Homeਪੰਜਾਬੀ ਖਬਰਾਂਸੀ-ਵਿਜਿਲ ਐਪ 'ਤੇ ਹੁਣ ਤੱਕ ਆਈਆਂ 32 ਸ਼ਿਕਾਇਤਾਂ ਚੋਂ 15 ਦਾ ਸਮਾਂਬੱਧ...

ਸੀ-ਵਿਜਿਲ ਐਪ ‘ਤੇ ਹੁਣ ਤੱਕ ਆਈਆਂ 32 ਸ਼ਿਕਾਇਤਾਂ ਚੋਂ 15 ਦਾ ਸਮਾਂਬੱਧ ਨਿਪਟਾਰਾ ਬਾਕੀ 17 ਚੋਣ ਪ੍ਰਕ੍ਰਿਆ ਨਾਲ ਸਬੰਧਤ ਨਾ ਹੋਣ ਕਰਕੇ ਰੱਦ – ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ

ਸੀ-ਵਿਜਿਲ ਐਪ ‘ਤੇ ਹੁਣ ਤੱਕ ਆਈਆਂ 32 ਸ਼ਿਕਾਇਤਾਂ ਚੋਂ 15 ਦਾ ਸਮਾਂਬੱਧ ਨਿਪਟਾਰਾ ਬਾਕੀ 17 ਚੋਣ ਪ੍ਰਕ੍ਰਿਆ ਨਾਲ ਸਬੰਧਤ ਨਾ ਹੋਣ ਕਰਕੇ ਰੱਦ – ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ

ਪਟਿਆਲਾ, 22 ਮਾਰਚ, 2024:

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਨੁਸਾਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਬਾਅਦ ਚੋਣ ਅਮਲ ਨਾਲ ਸਬੰਧਤ ਸ਼ਿਕਾਇਤਾਂ/ਮਾਮਲਿਆਂ ਲਈ ਪ੍ਰਤੀਬੱਧ ਪ੍ਰਣਾਲੀ ਕੰਮ ਕਰ ਰਹੀ ਹੈ ਤਾਂ ਜੋ ਚੋਣ ਅਮਲ ਨੂੰ ਨਿਰਪੱਖ, ਸੁਤੰਤਰ, ਸ਼ਾਂਤਮਈ ਤੇ ਨਿਰਵਿਘਨ ਬਣਾਇਆ ਜਾ ਸਕੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਟਿਆਲਾ ਵਿਖੇ ਜ਼ਿਲ੍ਹਾ ਪੱਧਰ ‘ਤੇ ਨੋਡਲ ਅਫ਼ਸਰ ਸ਼ਿਕਾਇਤਾਂ ਵਜੋਂ ਤਾਇਨਾਤ ਪੀਡੀਏ ਦੇ ਮਿਲਖ ਅਫ਼ਸਰ ਤੇ ਸਕੱਤਰ ਆਰ.ਟੀ.ਏ. ਦੀਪਜੋਤ ਕੌਰ ਦੀ ਅਗਵਾਈ ਹੇਠ ਸ਼ਿਕਾਇਤ ਸੈਲ ਪੂਰੀ ਪ੍ਰਤੀਬੱਧਤਾ ਨਾਲ ਕੰਮ ਕਰ ਰਿਹਾ ਹੈ, ਇਸ ਸੈਲ ਵੱਲੋਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਤ ਸਮੇਂ ਦੇ ਅੰਦਰ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ ਸੀ-ਵਿਜਿਲ ਤੋਂ ਇਲਾਵਾ 1950 ਨੰਬਰ ਵੀ ਚੋਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਪੁੱਛ-ਗਿੱਛ ਦੇ ਨਾਲ-ਨਾਲ ਸ਼ਿਕਾਇਤ ਦਰਜ ਕਰਨ ਦਾ ਕੰਮ ਵੀ ਕਰ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸੀ-ਵਿਜਿਲ ਜੋ ਕਿ ਐਂਡਰਾਇਡ ਤੇ ਆਈ.ਓ.ਐਸ ਪਲੇਟਫ਼ਾਰਮ ਅਧਾਰਿਤ ਆਨਲਾਈਨ ਸ਼ਿਕਾਇਤ ਪ੍ਰਣਾਲੀ ਹੈ, ਰਾਹੀਂ 16 ਮਾਰਚ ਤੋਂ ਲੈਕੇ ਅੱਜ ਤੱਕ ਆਈਆਂ 32 ਸ਼ਿਕਾਇਤਾਂ ਵਿੱਚੋਂ ਚੋਣ ਪ੍ਰਕ੍ਰਿਆ ਨਾਲ ਸਬੰਧਤ ਨਾ ਹੋਣ ਕਰਕੇ 17 ਰੱਦ ਕਰ ਦਿਤੀਆਂ ਗਈਆਂ ਅਤੇ 15 ਦਾ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਗਿਆ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸੀ-ਵਿਜਿਲ ‘ਤੇ ਆਉਂਦੀ ਸ਼ਿਕਾਇਤ ਨੂੰ ਪ੍ਰਾਪਤ ਹੋਣ ਦੇ ਪੰਜ ਮਿੰਟ ‘ਚ ਹੀ ਫਲਾਇੰਗ ਸਕੂਐਡ ਟੀਮ ਨੂੰ ਸੌਂਪ ਦਿੱਤਾ ਜਾਂਦਾ ਹੈ। ਟੀਮ 15 ਮਿੰਟ ‘ਚ ਸਬੰਧਤ ਥਾਂ ‘ਤੇ ਪਹੁੰਚਦੀ ਹੈ। ਉਸ ਤੋਂ ਬਾਅਦ 30 ਮਿੰਟ ‘ਚ ਉਸ ਸ਼ਿਕਾਇਤ ਦੇ ਤੱਥ ਜਾਂਚ ਕੇ, ਉਸ ਦੇ ਸਹੀ ਜਾਂ ਗ਼ਲਤ ਹੋਣ ਬਾਰੇ ਸਬੰਧਤ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ ਨੂੰ ਅਗਲੇਰੀ ਕਾਰਵਾਈ ਲਈ ਭੇਜ ਦਿੱਤੀ ਜਾਂਦੀ ਹੈ। ਸਹਾਇਕ ਰਿਟਰਨਿੰਗ ਅਫ਼ਸਰ ਉਸ ਸ਼ਿਕਾਇਤ ‘ਤੇ ਅਗਲੇ 50 ਮਿੰਟ ‘ਚ ਆਪਣੇ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਕਰਕੇ ਇਸ ਦਾ ਨਿਪਟਾਰਾ ਕਰ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਕੇਵਲ 100 ਮਿੰਟ ‘ਚ ਸ਼ਿਕਾਇਤ ਨੂੰ ਹੱਲ ਕਰਨਾ ਯਕੀਨੀ ਬਣਾਇਆ ਜਾਂਦਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ਿਕਾਇਤਾਂ ਦੇ ਨਿਪਟਾਰੇ, ਸੁਝਾਓ ਤੇ ਫੀਡਬੈਕ ਪ੍ਰਾਪਤੀ ਲਈ ਬਣਾਏ ਸਿੰਗਲ ਵਿੰਡੋ (ਐਨ.ਜੀ.ਐਸ.ਪੀ.) ਨੈਸ਼ਨਲ ਗ੍ਰੀਵਾਂਸ ਸਰਵਿਸ ਪੋਰਟਲ ‘ਤੇ 16 ਮਾਰਚ ਤੋਂ ਲੈਕੇ 22 ਮਾਰਚ ਤੱਕ ਕੁਲ 48 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ‘ਚੋਂ 43 ਦਾ ਨਿਪਟਾਰਾ ਕਰ ਦਿੱਤਾ ਗਿਆ ਤੇ 1 ‘ਤੇ ਮੁੜ ਵਿਚਾਰ ਕੀਤਾ ਜਾ ਰਿਹਾ ਹੈ ਅਤੇ 4 ਸ਼ਿਕਾਇਤਾਂ ਉਪਰ ਕਾਰਵਾਈ ਕੀਤੀ ਜਾ ਰਹੀ ਹੈ।

ਇਸੇ ਤਰ੍ਹਾਂ ਈਮੇਲ ਕੰਪਲੇਟਸੈਲਪੀਟੀਏ2024 ਐਟ ਦੀ ਰੇਟ ਜੀਮੇਲ ਉਪਰ 5 ਸ਼ਿਕਾਇਤਾ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 3 ਦਾ ਨਿਪਟਾਰਾ ਤੁਰੰਤ ਕੀਤਾ ਗਿਆ ਤੇ 2 ਸ਼ਿਕਾਇਤਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਜਦਕਿ ਸ਼ਿਕਾਇਤ ਸੈਲ ਦੇ ਫੋਨ ਨੰਬਰ 0175-2923084 ‘ਤੇ ਕੋਈ ਸ਼ਿਕਾਇਤ ਦਰਜ ਨਹੀਂ ਹੋਈ।

ਸ਼ੌਕਤ ਅਹਿਮਦ ਪਰੇ ਨੇ ਅੱਗੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਟੋਲ ਫਰੀ ਨੰਬਰ 1950 ਉਪਰ ਲੋਕ ਸਭਾ ਹਲਕੇ ਪਟਿਆਲਾ ਨਾਲ ਸਬੰਧਤ ਨਾਗਰਿਕਾਂ ਦੀਆਂ 79 ਕਾਲਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ ਜਿਆਦਾਤਰ ਵੋਟਰ ਕਾਰਡ ਦੀ ਪੁੱਛਗਿੱਛ ਬਾਰੇ ਹੀ ਸਨ ਅਤੇ ਇਸ ‘ਤੇ ਪੁੱਛੀ ਗਈ ਜਾਣਕਾਰੀ ਤੁਰੰਤ ਮੁਹੱਈਆ ਕਰਵਾ ਦਿੱਤੀ ਗਈ।

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਚੋਣ ਅਮਲ ਨਾਲ ਸਬੰਧਤ ਸ਼ਿਕਾਇਤ ਕੇਂਦਰ 24 ਘੰਟੇ ਕੰਮ ਕਰ ਰਹੇ ਹਨ, ਜਿੱਥੇ ਪ੍ਰਾਪਤ ਹੋਈ ਹਰੇਕ ਸ਼ਿਕਾਇਤ ਨੂੰ ਬੜੀ ਹੀ ਗੰਭੀਰਤਾ ਨਾਲ ਲੈ ਕੇ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਭੇਜਿਆ ਜਾਂਦਾ ਹੈ।

ਸੀ-ਵਿਜਿਲ ਐਪ 'ਤੇ ਹੁਣ ਤੱਕ ਆਈਆਂ 32 ਸ਼ਿਕਾਇਤਾਂ ਚੋਂ 15 ਦਾ ਸਮਾਂਬੱਧ ਨਿਪਟਾਰਾ ਬਾਕੀ 17 ਚੋਣ ਪ੍ਰਕ੍ਰਿਆ ਨਾਲ ਸਬੰਧਤ ਨਾ ਹੋਣ ਕਰਕੇ ਰੱਦ - ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ

ਸੀ-ਵਿਜਿਲ ਐਪ ‘ਤੇ ਹੁਣ ਤੱਕ ਆਈਆਂ 32 ਸ਼ਿਕਾਇਤਾਂ ਚੋਂ 15 ਦਾ ਸਮਾਂਬੱਧ ਨਿਪਟਾਰਾ ਬਾਕੀ 17 ਚੋਣ ਪ੍ਰਕ੍ਰਿਆ ਨਾਲ ਸਬੰਧਤ ਨਾ ਹੋਣ ਕਰਕੇ ਰੱਦ – ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾI ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਕੁੱਝ ਸ਼ਿਕਾਇਤਾਂ ਸਿੱਧੇ ਤੌਰ ‘ਤੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵੀ ਪੁੱਜਦੀਆਂ ਹਨ, ਜਿਨ੍ਹਾਂ ਨੂੰ ਨਿਪਟਾ ਕੇ, ਮੁੱਖ ਚੋਣ ਅਫ਼ਸਰ ਨੂੰ ਸੂਚਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦਾ ਇੱਕੋ-ਇੱਕ ਏਜੰਡਾ ਚੋਣ ਅਮਲ ਦੌਰਾਨ ਕਿਸੇ ਵੀ ਤਰ੍ਹਾਂ ਦੇ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕ ਕੇ, ਹਰੇਕ ਪਾਰਟੀ ਵਾਸਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ, ਵੋਟਰਾਂ ਨੂੰ ਭਰਮਾਉਣ ਦੀ ਕਿਸੇ ਵੀ ਤਰ੍ਹਾਂ ਦੀ ਕੋਸ਼ਿਸ਼ ਨੂੰ ਰੋਕਣਾ, ਉਨ੍ਹਾਂ ਵਿੱਚ ਭਰੋਸੇ, ਨਿੱਡਰਤਾ ਅਤੇ ਨਿਰਪੱਖਤਾ ਦਾ ਮਾਹੌਲ ਸਿਰਜਣਾ ਹੈ। ਇਸ ਲਈ ਫਲਾਇੰਗ ਸਕੂਐਡ ਤੇ ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਨਿਰੰਤਰ ਸਰਗਰਮ ਹਨ।

LATEST ARTICLES

Most Popular

Google Play Store