17 ਜਨਵਰੀ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ
ਸੰਗਰੂਰ, ੧੫ ਜਨਵਰੀ:
ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਨੈਗੋਸੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ
17 ਜਨਵਰੀ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।
ਇਹ ਹੁਕਮ ਵਿਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਹਨਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ‘ਤੇ ਲਾਗੂ ਨਹੀ ਹੋਣਗੇ।
