ਸਰਹਿੰਦ ਦੀ ਰਹਿਣ ਵਾਲੀ ਰਾਮ ਰੱਤੀ (57 ਸਾਲ) ਦਾ ਗੋਡਾ ਬਦਲਣ ਦਾ ਮੁਫਤ ਅਪਰੇਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਗਰੀਬਾਂ ਤੇ ਲੋੜਵੰਦਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਅਤੇ ਹੁਣ ਤੱਕ ਜਿਲ੍ਹੇ ਵਿੱਚ 01 ਲੱਖ 23 ਹਜ਼ਾਰ ਲਾਭਪਾਤਰੀਆਂ ਦੇ ਕਾਰਡ ਬਣਾਏ ਜਾ ਚੁੱਕੇ ਹਨ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 3680 ਲਾਭਪਾਤਰੀਆਂ ਨੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਇਆ ਹੈ ਜਿਨ੍ਹਾਂ ਵਿੱਚੋ 1380 ਲਾਭਪਾਤਰੀਆਂ ਨੇ ਸਰਕਾਰੀ ਅਤੇ 2300 ਲਾਭਪਾਤਰੀਆਂ ਨੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਇਆ ਹੈ।

ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਹਸਪਤਾਲ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਗੋਡਾ ਬਦਲਣ ਦਾ ਮੁਫਤ ਆਪਰੇਸ਼ਨ ਕੀਤਾ- ਸਿਵਲ ਸਰਜਨ
ਸਿਵਲ ਸਰਜਨ ਨੇ ਦੱਸਿਆ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ ਇੱਕ ਗੋਡਾ ਬਦਲਣ ‘ਤੇ ਲਗਭਗ 2 ਲੱਖ ਰੁਪਏ ਦਾ ਖਰਚਾ ਆਉਂਦਾ ਹੈ ਜਦੋਂ ਕਿ ਇਸ ਯੋਜਨਾ ਅਧੀਨ ਇਹ ਸੇਵਾ ਮੁਫਤ ਦਿੱਤੀ ਜਾਂਦੀ ਹੈ।ਸਿਵਲ ਸਰਜਨ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਰਕਾਰੀ ਡਾਟਾਬੇਸ ਵਿੱਚ ਮੌਜੂਦ ਪਰਿਵਾਰਾਂ ਨੂੰ ਸਲਾਨਾ 5 ਲੱਖ ਰੁਪਏ ਤੱਕ ਦਾ ਪ੍ਰਤੀ ਪਰਿਵਾਰ ਸਿਹਤ ਬੀਮਾ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਸਾਰੇ ਸਰਕਾਰੀ ਹਸਪਤਾਲਾਂ ਤੋਂ ਇਲਾਵਾ 11 ਪ੍ਰਾਈਵੇਟ ਹਸਪਤਾਲ ਵੀ ਇਸ ਯੋਜਨਾ ਅਧੀਨ ਇੰਪੈਨਲਡ ਹਨ।

ਇਸ ਮੌਕੇ ਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਪ੍ਰਸ਼ੋਤਮ ਦਾਸ,ਐਸ.ਐਮ.ਓ. ਡਾ.ਕੁਲਦੀਪ ਸਿੰਘ,ਮੈਡੀਕਲ ਅਫਸਰ ਡਾ. ਤ੍ਰਿਪਤਜੋਤ ਸਿੰਘ ਰੰਧਾਵਾ, ਡਾ. ਗਗਨਦੀਪ ਸਿੰਘ,ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਪਰਮਿੰਦਰ ਸਿੰਘ ਤੋਂ ਇਲਾਵਾ ਹੋਰ ਸਿਹਤ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।