ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਲਈ ‘ਆਪ’ ਵੱਲੋਂ ਰਣਨੀਤੀ ਤਿਆਰ

101

ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਲਈ ‘ਆਪ’ ਵੱਲੋਂ ਰਣਨੀਤੀ ਤਿਆਰ

ਬਹਾਦਰਜੀਤ ਸਿੰਘ /royalpatiala.in News/ ਬਲਾਚੌਰ,27 ਨਵੰਬਰ,2025

ਆਗਾਮੀ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਬਲਾਚੌਰ ਦੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੇ ਦਫ਼ਤਰ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਚੋਣ ਪ੍ਰਕਿਰਿਆ ਨਾਲ ਜੁੜੇ ਵੱਖ-ਵੱਖ ਪ੍ਰਬੰਧਾਂ ਅਤੇ ਤਿਆਰੀਆਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਗਈ।ਇਸ ਮੌਕੇ ਬਾਰੀ ਸਲਮਾਨੀ ( ਸਟੇਟ ਚੇਅਰਮੈਨ ਮਿਨੌਰਿਟੀ ਵਿੰਗ) ਵਿਸ਼ੇਸ਼ ਤੌਰ ਹਾਜਰ ਸਨ l

ਇਸ ਦੌਰਾਨ ‘ਆਪ’ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਉੱਤੇ ਖਾਸ ਧਿਆਨ ਦਿੱਤਾ ਗਿਆ।ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਕੀਤੇ ਗਏ ਇਤਿਹਾਸਕ ਕੰਮਾਂ ਦੇ ਆਧਾਰ ‘ਤੇ ਪਾਰਟੀ ਇਨ੍ਹਾਂ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ,ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਪਿੰਡਾਂ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਦਾ ਮੌਕਾ ਹਨ। ਸਾਡੇ ਉਮੀਦਵਾਰ ਮਿਹਨਤੀ ਅਤੇ ਇਮਾਨਦਾਰ ਹੋਣਗੇ, ਜੋ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉੱਤਰਨਗੇ। ਅਸੀਂ ਪੂਰੀ ਤਰ੍ਹਾਂ ਤਿਆਰ ਹਾਂ ਅਤੇ ਜਿੱਤ ਸਾਡੀ ਹੀ ਹੋਵੇਗੀ।

ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ ਨੇ ਇਸ ਮੌਕੇ ‘ਤੇ ਚੋਣਾਂ ਸਬੰਧੀ ਬੂਥ ਪੱਧਰ ਦੀ ਰਣਨੀਤੀ ਬਾਰੇ ਜਾਣਕਾਰੀ ਦਿੱਤੀ ਅਤੇ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦਾ ਬਿਆਨ ਸੀ,ਇਸ ਵਾਰ ਪੇਂਡੂ ਖੇਤਰ ਦੇ ਲੋਕ ਵਿਰੋਧੀ ਪਾਰਟੀਆਂ ਦੀਆਂ ਗਲਤ ਨੀਤੀਆਂ ਨੂੰ ਪੂਰੀ ਤਰ੍ਹਾਂ ਨਕਾਰਨਗੇ। ‘ਆਪ’ ਦੇ ਉਮੀਦਵਾਰ ਬਿਨਾਂ ਕਿਸੇ ਭੇਦਭਾਵ ਦੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹਨ। ਅਸੀਂ ਸਾਰੀਆਂ ਸੀਟਾਂ ‘ਤੇ ਆਪਣੀ ਪਕੜ ਮਜ਼ਬੂਤ ​​ਕਰਾਂਗੇ।

ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਚੋਣ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਵਲੰਟੀਅਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਹਰੇਕ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ। ਪਾਰਟੀ ਨੇ ਜ਼ਮੀਨੀ ਪੱਧਰ ‘ਤੇ ਮਜ਼ਬੂਤ ​​ਸੰਗਠਨ ਬਣਾ ਲਿਆ ਹੈ ਅਤੇ ਇਹ ਸੰਗਠਨ ਹੀ ਸਾਡੀ ਜਿੱਤ ਦਾ ਆਧਾਰ ਬਣੇਗਾ। ਅਸੀਂ ਪਾਰਦਰਸ਼ਤਾ ਨਾਲ ਚੋਣਾਂ ਲੜਾਂਗੇ।। ਸੇਠੀ ਉਧਨਵਾਲ ਚੇਅਰਮੈਨ ਮਾਰਕੀਟ ਕਮੇਟੀ ਨੇ ਚੋਣਾਂ ਲਈ ਨੌਜਵਾਨਾਂ ਦੀ ਭੂਮਿਕਾ ਨੂੰ ਅਹਿਮ ਦੱਸਿਆ। ਉਨ੍ਹਾਂ ਕਿਹਾ ਨੌਜਵਾਨਾਂ ਅਤੇ ਔਰਤਾਂ ਦਾ ਪਾਰਟੀ ਨੂੰ ਪੂਰਾ ਸਮਰਥਨ ਮਿਲ ਰਿਹਾ ਹੈ।

ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਲਈ 'ਆਪ' ਵੱਲੋਂ ਰਣਨੀਤੀ ਤਿਆਰ

ਸਾਡਾ ਮੁੱਖ ਧਿਆਨ ਸਹੀ ਉਮੀਦਵਾਰਾਂ ਦੀ ਚੋਣ ‘ਤੇ ਹੈ ਜੋ ਸੱਚਮੁੱਚ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹੋਣ। ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰ ਲਈਆਂ ਜਾਣਗੀਆਂ।ਮੀਟਿੰਗ ਵਿੱਚ ਹਾਜ਼ਰ ਸਮੂਹ ਆਗੂਆਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਉਹ ਘਰ-ਘਰ ਜਾ ਕੇ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ ਤਾਂ ਜੋ ਜ਼ਿਲ੍ਹਾ ਪੱਧਰ ‘ਤੇ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ​​ਹੋ ਸਕੇ। ਚੋਣ ਕਮੇਟੀਆਂ ਦਾ ਗਠਨ ਕਰਕੇ ਉਨ੍ਹਾਂ ਨੂੰ ਤੁਰੰਤ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਮੌਕੇ ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ, ਬਲਾਕ ਪ੍ਰਧਾਨ ਰਣਵੀਰ ਸਿੰਘ, ਪਰਮਜੀਤ ਸਿੰਘ, ਰਵੀਇੰਦਰ ਭਾਟੀਆ, ਦਵਿੰਦਰ ਕੁਮਾਰ, ਅਵਤਾਰ ਸਿੰਘ, ਨਰੇਸ਼ ਕੁਮਾਰ, ਨਰਿੰਦਰ, ਗੁਰਚੈਨ ਸਿੰਘ, ਆਤਮਾ ਰਾਮ, ਦਰਬਾਰਾ ਸਿੰਘ, ਲਖਵਿੰਦਰ ਕੁਮਾਰ,ਅਤੇ ਹਣੀ ਜੋਗੇਵਾਲ ਆਦਿ ਹਾਜਰ ਸਨ l