ਰੂਪਨਗਰ ਪੁਲਿਸ ਨੇ 11 ਹੱਤਿਆਵਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ

85

ਰੂਪਨਗਰ ਪੁਲਿਸ ਨੇ 11 ਹੱਤਿਆਵਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ

ਬਹਾਦਰਜੀਤ/    ਰੂਪਨਗਰ,23 ਦਸੰਬਰ,2024               
ਰੂਪਨਗਰ ਪੁਲਿਸ ਨੇ 11 ਹੱਤਿਆਵਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਰਾਮ ਸਰੂਪ ਉਰਫ ਸੋਢੀ ਪਿੰਡ ਚੌੜਾ ਥਾਣਾ ਗੜਸ਼ਸੰਕਰ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕੀਤਾ ਹੈ।

ਗੁਲਨੀਤ ਸਿੰਘ ਖੁਰਾਣਾ ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ, ਕਿ  ਹਰਚਰਨ ਸਿੰਘ ਭੁੱਲਰ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਰੂਪਨਗਰ ਰੇਂਜ, ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੂਪਨਗਰ ਅੰਦਰ ਅਣਸੁਲਝੇ ਸੰਗੀਨ ਅਪਰਾਧਾਂ ਨੂੰ ਟਰੇਸ ਕਰਨ ਲਈ ਹਲਕਾ ਅਫਸਰਾਨ ਅਤੇ ਮੁੱਖ ਅਫਸਰਾਨ ਥਾਣਾ ਨੂੰ ਨਿਰਦੇਸ਼ ਦਿੱਤੇ ਗਏ ਸਨ।

ਇਸ ਸਿਲਸਿਲੇ ਵਿੱਚ ਕਪਤਾਨ ਪੁਲਿਸ ਪੀ.ਬੀ.ਆਈ., ਰੂਪਨਗਰ ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਿਸ, ਸ੍ਰੀ ਅਨੰਦਪੁਰ ਸਾਹਿਬ ਅਤੇ ਮੁੱਖ ਅਫਸਰ ਥਾਣਾ ਕੀਰਤਪੁਰ ਸਾਹਿਬ ਦੀ ਟੀਮ ਵੱਲੋਂ ਮਿਤੀ 18.08.2024 ਨੂੰ ਮਨਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਵਾਰਡ ਨੰਬਰ 03. ਮੁਹੱਲਾ ਬਾਲਮੀਕੀ, ਕੀਰਤਪੁਰ ਸਾਹਿਬ ਉਮਰ ਕਰੀਬ 37 ਸਾਲ, ਜੋ ਕਿ ਟੇਲ ਪਲਾਜਾ ਮੋੜਾ ਵਿਖੇ ਚਾਹ ਪਾਣੀ ਪਿਲਾਉਣ ਦਾ ਕੰਮ ਕਰਦਾ ਸੀ। ਜਿਸ ਦੀ ਮਨਾਲੀ ਰੋਡ, ਜੀ.ਓ ਪੈਟਰੋਲ ਪੰਪ ਦੇ ਸਾਹਮਣੇ ਝਾੜੀਆਂ ਵਿੱਚੋਂ ਲਾਸ਼ ਮਿਲੀ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 79 ਿਮਤੀ 19.08.2024 /ਧਾਰਾ103 (1) ਬੀ.ਐਨ.ਐਸ ਥਾਣਾ ਕੀਰਤਪੁਰ ਸਾਹਿਬ ਦਰਜ ਕੀਤਾ ਗਿਆ ਸੀ।

ਜੋ ਟੀਮ ਵੱਲੋ ਇਸ ਮੁਕੰਦਮਾ ਨੂੰ ਟਰੇਸ ਕਰਨ ਲਈ ਮੁੱਢ ਤੋਂ ਹਲਾਤਾਂ ਨੂੰ ਘੋਖਦੇ ਹੋਏ ਤਕਨੀਕੀ ਢੰਗ ਨਾਲ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਜਿਸ ਤਹਿਤ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਰਾਮ ਸਰੂਪ ਉਰਫ ਸੋਢੀ ਪੁੱਤਰ ਕੇਸਰ ਰਾਮ ਵਾਸੀ ਪਿੰਡ ਚੌੜਾ ਥਾਣਾ ਗੜਸ਼ਸੰਕਰ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨੂੰ ਗ੍ਰਿਫਤਾਰ ਕਰਨ ਤੋ ਬਾਅਦ ਕੀਤੀ ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਹੈ, ਕਿ ਇਸ ਵਾਰਦਾਤ ਤੋ ਇਲਾਵਾ ਦੋਸ਼ੀ ਨੇ 10 ਹੋਰ ਵਾਰਦਾਤਾਂ ਕੀਤੀਆਂ ਜਾਣੀਆਂ ਮੰਨੀਆਂ ਹਨ, ਜਿਹਨਾਂ ਵਿੱਚ ਜਿਲ੍ਹਾ ਰੂਪਨਗਰ ਦੀਆਂ 02 ਹੋਰ ਕਤਲ ਦੀਆਂ ਵਾਰਦਾਤਾਂ ਸ਼ਾਮਲ ਹਨ, ਮਿਤੀ 05.04.2024 ਨੂੰ ਮੁਕੰਦਰ ਸਿੰਘ ਉਰਫ ਬਿੱਲਾ ਪੁੱਤਰ ਸ਼ਾਮ ਲਾਲ ਵਾਸੀ ਪਿੰਡ ਬੇਗਮਪੁਰਾ(ਘਨੌਲੀ) ਉਮਰ 34 ਸਾਲ ਜੋ ਟਰੈਕਟਰ ਰਿਪੇਅਰ ਦਾ ਕੰਮ ਕਰਦਾ ਸੀ।

ਰੂਪਨਗਰ ਪੁਲਿਸ ਨੇ 11 ਹੱਤਿਆਵਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ

ਜਿਸਦੀ ਲਾਸ਼ ਪੰਜੇਹਰਾ ਰੋਡ ਬੜਾ ਪਿੰਡ ਵਿਖੇ ਮਿਲੀ ਸੀ ਜਿਸਦਾ ਸੱਟਾਂ ਮਾਰ ਕੇ ਕਤਲ ਕੀਤਾ ਗਿਆ ਸੀ। ਇਸ ਸਬੰਧੀ ਮੁਕੱਦਮਾ ਨੰਬਰ 19 ਮਿਤੀ 06.04.2024 /ਧ 302 ਆਈ.ਪੀ.ਸੀ. ਥਾਣਾ ਕੀਰਤਪੁਰ ਸਾਹਿਬ ਦਰਜ ਹੈ ਅਤੇ ਮਿਤੀ 24.01.2024 ਨੂੰ ਥਾਣਾ ਸਿਟੀ ਰੂਪਨਗਰ ਦੇ ਏਰੀਆ ਨਿਰੰਕਾਰੀ ਭਵਨ ਰੂਪਨਗਰ ਪਾਸ ਇੱਕ ਕਾਰ ਵਿੱਚ ਨੌਜਵਾਨ ਵਿਅਕਤੀ ਦੀ ਲਾਸ਼ ਮਿਲੀ ਸੀ, ਜਿਸਦੀ ਸ਼ਨਾਖਤ ਹਰਪ੍ਰੀਤ ਸਿੰਘ ਉਰਫ ਸੰਨੀ ਵਾਸੀ ਮੁਹੱਲਾ ਜਗਜੀਤ ਨਗਰ ਰੂਪਨਗਰ ਵੱਜੋ ਹੋਈ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 15 ਮਿਤੀ 25.01.2024 ਅ/ਧ 302 ਆਈ.ਪੀ.ਸੀ. ਥਾਣਾ ਸਿਟੀ ਰੂਪਨਗਰ ਦਰਜ ਹੈ।

ਇਸ ਤੋਂ ਇਲਾਵਾ ਦੋਸ਼ੀ ਨੇ ਮੁੱਢਲੀ ਪੁੱਛਗਿੱਛ ਦੌਰਾਨ ਜਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਜਿਲ੍ਹਾ ਹੁਸ਼ਿਆਰਪੁਰ ਵਿਖੇ ਵੀ ਵਾਰਦਾਤਾਂ ਕਰਨੀਆਂ ਮੰਨੀਆਂ ਹਨ। ਦੋਸ਼ੀ ਰਾਮ ਸਰੂਪ ਉਰਫ ਸੋਢੀ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਜਿਸ ਪਾਸੋਂ ਹੋਰ ਖੁਲਾਸੇ ਹੋਣ ਦੀ ਆਸ ਹੈ।