ਗੌਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ ਵਿਖੇ ਡਿਗਰੀ ਵੰਡ ਸਮਾਰੋਹ ਦੌਰਾਨ ਬੀ.ਐਡ. ਤੇ ਐਮ.ਐਡ. ਦੇ ਕੁੱਲ 184 ਵਿਦਿਆਰਥੀਆਂ ਨੇ ਡਿਗਰੀਆਂ ਪ੍ਰਾਪਤ ਕੀਤੀਆਂ

152

ਗੌਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ ਵਿਖੇ ਡਿਗਰੀ ਵੰਡ ਸਮਾਰੋਹ ਦੌਰਾਨ ਬੀ.ਐਡ. ਤੇ ਐਮ.ਐਡ. ਦੇ ਕੁੱਲ 184 ਵਿਦਿਆਰਥੀਆਂ ਨੇ ਡਿਗਰੀਆਂ ਪ੍ਰਾਪਤ ਕੀਤੀਆਂ

ਪਟਿਆਲਾ / royalpatiala.in News/ 24 ਜਨਵਰੀ 2026

ਪਟਿਆਲਾ (ਮਿਤੀ 24 ਜਨਵਰੀ 2026) ਸਥਾਨਕ ਗੌਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ ਵਿਖੇ ਪ੍ਰਿੰਸੀਪਲ ਡਾ.ਦਪਿੰਦਰ ਕੌਰ ਦੀ ਅਗਵਾਈ ਹੇਠ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ । ਜਿਸ ਦੌਰਾਨ ਬੀ.ਐਡ. ਤੇ ਐਮ.ਐਡ. ਦੇ ਕੁੱਲ 184 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ ।

ਇਸ ਅਵਸਰ ਤੇ ਪ੍ਰੋਫੈਸਰ (ਡਾ.) ਰਤਨ ਸਿੰਘ, ਵਾਈਸ ਚਾਂਸਲਰ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ।

ਇਸ ਸਮਾਗਮ ਦਾ ਆਗਾਜ਼ ਸ਼ਮਾ ਰੌਸ਼ਨ ਕਰਨ ਉਪਰੰਤ ਕਾਲਜ ਧੁਨੀ ਨਾਲ ਕੀਤਾ ਗਿਆ । ਕਾਲਜ ਪ੍ਰਿੰਸੀਪਲ ਡਾ. ਦਪਿੰਦਰ ਕੌਰ ਵਲੋਂ ਮੁੱਖ ਮਹਿਮਾਨ, ਮਾਪੇ-ਅਧਿਆਪਕ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ, ਕਾਲਜ ਐਲੂਮਨੀ ਐਸੋਸੀਏਸ਼ਨ ਦੇ ਮੈਂਬਰਾਂ, ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ, ਸਾਬਕਾ ਅਧਿਆਪਕ ਸਾਹਿਬਾਨ, ਪੱਤਰਕਾਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਇਸ ਸਮਾਰੋਹ ਵਿੱਚ ਸ਼ਾਮਲ ਹੋਣ ਤੇ ਨਿੱਘਾ ਸਵਾਗਤ ਕੀਤਾ ਗਿਆ ।

ਉਹਨਾਂ ਨੇ ਪ੍ਰੋਫੈਸਰ (ਡਾ.) ਰਤਨ ਸਿੰਘ ਦੇ ਅਕਾਦਮਿਕ ਜੀਵਨ, ਪ੍ਰਸ਼ਾਸਕੀ ਪ੍ਰਬੰਧਾਂ ਅਤੇ ਉਹਨਾਂ ਦੀਆਂ ਪ੍ਰਕਾਸ਼ਨਾਵਾਂ ਬਾਰੇ ਜਾਣੂ ਕਰਵਾਇਆ । ਇਸ ਦੇ ਨਾਲ ਹੀ ਉਹਨਾਂ ਨੇ ਕਾਲਜ ਦੇ ਪਿਛੋਕੜ, ਕਾਲਜ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ । ਕਨਵੋਕੇਸ਼ਨ ਦੌਰਾਨ ਸੈਸ਼ਨ 2021-22 ਦੇ ਬੀ.ਐਡ ਦੇ 38 ਵਿਦਿਆਰਥੀਆਂ, ਸੈਸ਼ਨ 2022-23 ਦੇ ਬੀ.ਐਡ. ਦੇ 51 ਵਿਦਿਆਰਥੀਆਂ, ਸੈਸ਼ਨ 2023-24 ਦੇ ਬੀ.ਐਡ. ਦੇ 83 ਵਿਦਿਆਰਥੀਆਂ ਅਤੇ ਐਮ.ਐਡ. ਦੇ 12 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ।

ਗੌਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ ਵਿਖੇ ਡਿਗਰੀ ਵੰਡ ਸਮਾਰੋਹ ਦੌਰਾਨ ਬੀ.ਐਡ. ਤੇ ਐਮ.ਐਡ. ਦੇ ਕੁੱਲ 184 ਵਿਦਿਆਰਥੀਆਂ ਨੇ ਡਿਗਰੀਆਂ ਪ੍ਰਾਪਤ ਕੀਤੀਆਂ

ਮੁੱਖ ਮਹਿਮਾਨ ਪ੍ਰੋ. (ਡਾ.) ਰਤਨ ਸਿੰਘ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਦੇ ਉਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬੀ.ਐਡ. ਤੇ ਐਮ.ਐਡ ਦੇ ਵਿਦਿਆਰਥੀ ਭਵਿੱਖ ਤੇ ਅਧਿਆਪਕ ਹਨ ਅਤੇ ਇੱਕ ਚੰਗੇ ਸਮਾਜ ਦੀ ਸਿਰਜਣਾ ਲਈ ਅਧਿਆਪਕਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦਾ ਡੱਟ ਕੇ ਮੁਕਾਬਲਾ ਕਰਨ ਅਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਇਸ ਸਮਾਗਮ ਵਿੱਚ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਵਲੋਂ ਗਜ਼ਲ ਗਾਇਨ ਕੀਤਾ ਗਿਆ। ਅਸਿ.ਪ੍ਰੋ. ਯਸ਼ਪ੍ਰੀਤ ਸਿੰਘ ਰਜਿਸਟਰਾਰ (ਘਰੇਲੂ ਪ੍ਰੀਖਿਆਵਾਂ) ਦੁਆਰਾ ਧੰਨਵਾਦੀ ਸ਼ਬਦ ਕਹੇ ਗਏ। ਇਸ ਅਵਸਰ ਤੇ ਕਾਲਜ ਕੌਂਸਲ ਮੈਂਬਰ ਸ੍ਰ. ਰੁਪਿੰਦਰ ਸਿੰਘ ਲਾਇਬ੍ਰੇਰੀਅਨ, ਡਾ. ਮਨਪ੍ਰੀਤ ਕੌਰ, ਡਾ. ਹਰਦੀਪ ਕੌਰ ਸੈਣੀ, ਸਮੂਹ ਸਟਾਫ਼ ਅਤੇ ਵਿਦਿਆਰਥੀ ਸ਼ਾਮਲ ਹੋਏ ।