ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਤੇ ਪਰਚੇ ਦਰਜ ਕਰਨ ਦੀ ਿਨਖੇਧੀ ਕੀਤੀ,ਸੰਘਰਸ਼ ਦੀ ਚਿਤਾਵਨੀ ਦਿੱਤੀ
ਬਹਾਦਰਜੀਤ ਸਿੰਘ/royalpatiala.in News/ ਮੋਰਿੰਡਾ,1 ਜਨਵਰੀ,2026
ਪੁਲਿਸ ਵੱਲੋ ਪੱਤਰਕਾਰਾਂ ਤੇ ਦਰਜ ਕੀਤੇ ਜਾ ਰਹੇ ਕੇਸਾਂ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਤੇ ਤਿੱਖੇ ਸ਼ਬਦੀ ਹਮਲੇ ਕਰਨ ਦੇ ਨਾਲ ਨਾਲ ਸੰਘਰਸ਼ ਕਰਨ ਦੀ ਵੀ ਗੱਲ ਆਖੀ ਹੈ।
ਨਵੇਂ ਸਾਲ ਮੋਕੇ ਮੋਰਿੰਡਾ ਵਿਖੇ ਆਪਣੀ ਰਿਹਾਇਸ਼ ਤੇ ਰੱਖੇ ਧਾਰਮਿਕ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ਲਈ ਬੋਲਣ ਵਾਲੇ ਪੱਤਰਕਾਰਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਤੇ ਇਹ ਲੋਕਤੰਤਰ ਦਾ ਘਾਣ ਹੈ।ਉੱਨਾਂ ਕਿਹਾ ਕਿ ਮਨੀਸ਼ ਸਿਸੋਦੀਆ ਦੇ ਨੀਤੀ ਤੇ ਚੱਲ ਕੇ ਪੰਜਾਬ ਸਰਕਾਰ ਲੋਕਾਂ ਦੇ ਹੱਕਾਂ ਦੇ ਲਈ ਉੱਠਣ ਵਾਲੀ ਹਰ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਜਿਸ ਨੂੰ ਪੰਜਾਬੀ ਬਰਦਾਸ਼ਤ ਨਹੀ ਕਰਨਗੇ।
ਚਰਨਜੀਤ ਚੰਨੀ ਨੇ ਕਿਹਾ ਕਿ ਆਪਣੇ ਆਪਨੂੰ ਕ੍ਰਾਂਤੀਕਾਰੀ ਤੇ ਇਨਕਲਾਬੀ ਦੱਸਣ ਵਾਲੀ ਆਮ ਆਦਮੀ ਪਾਰਟੀ ਚਾਰ ਸਾਲਾਂ ਤੋਂ ਪ੍ਰੈੱਸ ਦੀ ਆਜ਼ਾਦੀ ਨੂੰ ਦਬਾਉਣ ਦੀ ਕੋਸ਼ਿਸ਼ਾਂ ਵਿੱਚ ਜੁਟੀ ਹੋਈ ਹੈ ਤੇ 9 ਪੱਤਰਕਾਰਾਂ ਤੇ ਪਰਚੇ ਦਰਜ ਕੀਤੇ ਗਏ ਹਨ।ਉੱਨਾਂ ਕਿਹ ਕਿ ਮੁੱਖ ਮੰਤਰੀ ਦੀ ਗੈਰ ਹਾਜ਼ਰੀ ਵਿੱਚ ਹੈਲੀਕਾਪਟਰ ਕੋਣ ਵਰਤਣ ਦੇ ਸਵਾਲ ਪੁੱਛਣ ਤੇ ਹੀ ਆਮ ਆਦਮੀ ਪਾਰਟੀ ਭੜਕ ਕੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾ ਰਹੀ ਹੈ।ਉੱਨਾਂ ਕਿਹਾ ਕਿ ਕਾਂਗਰਸ ਪਾਰਟੀ ਇੰਨਾਂ ਪੱਤਰਕਾਰਾਂ ਦੇ ਨਾਲ ਖੜੀ ਹੈ ਤੇ ਹਰ ਤਰਾ ਦੇ ਸੰਘਰਸ਼ ਲਈ ਵੀ ਤਿਆਰ ਹੈ।

ਉੱਨਾਂ ਕਿਹਾ ਕਿ ਇਹ ਪੱਤਰਕਾਰ ਅਕਾਲੀ ਦਲ ਜਾਂ ਕਾਂਗਰਸ ਦੀਆਂ ਸਰਕਾਰਾਂ ਸਮੇਂ ਵੀ ਗਲਤ ਗੱਲਾਂ ਨੂੰ ਚੁੱਕਦੇ ਰਹੇ ਹਨ ਪਰ ਕਦੇ ਕਿਸੇ ਨੇ ਇੰਨਾਂ ਨੂੰ ਡਰਾਇਆ ਜਾਂ ਦਬਕਾਇਆ ਨਹੀਂ ਪਰ ਆਮ ਆਦਮੀ ਪਾਰਟੀ ਨੇ ਪੱਤਰਕਾਰਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਹੈ।ਉੱਨਾਂ ਕਿਹਾ ਕਿ ਜੇਕਰ ਇਹ ਪਰਚੇ ਤੁਰੰਤ ਵਾਪਸ ਨਾ ਲਏ ਤਾਂ ਕਾਂਗਰਸ ਪਾਰਟੀ ਸੰਘਰਸ਼ ਕਰੇਗੀ।












