ਰਾਜੋਆਣਾ ਨੇ ਨਹੀਂ ਕੀਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨਾਲ ਮੁਲਾਕਾਤ… ਮਹਿਜ਼ ਫਤਹਿ ਦੀ ਹੋਈ ਸਾਂਝ; ਵਕੀਲ ਨਾਲ ਕੀਤੀ ਅੱਧਾ ਘੰਟਾ ਮੁਲਾਕਾਤ
ਪਟਿਆਲਾ / royalpatiala.in News/ ਅਕਤੂਬਰ 14,2025
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵਫਦ ਮੰਗਲਵਾਰ ਨੂੰ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਮੁਲਾਕਾਤ ਲਈ ਪੁੱਜੇ ।
ਪਰ ਵਫਦ ਜਿਸ ਵਿੱਚ ਵਿੱਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਭਾਈ ਗੁਰਚਰਨ ਸਿੰਘ ਗਰੇਵਾਲ਼ ਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਪ੍ਰਤਾਪ ਸਿੰਘ ਆਦਿ ਸ਼ਾਮਿਲ ਸਨ ਨੂੰ ਨਿਰਾਸ਼ਾ ਹੋਈ ਜਿਸ ਵੇਲੇ ਰਾਜੋਆਣਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਵਫਦ ਨਾਲ ਆਏ ਵਕੀਲ ਭਗਵੰਤ ਸਿੰਘ ਸਿਆਲਕਾ ਨੂੰ ਮਿਲਣ ਲਈ ਹਾਮੀ ਭਰੀ I
ਉਪਰੰਤ ਜੇਲ ਦੇ ਬਾਹਰ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਾਂ ਨੇ ਮੀਡੀਆ ਨੂੰ ਦੱਸਿਆ ਕਿ ਕਿ ਅੱਜ ਸਾਡਾ ਇੱਕ ਵਫਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਰਸਮੀ ਮੁਲਾਕਾਤ ਕਰਨ ਪੁੱਜਾ ਸੀ ਪਰ ਉਨ੍ਹਾਂ ਨਾਲ ਮਹਿਜ਼ ਫਤਿਹ ਦੀ ਸਾਂਝ ਹੀ ਹੋਈ ਹੈI

ਉਨ੍ਹਾਂ ਇਸ ਗੱਲ ਦੀ ਵੀ ਪੁਸ਼ਟੀ ਕੀਤੀ ਕਿ ਰਾਜੋਆਣਾ ਨੇ ਵਕੀਲ ਭਗਵੰਤ ਸਿੰਘ ਸਿਆਲਕਾ ਨਾਲ ਵਿਸਥਾਰ ਪੂਰਵਕ ਗੱਲ ਕੀਤੀ…
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਭਲਕੇ ਸੁਪਰੀਮ ਕੋਰਟ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਕੇਸ ਲੱਗਾ ਹੋਇਆ ਹੈ ਅਤੇ ਸਾਰੀਆਂ ਨਜ਼ਰਾਂ ਹੁਣ ਸੁਪਰੀਮ ਕੋਰਟ ਤੇ ਟਿੱਕੀਆਂ ਹੋਈਆਂ ਹਨ I