550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਲਾਈਟ ਐਂਡ ਸਾਊਂਡ ਸ਼ੋਅ 16 ਜਨਵਰੀ ਤੋਂ- ਬਠਿੰਡਾ ਡਿਪਟੀ ਕਮਿਸ਼ਨਰ

159

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਲਾਈਟ ਐਂਡ ਸਾਊਂਡ ਸ਼ੋਅ 16 ਜਨਵਰੀ ਤੋਂ- ਬਠਿੰਡਾ ਡਿਪਟੀ ਕਮਿਸ਼ਨਰ

ਬਠਿੰਡਾ, 7 ਜਨਵਰੀ : ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੋਨਿਆਣਾ ਰੋਡ ‘ਤੇ ਸਥਿਤ ਸ਼੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਗਰਾਊਂਡ ਵਿਖੇ 16 ਤੋਂ 18 ਜਨਵਰੀ ਤੱਕ ਡਿਜੀਟਲ ਲਾਇਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਇਨ•ਾਂ ਸ਼ੋਆਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਉਨ•ਾਂ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇੱਥੇ ਹੋਣ ਵਾਲੇ ਤਿੰਨ ਰੋਜ਼ਾ ਲਾਇਟ ਐਂਡ ਸਾਊਂਡ ਸ਼ੋਅ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸ਼ੋਅ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ, ਉਦਾਸੀਆਂ ਅਤੇ ਜੀਵਨ ਫਲਸਫ਼ੇ ‘ਤੇ ਆਧਾਰਿਤ ਹੋਣਗੇ। ਸਰਕਾਰ ਵਲੋਂ ਇਨ•ਾਂ ਸ਼ੋਆਂ ਨੂੰ ਦਿਖਾਉਣ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਸਿੱਖਿਆਵਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣਾ ਹੈ। ਲਾਇਟ ਐਂਡ ਸਾਊਂਡ ਸ਼ੋਅ ਬਾਰੇ ਉਨ•ਾਂ ਇਹ ਵੀ ਦੱਸਿਆ ਕਿ ਇਸ ਦੇ ਰੋਜ਼ਾਨਾ ਦੋ ਸ਼ੋਅ ਹੋਣਗੇ। ਲਾਇਟ ਐਂਡ ਸਾਊਂਡ ਸ਼ੋਅ ਦਾ ਸਮਾਂ ਸ਼ਾਮ 6 ਤੋਂ 6:45 ਵਜੇ ਤੱਕ ਅਤੇ 7:15 ਤੋਂ 8:00 ਵਜੇ ਤੱਕ ਅਤੇ ਮਿਊਜ਼ੀਅਮ ਦੇਖਣ ਦਾ ਸਮਾਂ ਸਵੇਰੇ 7 ਤੋਂ ਸ਼ਾਮ 5 ਵਜੇ ਤੱਕ ਹੋਵੇਗਾ।

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਲਾਈਟ ਐਂਡ ਸਾਊਂਡ ਸ਼ੋਅ 16 ਜਨਵਰੀ ਤੋਂ- ਬਠਿੰਡਾ ਡਿਪਟੀ ਕਮਿਸ਼ਨਰ
ਮੀਟਿੰਗ ਤੋਂ ਉਪਰੰਤ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਿਕ ਐਸ.ਡੀ.ਐਮ ਬਠਿੰਡਾ ਅਮਰਿੰਦਰ ਸਿੰਘ ਟਿਵਾਣਾ ਅਤੇ ਜ਼ਿਲ•ਾ ਲੋਕ ਸੰਪਰਕ ਅਫ਼ਸਰ ਗੁਰਦੀਪ ਸਿੰਘ ਮਾਨ ਵਲੋਂ ਥਰਮਲ ਗਰਾਊਂਡ ਵਿਖੇ ਹੋਣ ਵਾਲੇ ਇਨ•ਾਂ ਪ੍ਰੋਗਰਾਮ ਦੇ ਸਥਾਨ ਦਾ ਜਾਇਜ਼ਾ ਲਿਆ ਗਿਆ। ਇਸ ਸ਼ੋਅ ਨੂੰ ਕਰਵਾਉਣ ਸਬੰਧੀ ਐਸ.ਡੀ.ਐਮ. ਅਤੇ ਲੋਕ ਸੰਪਰਕ ਅਫ਼ਸਰ ਵਲੋਂ ਮੌਕੇ ‘ਤੇ ਹਰ ਪਹਿਲੂ ਦੀ ਜਾਂਚ ਕੀਤੀ ਤਾਂ ਜੋ ਆਉਣ ਵਾਲੀਆਂ ਸੰਗਤਾਂ ਨੂੰ ਟ੍ਰੈਫ਼ਿਕ, ਪਾਰਕਿੰਗ, ਬੈਠਣ ਲਈ ਜਗ•ਾ ਅਤੇ ਗੁਰੂ ਜੀ ਦੇ ਫ਼ਲਸਫ਼ੇ ‘ਤੇ ਆਧਾਰਿਤ ਬਾਣੀ ਦਾ ਆਨੰਦ ਮਾਨਣ ਲਈ ਕਿਸੇ ਵੀ ਕਿਸਮ ਦੀ ਸਮੱਸਿਆ ਨਾ ਆਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਖਪ੍ਰੀਤ ਸਿੰਧੂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਜੱਸਲ ਅਤੇ ਐਸ.ਪੀ. ਟ੍ਰੈਫ਼ਿਕ   ਦਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਉਨ•ਾਂ ਦੇ ਨੁਮਾਇੰਦੇ ਹਾਜ਼ਰ ਸਨ।