ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਹਸਪਤਾਲ ਤੇ ਪ੍ਰਬੰਧਕੀ ਕੰਪਲੈਕਸ ਵਿਖੇ ਹੱਥਾਂ ਨੂੰ ਸੈਨੇਟਾਈਜ਼ ਕਰਨ ਵਾਲੀਆਂ ਮਸ਼ੀਨਾਂ ਲਗਾਈਆਂ

254

ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਹਸਪਤਾਲ ਤੇ ਪ੍ਰਬੰਧਕੀ ਕੰਪਲੈਕਸ ਵਿਖੇ ਹੱਥਾਂ ਨੂੰ ਸੈਨੇਟਾਈਜ਼ ਕਰਨ ਵਾਲੀਆਂ ਮਸ਼ੀਨਾਂ ਲਗਾਈਆਂ

ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ

ਹਲਕਾ ਵਿਧਾਇਕ  ਕੁਲਜੀਤ ਸਿੰਘ ਨਾਗਰਾ ਦੀ ਪ੍ਰੇਰਨਾ ਸਦਕਾ ਸਮਾਜ ਸੇਵੀ ਗੁਰਸ਼ਰਨ ਸਿੰਘ ਬਿੱਟੂ ਵੱਲੋਂ ਤਿਆਰ ਕਰਵਾਈਆਂ ਹੱਥਾਂ ਨੂੰ ਸੈਨੇਟਾਈਜ਼ ਕਰਨ ਵਾਲੀਆਂ ਦੋ ਮਸ਼ੀਨਾਂ ਜ਼ਿਲ੍ਹਾ ਹਸਪਤਾਲ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ  ਵਿਖੇ ਲਗਾਈਆਂ ਗਈਆਂ। ਇਸ ਮੌਕੇ ਵਿਧਾਇਕ ਨਾਗਰਾ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇਹ ਇਕ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਹਸਪਤਾਲ ਅਤੇ ਪ੍ਰਬੰਧਕੀ ਕੰਪਲੈਕਸ ਵਿਖੇ ਆਉਣ ਵਾਲੇ ਲੋਕ ਆਪਣੇ ਹੱਥਾਂ ਨੂੰ ਸੈਨੇਟਾਈਜ਼ਰ ਦੀ ਬੋਤਲ ਨੂੰ ਬਿਨਾਂ ਹੱਥ ਲਾਇਆਂ ਸੌਖੇ ਢੰਗ ਨਾਲ ਸੈਨੀਟਾਈਜ਼ ਕਰ ਸਕਣਗੇ।

ਵਰਨਣਯੋਗ ਹੈ ਕਿ ਇਹ ਮਸ਼ੀਨਾਂ ਬਿਨਾਂ ਹੱਥ ਲਗਾਏ ਹੀ ਹੱਥਾਂ ਨੂੰ ਸੈਨੇਟਾਈਜ਼ ਕਰਦੀਆਂ ਹਨ ਤੇ ਇਹ ਪੈਰਾਂ ਨਾਲ ਚਲਾਈਆਂ ਜਾਂਦੀਆਂ  ਹਨ। ਇਸ ਤਰ੍ਹਾਂ ਜਿਥੇ ਹੱਥਾਂ ਨੂੰ ਸੈਨੇਟਾਈਜ਼ ਕੀਤਾ ਜਾ ਸਕਦਾ  ਹੈ, ਉਥੇ ਹੀ ਵਾਰ ਵਾਰ ਸੈਨੇਟਾਈਜ਼ਰ ਦੀ ਬੋਤਲ ਨੂੰ ਹੱਥ ਨਾ ਲੱਗਣ ਕਰ ਕੇ ਕਿਸੇ ਵੀ ਤਰ੍ਹਾਂ ਦੀ ਇਨਫੈਕਸ਼ਨ ਤੋਂ ਵੀ ਬਚਾਅ ਹੁੰਦਾ  ਹੈ।

ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਹਸਪਤਾਲ ਤੇ ਪ੍ਰਬੰਧਕੀ ਕੰਪਲੈਕਸ ਵਿਖੇ ਹੱਥਾਂ ਨੂੰ ਸੈਨੇਟਾਈਜ਼ ਕਰਨ ਵਾਲੀਆਂ ਮਸ਼ੀਨਾਂ ਲਗਾਈਆਂ

ਨਾਗਰਾ ਨੇ ਕਿਹਾ ਕਿ ਲੋਕ ਹਿੱਤ ਵਿੱਚ ਕੀਤਾ ਗਿਆ ਇਹ ਉਪਰਾਲਾ ਹੋਰਨਾਂ ਲਈ ਵੀ ਪ੍ਰੇਰਨਾ ਸਰੋਤ ਹੈ ਅਤੇ ਇਸ ਤੋਂ ਹੋਰਨਾਂ ਨੂੰ ਵੀ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਵਿੱਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਸ਼ਲਾਘਾਯੋਗ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਪਣੇ  ਆਪ  ਨੂੰ ਕੋਰੋਨਾ ਤੋਂ ਬਚਾ ਕੇ  ਰੱਖਣਾ ਚਾਹੀਦਾ ਹੈ।

ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ)  ਜਸਪ੍ਰੀਤ ਸਿੰਘ ਨੇ ਕਿਹਾ ਕਿ ਹਰੇਕ ਵਿਅਕਤੀ ਨਿਯਮਤਾਂ ਮੁਤਾਬਕ ਅਤਿ ਜ਼ਰੂਰੀ ਕੰਮ ਲਈ ਹੀ ਘਰ ਤੋਂ ਬਾਹਰ ਆਵੇ ਤੇ ਮਾਸਕ ਜ਼ਰੂਰ ਲਾਵੇ। ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਕਿਹਾ ਕਿ ਗੁਰਸ਼ਰਨ ਸਿੰਘ ਬਿੱਟੂ ਵੱਲੋਂ ਇਹ ਹੈਂਡ ਸੈਨੇਟਾਈਜ਼ਰ ਮਸ਼ੀਨਾਂ ਹਸਪਤਾਲ ਤੇ ਜ਼ਿਲ੍ਹਾ ਪ੍ਰਬੰਧਕੀ  ਕੰਪਲੈਕਸ ਵਿਖੇ ਲਗਵਾਉਣੀਆਂ ਸ਼ਲਾਘਾਯੋਗ ਉਪਰਾਲਾ ਹੈ।

ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਹਸਪਤਾਲ ਤੇ ਪ੍ਰਬੰਧਕੀ ਕੰਪਲੈਕਸ ਵਿਖੇ ਹੱਥਾਂ ਨੂੰ ਸੈਨੇਟਾਈਜ਼ ਕਰਨ ਵਾਲੀਆਂ ਮਸ਼ੀਨਾਂ ਲਗਾਈਆਂ I ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਦੀਪ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਪ੍ਰਸ਼ੋਤਮ ਦਾਸ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ, ਸਹਾਇਕ ਸਿਵਲ ਸਰਜਨ ਡਾ. ਸਵਪਨਜੀਤ ਕੌਰ, ਮੈਡੀਕਲ ਅਫ਼ਸਰ ਡਾ. ਕਮਲਦੀਪ ਸਿੰਘ ਤੇ ਹੋਰ ਸਟਾਫ਼ ਹਾਜ਼ਰ ਸੀ।