ਰੂਪਨਗਰ ਜ਼ਿਲ੍ਹੇ ਵਿੱਚ 73.6 ਫੀਸਦੀ ਮਤਦਾਨ ਹੋਇਆ
ਬਹਾਦਰਜੀਤ ਸਿੰਘ /ਰੂਪਨਗਰ, 20 ਫਰਵਰੀ,2022
ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹਾ ਰੂਪਨਗਰ ਦੇ ਤਿੰਨੋਂ ਹਲਕਿਆਂ ਸ੍ਰੀ ਅਨੰਦਪੁਰ ਸਾਹਿਬ, ਰੂਪਨਗਰ ਅਤੇ ਸ਼੍ਰੀ ਚਮਕੌਰ ਸਾਹਿਬ ਵਿੱਚ 73.6 ਫੀਸਦੀ ਵੋਟਿੰਗ ਦਰਜ ਕੀਤੀ ਗਈ।
ਜ਼ਿਲ੍ਹਾ ਚੋਣ ਅਫਸਰ ਸੋਨਾਲੀ ਗਿਰੀ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ 73.6, ਰੂਪਨਗਰ 72.9 ਅਤੇ ਸ਼੍ਰੀ ਚਮਕੌਰ ਸਾਹਿਬ ਵਿੱਚ ਕਰੀਬ 74.2 ਫੀਸਦ ਵੋਟਿੰਗ ਦਰਜ ਕੀਤੀ ਗਈ ਹੈ।
ਇਸ ਮੌਕੇ ਉੱਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਅਤੇ ਐੱਸ.ਅੱੈਸ.ਪੀ ਸ਼੍ਰੀ ਵਿਵੇਕ ਐੱਸ. ਸੋਨੀ ਨੇ ਅਮਨ ਸ਼ਾਂਤੀਂ ਨੂੰ ਬਰਕਰਾਰ ਰੱਖਣ ਅਤੇ ਵੱਧ ਚੜ੍ਹ ਕੇ ਵੋਟ ਪਾਉਣ ਲਈ ਸਾਰੀਆਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਗਿਆ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਜ਼ਿਲ੍ਹਾ ਰੂਪਨਗਰ ਵਿਚ ਸ਼ਾਤੀਂਮਈ ਤਰੀਕੇ ਨਾਲ ਚੋਣਾਂ ਕਰਵਾਈਆਂ ਗਈਆਂ ਹਨ।
ਸੋਨਾਲੀ ਗਿਰੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਡਿਊਟੀ ਨਿਭਾਉਣ ਵਾਲੇ ਅਫ਼ਸਰਾਂ ਤੇ ਪੋਲਿੰਗ ਸਟਾਫ ਵੱਲੋਂ ਸ਼ਲ਼ਾਘਾਯੋਗ ਸੇਵਾਵਾਂ ਨਿਭਾਇਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ ਵਲੋਂ ਚੋਣਾਂ ਲਈ ਅਣਥੱਕ ਮਿਹਨਤ ਕੀਤੀ ਗਈ ਹੈ ਅਤੇ ਬਿਹਤਰੀਨ ਸੇਵਾਵਾਂ ਨਿਭਾਇਆਂ ਗਈਆਂ ਹਨ।
ਸੋਨਾਲੀ ਗਿਰੀ ਨੇ ਕਿਹਾ ਕਿ ਜ਼ਿਲੇ ਵਿੱਚ ਕਿਸੇ ਵੀ ਥਾਂ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਅਤੇ ਪੁਲੀਸ ਅਤੇ ਪੈਰਾ ਮਿਲਟਰੀ ਫੋਰਸ ਦੀ ਕਰੜੀ ਨਿਗਰਾਨੀ ਹੇਠ ਵੋਟਾਂ ਦਾ ਕੰਮ ਅਮਨ-ਸ਼ਾਂਤੀ ਨਾਲ ਨੇਪਰੇ ਚੜ ਗਿਆ ਹੈ। ਇਸ ਸਮੁੱਚੀ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਅਤੇ ਐਸ.ਐਸ.ਪੀ. ਨੇ ਵੋਟਰਾਂ, ਰਾਜਸੀ ਪਾਰਟੀਆਂ, ਅਧਿਕਾਰੀਆਂ/ਮੁਲਾਜ਼ਮਾਂ, ਪੁਲਿਸ ਤੇ ਅਰਧ ਸੈਨਿਕ ਬਲਾਂ ਦਾ ਧੰਨਵਾਦ ਕੀਤਾ।
