ਸਵ:ਪਰਮਜੀਤ ਕੁਮਾਰ ਜੀ (ਰੋਗਲੇ ਵਾਲੇ) ਦੀ ਆਤਮਿਕ ਸ਼ਾਂਤੀ ਲਈ ਸ੍ਰੀ ਗਰੁੜ ਪੁਰਾਣ ਪਾਠ ਦਾ ਭੋਗ ਭਲਕੇ
ਮਾਲੇਰਕੋਟਲਾ, 12 ਅਪ੍ਰੈਲ,2025:
ਸਦਾ ਲਈ ਸਦੀਵੀ ਵਿਛੋੜਾ ਦੇ ਕੇ ਪਰਮਾਤਮਾ ਦੇ ਚਰਨਾਂ ਵਿੱਚ ਲੀਨ ਹੋਏ ਪਰਮਜੀਤ ਕੁਮਾਰ ਜੀ (ਰੋਗਲੇ ਵਾਲੇ) ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਗਰੁੜ ਪੁਰਾਣ ਜੀ ਦੇ ਪਾਠ ਦਾ ਭੋਗ ਭਲਕੇ 13 ਅਪ੍ਰੈਲ ਨੂੰ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਗੀਤਾ ਭਵਨ ਮੰਦਿਰ, ਲਿੰਕ ਰੋਡ, ਦਿੜ੍ਹਬਾ ਜ਼ਿਲ੍ਹਾ ਸੰਗਰੂਰ ਵਿਖੇ ਪਾਇਆ ਜਾਵੇਗਾ। ਉਹ ਪਿਛਲੇ ਦਿਨੀਂ 01 ਅਪ੍ਹੈਲ 2025 ਨੂੰ ਆਪਣੇ ਪਰਿਵਾਰ ਨੂੰ ਅਲਵਿਦਾ ਕਹਿ ਗਏ ਸਨ । ਉਹ ਆਪਣੇ ਪਰਿਵਾਰ ਵਿੱਚ ਆਪਣੇ ਪਿਛੇ ਆਪਣੀ ਧਰਮ ਪਤਨੀ ਅਤੇ ਪੁੱਤਰ ਜਤਿਨ ਕੁਮਾਰ ਗਰਗ ਛੱਡ ਗਏ ਹਨ । ਉਨ੍ਹਾਂ ਦੇ ਪੁਤਰ ਜੀਤਨ ਕੁਮਾਰ ਗਰਗ ਜੋ ਕਿ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਮਾਲੇਰਕੋਟਲਾ ਵਿਖੇ ਡਿਪਿਊਟਡ ਹਨ ਐਸ.ਡੀ.ਐਮ. ਅਹਿਮਦਗੜ੍ਹ ਵਿਖੇ ਕਲਰਕ ਵਜੋਂ ਸੇਵਾਵਾਂ ਨਿਭਾ ਰਹੇ ਹਨ।
ਸ੍ਰੀ ਗਰੁੜ ਪੁਰਾਣ ਪਾਠ ਦੀ ਪੂਰਨਤਾ ਮੌਕੇ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ ਅਤੇ ਭਾਵੁਕ ਮਾਹੌਲ ਵਿੱਚ ਉਨ੍ਹਾਂ ਦੀ ਯਾਦ ਨੂੰ ਤਾਜ਼ਾ ਕੀਤਾ ਜਾਵੇਗਾ। ਉਨ੍ਹਾਂ ਦੇ ਚਲੇ ਜਾਣ ਨਾਲ ਪੂਰੇ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਸਵ: ਪਰਮਜੀਤ ਕੁਮਾਰ ਜੀ ਇਕ ਮਿਲਣਸਾਰ, ਨਿਮਰ ਅਤੇ ਧਾਰਮਿਕ ਚਿੱਤ ਵਾਲੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੌਰਾਨ ਹਮੇਸ਼ਾਂ ਨੇਕ ਰਸਤੇ ‘ਤੇ ਚੱਲਦੇ ਹੋਏ ਲੋਕਾਂ ਦੀ ਭਲਾਈ ਲਈ ਕੰਮ ਕੀਤਾ।ਇਸ ਭੋਗ ਸਮਾਗਮ ਵਿੱਚ ਸਾਰਿਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਆਪਣੇ ਦਿਲੀ ਜਜ਼ਬਾਤਾਂ ਸਮੇਤ ਪਹੁੰਚ ਕੇ ਸ਼ਰਧਾਂਜਲੀ ਭੇਟ ਕਰਨ। ਪਰਿਵਾਰ ਵੱਲੋਂ ਸਾਰੇ ਰਿਸ਼ਤੇਦਾਰਾਂ, ਦੋਸਤਾਂ, ਸਨੇਹੀਆਂ ਅਤੇ ਸਮਾਜਕ ਸੇਵਕਾਂ ਨੂੰ ਬੇਨਤੀ ਹੈ ਕਿ ਉਨ੍ਹਾਂ ਦੀ ਆਤਮਿਕ ਸ਼ਾਂਤੀ ਦੀ ਪ੍ਰਥਨਾ ਲਈ ਇੱਕਤਰ ਹੋਣ ।