ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ ਸਰਹਾਲੀ, ਤਰਨਤਾਰਨ ਵਿਖੇ ‘ਸਕਿਲ ਓਰੀਐਂਟਡ ਸੈਂਸੇਟਾਈਜੇਸ਼ਨ ਪ੍ਰੋਗਰਾਮ’ ਦਾ ਆਯੋਜਨ ਕੀਤਾ

44

ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ ਸਰਹਾਲੀ, ਤਰਨਤਾਰਨ ਵਿਖੇ ‘ਸਕਿਲ ਓਰੀਐਂਟਡ ਸੈਂਸੇਟਾਈਜੇਸ਼ਨ ਪ੍ਰੋਗਰਾਮ’ ਦਾ ਆਯੋਜਨ ਕੀਤਾ

ਸਰਹਾਲੀ , ਤਰਨਤਾਰਨ /11, ਅਗਸਤ,2025

ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ਼. (ਡਾ.) ਰਤਨ ਸਿੰਘ ਦੀ ਯੋਗ ਰਹਿਨੁਮਾਈ, ਡੀਨ ਅਕਾਦਮਿਕ ਮਾਮਲੇ ਡਾ. ਅਮਿਤੋਜ ਸਿੰਘ ਦੀ ਪ੍ਰੇਰਨਾ ਅਤੇ ਡਾ. ਬਲਜੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਤੀ 8 ਅਗਸਤ,2025 ਨੂੰ ਗੁਰੂ ਗੋਬਿੰਦ ਸਿੰਘ ਕਾਲਜ ਸਰਹਾਲੀ , ਤਰਨਤਾਰਨ ਵਿਖੇ ‘ਸਕਿਲ ਓਰੀਐਂਟਡ ਸੈਂਸੇਟਾਈਜੇਸ਼ਨ ਪ੍ਰੋਗਰਾਮ’ ਦਾ ਆਯੋਜਨ ਕੀਤਾ ਗਿਆ।

ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਤਰਨਤਾਰਨ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਕੌਂਸਲਰ ਅਤੇ ਪ੍ਰਿੰਸੀਪਲ ਸਾਹਿਬਾਨ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਡਾ ਕਰਨ ਸੁਖੀਜਾ ਨੇ ਯੂਨੀਵਰਸਿਟੀ ਦੇ ਮੈਕਾਨਿਜਮ ਅਤੇ ਕੋਰਸਾਂ ਸਬੰਧੀ ਜਾਣਕਾਰੀ ਦਿੱਤੀ। ਡਾ. ਸੁਖਪਾਲ ਕੌਰ ਨੇ ਦਾਖ਼ਲੇ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ।

ਡਾ. ਬਲਜੀਤ ਸਿੰਘ ਖਹਿਰਾ ਨੇ ਅਧਿਆਪਕ ਸਾਹਿਬਾਨ ਨੂੰ ਵੱਧ ਤੋਂ ਵੱਧ ਵਿਦਿਆਰਥੀਆਂ ਤੱਕ ਜਾਣਕਾਰੀ ਪਹੁੰਚਾਣ ਲਈ ਪ੍ਰੇਰਿਤ ਕੀਤਾ। ਡਿਪਟੀ ਜਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਨੇ ਸਾਰੇ ਅਧਿਆਪਕ ਸਾਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਜਿਸ ਤਹਿਤ ਇਸ ਯੂਨੀਵਰਸਿਟੀ ਵੱਲੋਂ ਸਰਹੱਦੀ ਜ਼ਿਲ੍ਹੇ ਤਰਨਤਾਰਨ ਨੂੰ ਸੈਸੇਟਾਈਜੇਸ਼ਨ ਲਈ ਚੁਣਿਆ ਹੈ। ਉਹਨਾਂ ਆਪਣੇ ਸੰਬੋਧਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਵਿਦਿਆਰਥੀਆਂ ਤੱਕ ਯੂਨੀਵਰਸਿਟੀ ਦੇ ਕੋਰਸਾਂ ਸਬੰਧੀ ਜਾਣਕਾਰੀ ਪਹੁੰਚਾਣ ਲਈ ਕਿਹਾ। ਗੁਰੂ ਗੋਬਿੰਦ ਕਾਲਜ ਸਰਹਾਲੀ ਦੇ ਪ੍ਰਿੰਸੀਪਲ ਡਾ ਜਸਬੀਰ ਸਿੰਘ ਨੇ ਪ੍ਰੋਗਰਾਮ ਵਿੱਚ ਸ਼ਾਮਲ ਹੇਏ ਸਰੇ ਅਧਿਆਪਕ ਸਾਥੀਆਂ ਦਾ ਧੰਨਵਾਦ ਕੀਤਾ।

ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ ਸਰਹਾਲੀ , ਤਰਨਤਾਰਨ ਵਿਖੇ 'ਸਕਿਲ ਓਰੀਐਂਟਡ ਸੈਂਸੇਟਾਈਜੇਸ਼ਨ ਪ੍ਰੋਗਰਾਮ' ਦਾ ਆਯੋਜਨ ਕੀਤਾ

ਇਸ ਤੋਂ ਇਲਾਵਾ ਡਾ ਧਰਮਿੰਦਰ ਸਿੰਘ ਨੇ ਸੈਂਟਰ ਸਰਕਾਰ ਵੱਲੋਂ ਵਿਕਸਤ ਭਾਰਤ 1947 ਅਭਿਆਨ ਦੇ ਅੰਤਰਗਤ ਸ਼ੁਰੂ ਕੀਤੇ ਗਏ ‘ਯੁਵਾ ਕਨੈਕਟ ਪ੍ਰੋਗਰਾਮ’ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕੀਤਾ। ਇਸ ਦੀ ਲਗਾਤਾਰਤਾ ਵਿੱਚ “ਨੌਜਵਾਨਾਂ ਵਿੱਚ ਸਹਿਣਸ਼ੀਲਤਾ ਦਾ ਸੰਚਾਰ ਵਿਸ਼ੇ” ਤੇ ਸੈਮੀਨਾਰ ਕਰਵਾਇਆ ਅਤੇ Yuva Connect Programme ਅਧੀਨ  “ ਏਕ ਪੇੜ ਮਾਂ ਕੇ ਨਾਂਮ” ਲਹਿਰ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਵਿਸ਼ੇਸ਼ ਲੈਕਚਰ ਰਾਹੀਂ ਸੰਬੋਧਨ ਕੀਤਾ ਗਿਆ ਅਤੇ ਕਾਲਜ ਕੈਂਪਸ ਵਿੱਚ ਬੂਟੇ ਲਗਾਏ ਗਏ।

ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਗੁਰੂ ਗੋਬਿੰਦ ਸਿੰਘ ਕਾਲਜ ਸਰਹਾਲੀ ਦੇ ਪ੍ਰਿੰਸੀਪਲ ਡਾ. ਜਸਬੀਰ ਸਿੰਘ ਗਿੱਲ ਅਤੇ ਸਮੁੱਚੀ ਮੈਨੇਜਮੈਂਟ ਨੇ ਵੱਡਮੁੱਲਾ ਯੋਗਦਾਨ ਪਾਇਆ। ਯੂਨੀਵਰਸਿਟੀ ਦੀ ਟੀਮ ਵਿੱਚ ਸ਼ਾਮਲ ਡਾ. ਜਗਜੀਤ ਸਿੰਘ, ਮਨਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ।