ਦਿਨੇਸ਼ ਚੱਢਾ ਨੇ ਸੰਤੋਖਗੜ੍ਹ ਟੱਪਰੀਆਂ ਵਿਖੇ ਆਯੋਜਿਤ ਕ੍ਰਿਕਟ ਟੂਰਨਾਮੈਂਟ ਦੇ ਅੰਤਿਮ ਦਿਨ ਕੀਤੀ ਵਿਸ਼ੇਸ਼ ਸ਼ਿਰਕਤ

49

ਦਿਨੇਸ਼ ਚੱਢਾ ਨੇ ਸੰਤੋਖਗੜ੍ਹ ਟੱਪਰੀਆਂ ਵਿਖੇ ਆਯੋਜਿਤ ਕ੍ਰਿਕਟ ਟੂਰਨਾਮੈਂਟ ਦੇ ਅੰਤਿਮ ਦਿਨ ਕੀਤੀ ਵਿਸ਼ੇਸ਼ ਸ਼ਿਰਕਤ

ਬਹਾਦਰਜੀਤ ਸਿੰਘ/royalpatiala.in News/ ਰੂਪਨਗਰ,21 ਫਰਵਰੀ ,2026

ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਸੰਤੋਖਗੜ੍ਹ ਟੱਪਰੀਆਂ ਵਿਖੇ ਸਮਾਜ ਸੇਵੀ ਸੰਸਥਾ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਹਾਰਾਜਾ ਦਲੀਪ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਵਿਸ਼ੇਸ਼ ਤੌਰ ਦੇ ਅੰਤਿਮ ਦਿਨ ਸ਼ਿਰਕਤ ਕੀਤੀ ਤੇ ਜੇਤੂ ਟੀਮਾਂ ਨੂੰ ਇਨਾਮ ਪ੍ਰਦਾਨ ਕੀਤੇ। ਟੂਰਨਾਮੈਂਟ ਦੌਰਾਨ ਵਿਧਾਇਕ ਚੱਢਾ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਆਯੋਜਕ ਕਮੇਟੀ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਵਰਕ ਅਤੇ ਨੇਤ੍ਰਿਤਵ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਸਕੂਲ ਅਤੇ ਕਾਲਜ ਪੱਧਰ ’ਤੇ ਖੇਡ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਨਵੀਆਂ ਖੇਡ ਅਕੈਡਮੀਆਂ ਦੀ ਸਥਾਪਨਾ ਹੋ ਰਹੀ ਹੈ ਅਤੇ ਨੌਜਵਾਨ ਖਿਡਾਰੀਆਂ ਨੂੰ ਮਾਲੀ ਸਹਾਇਤਾ ਅਤੇ ਕੋਚਿੰਗ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡ ਪੱਧਰ ਤੱਕ ਖੇਡ ਮੈਦਾਨਾਂ ਦੀ ਵਿਕਾਸੀ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਰਾਜ ਸਰਕਾਰ ਵੱਲੋਂ ਖਿਡਾਰੀਆਂ ਨੂੰ ਇਨਾਮੀ ਰਾਸ਼ੀਆਂ, ਨੌਕਰੀਆਂ ਵਿੱਚ ਰਾਖਵੇਂ ਕੋਟੇ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਸਨਮਾਨ ਦਿੱਤੇ ਜਾ ਰਹੇ ਹਨ।

ਦਿਨੇਸ਼ ਚੱਢਾ ਨੇ ਸੰਤੋਖਗੜ੍ਹ ਟੱਪਰੀਆਂ ਵਿਖੇ ਆਯੋਜਿਤ ਕ੍ਰਿਕਟ ਟੂਰਨਾਮੈਂਟ ਦੇ ਅੰਤਿਮ ਦਿਨ ਕੀਤੀ ਵਿਸ਼ੇਸ਼ ਸ਼ਿਰਕਤ

ਵਿਧਾਇਕ ਚੱਢਾ ਨੇ ਆਯੋਜਕਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਇਤਿਹਾਸਕ ਸ਼ਖਸੀਅਤਾਂ ਦੀ ਯਾਦ ਨੂੰ ਸੰਜੋਣ ਦੇ ਨਾਲ-ਨਾਲ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਦਾ ਕੰਮ ਕਰਦੇ ਹਨ। ਅੰਤਿਮ ਦਿਨ ਹੋਏ ਫਾਇਨਲ ਮੁਕਾਬਲੇ ਚ ਸਸਕੋਰ ਦੀ ਟੀਮ ਨੇ ਠੋਣਾ ਨੂੰ ਹਰਾ ਕੇ ਟਰਾਫੀ ਤੇ ਕਬਜ਼ਾ ਕੀਤਾ। ਅੰਤ ਵਿੱਚ ਉਨ੍ਹਾਂ ਜੇਤੂ ਅਤੇ ਉਪਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਇਆ। ਇਸ ਮੌਕੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਸਤਵਿੰਦਰ ਸਿੰਘ ਲਾਖੂ, ਪੰਚ ਗੁਰਵਿੰਦਰ ਸਿੰਘ, ਰਾਜਵੀਰ ਸਿੰਘ, ਹਰਜਿੰਦਰ ਸਿੰਘ, ਜਗਮੋਹਨ ਸਿੰਘ ਫੌਜੀ,  ਸੁਖਵਿੰਦਰ ਸਿੰਘ, ਹਰਨਾਮ ਸਿੰਘ ਸੋਨਾ, ਲਖਵਿੰਦਰ ਸਿੰਘ ਲੱਖੀ, ਸੂਬੇਦਾਰ ਦੀਦਾਰ ਸਿੰਘ ਤੇ ਹੋਰ ਕਲੱਬ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ।