19 ਜਨਵਰੀ ਤੋਂ 21 ਜਨਵਰੀ ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ : ਫਤਿਹਗੜ੍ਹ ਸਾਹਿਬ ਸਿਵਲ ਸਰਜਨ

191

19 ਜਨਵਰੀ ਤੋਂ 21 ਜਨਵਰੀ ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ : ਫਤਿਹਗੜ੍ਹ ਸਾਹਿਬ ਸਿਵਲ ਸਰਜਨ

ਫਤਿਹਗੜ੍ਹ ਸਾਹਿਬ 10 ਜਨਵਰੀ

ਸਿਹਤ ਵਿਭਾਗ ਵੱਲੋਂ ਪੂਰੇ ਦੇਸ਼ ਅੰਦਰ ਹਰ ਸਾਲ ਕੌਮੀ ਪੱਧਰ ਤੇ ਸਪੈਸ਼ਲ ਪੋਲੀਓ ਮੁਹਿੰਮ ਚਲਾਈ ਜਾਂਦੀ ਹੈ। ਇਸ ਸਾਲ ਵੀ 19 ਜਨਵਰੀ ਤੋਂ 21 ਜਨਵਰੀ ਤੱਕ ਸਪੈਸ਼ਲ ਪੋਲੀਓ ਰੋਕੂ ਮੁਹਿੰਮ ਚਲਾਈ ਜਾਣੀ ਹੈ। ਸਿਹਤ ਵਿਭਾਗ, ਫਤਿਹਗੜ੍ਹ ਸਾਹਿਬ ਵਲੋ ਵੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜਿਲ੍ਹੇ ਦੇ 56418 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।ਉਹਨਾ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ ਜਿਲ੍ਹੇ ਭਰ ਵਿੱਚ 332 ਰੈਗੂਲਰ ਬੂਥ ਲਗਾਏ ਜਾਣਗੇ ਜਦੋਂ ਕਿ ਜਿਲ੍ਹੇ ਦੇ ਮੇਨ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਆਦਿ ਤੇ 15 ਟ੍ਰਾਂਜਿਟ ਬੂਥ ਵੀ ਲਗਾਏ ਜਾਣਗੇ।

19 ਜਨਵਰੀ ਤੋਂ 21 ਜਨਵਰੀ ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ : ਫਤਿਹਗੜ੍ਹ ਸਾਹਿਬ ਸਿਵਲ ਸਰਜਨ

ਪ੍ਰਵਾਸੀ ਮਜਦੂਰਾਂ ਦੇ ਬੱਚਿਆਂ ਨੂੰ ਕਵਰ ਕਰਨ ਲਈ 28 ਮੋਬਾਇਲ ਟੀਮਾ ਦਾ ਵੀ ਗਠਨ ਕੀਤਾ ਗਿਆ ਹੈ ਜੋ ਕਿ ਫੈਕਟਰੀਆਂ,ਭੱਠਿਆਂ,ਉਸਾਰੀ ਅਧੀਨ ਇਮਾਰਤਾਂ ਤੇ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਬੱਚਿਆਂ ਨੂੰ ਕਵਰ ਕਰਨਗੀਆਂ।ਮੁਹਿੰਮ ਦੀ ਸੁਪਰਵੀਜ਼ਨ ਲਈ 77 ਸੁਪਰਵਾਈਜਰ ਟੀਮਾ ਅਤੇ ਜਿਲ੍ਹਾ ਪੱਧਰ ਤੋਂ 5 ਨਿਗਰਾਨ ਟੀਮਾਂ ਵੀ ਲਗਾਈਆਂ ਜਾਣਗੀਆਂ।ਡਾ. ਅਗਰਵਾਲ ਨੇ ਜਿਲ੍ਹੇ ਦੇ ਸਮੂਹ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਜਰੂਰ ਪਿਲਾਉਣ।ਇਸ ਮੌਕੇ ਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਪ੍ਰਸ਼ੋਤਮ ਦਾਸ,ਸਹਾਇਕ ਸਿਵਲ ਸਰਜਨ ਡਾ. ਸਵਪਨਜੀਤ ਕੌਰ,ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ,ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਕਰਨ ਸਾਗਰ, ਜਿਲਾ ਸਿਹਤ ਅਫਸਰ ਡਾ. ਨਵਜੋਤ ਕੌਰ, ਸੀਨੀਅਰ ਮੈਡੀਕਲ ਅਫਸਰ ਡਾ. ਕੁਲਦੀਪ ਸਿੰਘ,ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਪਰਮਿੰਦਰ ਸਿੰਘ,ਡਿਪਟੀ ਐਮ ਈ ਆਈ ਓ ਬਲਜਿੰਦਰ ਸਿੰਘ ਅਤੇ ਹੋਰ ਸਟਾਫ ਹਾਜ਼ਰ ਸੀ।