ਪਾਵਰਕਾਮ ਦੇ ਮੁਲਾਜ਼ਮ ਆਗੂ ਮਨਜੀਤ ਸਿੰਘ ਚਾਹਲ ਨੂੰ ਸਦਮਾ, ਪਤਨੀ ਸਵਰਗਵਾਸ

59

ਪਾਵਰਕਾਮ ਦੇ ਮੁਲਾਜ਼ਮ ਆਗੂ ਮਨਜੀਤ ਸਿੰਘ ਚਾਹਲ ਨੂੰ ਸਦਮਾ, ਪਤਨੀ ਸਵਰਗਵਾਸ

ਪਟਿਆਲਾ/ 21 ਜਨਵਰੀ,2025 :

ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੇ ਮੁਲਾਜ਼ਮ ਆਗੂ ਮਨਜੀਤ ਸਿੰਘ ਚਾਹਲ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਧਰਮ ਪਤਨੀ ਸਰਦਾਰਨੀ ਨਰਿੰਦਰ ਕੌਰ ਸਦੀਵੀਂ ਵਿਛੋੜਾ ਦੇ ਗਏ। ਉਹਨਾਂ ਦਾ ਅੰਤਿਮ ਸਸਕਾਰ ਭਲਕੇ 22 ਜਨਵਰੀ,2025 ਨੂੰ ਦੁਪਹਿਰ 1.00 ਵਜੇ ਤ੍ਰਿਪੜੀ ਸਥਿਤ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ।

ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਐਨ ਕੇ ਸ਼ਰਮਾ, ਜਸਪਾਲ ਸਿੰਘ ਬਿੱਟੂ ਚੱਠਾ,ਤੇ ਹੋਰ ਆਗੂਆਂ ਨੇ ਉਹਨਾਂ ਨੇ ਸਦੀਵੀਂ ਵਿਛੋੜੇ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਤੇ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਦੀ ਅਰਦਾਸ ਕੀਤੀ ਹੈ।