23 ਤੋ 29 ਨਵੰਬਰ ਤੱਕ ਵਿਰਾਸਤ ਏ ਖਾਲਸਾ ਵਿੱਚ ਗੁਰੂ ਸਾਹਿਬ ਦੇ ਜੀਵਨ ਫਲਸਫੇ, ਲਾਸ਼ਾਨੀ ਸ਼ਹਾਦਤ ਨੂੰ ਡਰੋਨ ਸ਼ੋਅ ਰਾਹੀ ਦਰਸਾਇਆ ਜਾਵੇਗਾ- ਹਰਜੋਤ ਬੈਂਸ
ਬਹਾਦਰਜੀਤ ਸਿੰਘ/ royalpatiala.in News/ ਸ੍ਰੀ ਅਨੰਦਪੁਰ ਸਾਹਿਬ ,17 ਨਵੰਬਰ ,2025
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਹੈ ਕਿ ਉੱਤਰੀ ਭਾਰਤ ਵਿਚ ਪਹਿਲੀ ਵਾਰ 500 ਡਰੋਨ ਰਾਹੀ 23 ਤੋ 29 ਨਵੰਬਰ ਤੱਕ ਵਿਸ਼ਵ ਪ੍ਰਸਿੱਧ ਵਿਰਾਸਤ ਏ ਖਾਲਸਾ ਵਿੱਚ ਨੋਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫਲਸਫੇ ਅਤੇ ਲਾਸ਼ਾਨੀ ਸ਼ਹਾਦਤ ਨੂੰ ਦਰਸਾਉਦੇ ਡਰੋਨ ਸ਼ੋਅ ਵਿਖਾਏ ਜਾਣਗੇ। ਜਿਸ ਦੇ ਲਈ ਵਿਆਪਕ ਪੱਧਰ ਤੇ ਤਿਆਰੀਆਂ ਕੀਤੀਆ ਜਾ ਰਹੀਆਂ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਸ਼ਰਧਾ ਤੇ ਧਾਰਮਿਕ ਭਾਵਨਾ ਨਾਲ ਮਨਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸੰਤਾਂ ਮਹਾਪੁਰਸ਼ਾ ਵੱਲੋਂ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀਸਾਬੋ ਤੋਂ ਚਾਰ ਵਿਸ਼ਾਲ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਰਹੇ ਹਨ। ਇਸ ਤੋ ਇਲਾਵਾ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਕੀਤਰਪੁਰ ਸਾਹਿਬ ਤੋ 24 ਨਵੰਬਰ ਨੂੰ ਗੁਰਦੁਆਰਾ ਸੀਸ਼ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ ਸੀਸ਼ ਭੇਂਟ ਨਗਰ ਕੀਰਤਨ ਵੀ ਪੁੱਜ ਰਿਹਾ ਹੈ। ਇਨ੍ਹਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਤੇ ਸਾਰੇ ਵਿਧਾਇਕ ਹਾਜ਼ਰੀ ਭਰਨਗੇ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨਿਮਾਣੀ ਸੰਗਤ ਦੀ ਤਰਾਂ ਇਨ੍ਹਾਂ ਸਮਾਗਮਾਂ ਵਿੱਚ ਸਾਮਿਲ ਹੋ ਰਹੀ ਹੈ।

ਬੈਂਸ ਨੇ ਦੱਸਿਆ ਹੈ ਕਿ 24 ਨਵੰਬਰ ਨੂੰ ਭਾਈ ਜੈਤਾ ਜੀ ਮੈਮੋਰੀਅਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਕਰਵਾਇਆ ਜਾ ਰਿਹਾ ਹੈ। ਇਸ ਤੋ ਪਹਿਲਾ 20 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਰੋਸ਼ਨੀ ਅਤੇ ਆਵਾਜ਼ ਦਾ ਪ੍ਰੋਗਰਾਮ ਹੋਵੇਗਾ ਜਿਸ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਸੰਗਤਾਂ ਨੂੰ ਵਡਮੁੱਲੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਸਰਬ ਧਰਮ ਸੰਮੇਲਨ ਵਿਰਾਸਤੀ ਯਾਤਰਾ, ਗਾਈਡਡ ਟੂਰ, ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਿਤ ਪ੍ਰਦਰਸ਼ਨੀ, ਢਾਡੀ ਵਾਰਾ ਨਾਲ ਵੀ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਗੁਰੂ ਕਾ ਬਾਗ ਛਾਉਣੀ ਬਾਬਾ ਬੁੱਢਾ ਦਲ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਜਿਨ੍ਹਾਂ ਦੇ ਭੋਗ 25 ਨਵੰਬਰ ਨੂੰ ਪੈਣਗੇ। ਉਨ੍ਹਾਂ ਨੇ ਦੱਸਿਆ ਕਿ ਸਰਬ ਧਰਮ ਸੰਮੇਲਨ ਵਿੱਚ ਪ੍ਰਮੁੱਖ ਸਖਸ਼ੀਅਤਾਂ ਪਹੁੰਚ ਰਹੀਆਂ ਹਨ। ਇਨ੍ਹਾਂ ਸਾਰੇ ਸਮਾਗਮਾਂ ਨੂੰ ਬਹੁਤ ਹੀ ਸਰ਼ਧਾ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਹ ਸਮਾਗਮ ਸਾਡਾ ਨੋਵੇਂ ਪਾਤਸ਼ਾਹ ਹਿੰਦੀ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਾਂ ਵਿਚ ਨਮਨ ਹੈ ਜਿਸ ਦੀਆਂ ਤਿਆਰੀਆਂ ਦਿਨ ਰਾਤ ਕੀਤੀਆ ਜਾ ਰਹੀਆਂ ਹਨ।












