ਬਾਬੂ ਕਾਂਸ਼ੀ ਰਾਮ ਦੇ 92ਵੇਂ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਟ ਕੀਤੀ
ਬਹਾਦਰਜੀਤ ਸਿੰਘ/royalpatiala.in News/ ਰੂਪਨਗਰ ,16 ਮਾਰਚ,2026
ਬਹੁਜਨ ਸਮਾਜ ਦੇ ਆਗੂ ਮਰਹੂਮ ਬਾਬੂ ਕਾਂਸ਼ੀ ਰਾਮ ਦੇ 92ਵੇਂ ਜਨਮ ਦਿਨ ਮੌਕੇ ਉਹਨਾਂ ਦੇ ਜਨਮ ਸਥਾਨ ਬੂੰਗਾ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੇ ਸਾਹਿਬ ਕਾਂਸ਼ੀ ਰਾਮ ਜੀ ਦੇ ਸਮਾਜਿਕ ਨਿਆਂ ਲਈ ਕੀਤੇ ਮਹਾਨ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸਮਾਗਮ ਦੌਰਾਨ ਬਾਬੂ ਕਾਂਸ਼ੀ ਰਾਮ ਦੀ ਭੈਣ ਸਵਰਣ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਇਹ ਪਾਵਨ ਦਿਹਾੜਾ ਮਨਾਇਆ ਗਿਆ। ਇਸ ਮੌਕੇ ਆਲ ਇੰਡੀਆ ਕਾਂਗਰਸ ਐੱਸ.ਸੀ. ਸੈੱਲ ਦੇ ਚੇਅਰਮੈਨ ਰਾਜਿੰਦਰ ਪਾਲ ਗੌਤਮ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬਾਬੂ ਕਾਂਸ਼ੀ ਰਾਮ ਨੇ ਬਹੁਜਨ ਸਮਾਜ ਨੂੰ ਇਕੱਠਾ ਕਰਕੇ ਸਮਾਜਿਕ ਬਰਾਬਰੀ, ਅਧਿਕਾਰਾਂ ਅਤੇ ਇਨਸਾਫ ਲਈ ਜੋ ਸੰਘਰਸ਼ ਕੀਤਾ, ਉਹ ਆਉਣ ਵਾਲੀਆਂ ਪੀੜ੍ਹੀਆਂ ਲਈ ਸਦਾ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ।
ਇਸ ਮੌਕੇ ਹਾਜ਼ਰ ਆਗੂਆਂ ਅਤੇ ਸੰਗਤ ਨੇ ਸਾਹਿਬ ਕਾਂਸ਼ੀ ਰਾਮ ਦੀ ਮਹਾਨ ਸੋਚ ਅਤੇ ਸੰਘਰਸ਼ ਨੂੰ ਨਮਨ ਕਰਦਿਆਂ ਸੰਕਲਪ ਲਿਆ ਕਿ ਉਹਨਾਂ ਦੇ ਦੱਸੇ ਰਾਹ ‘ਤੇ ਚਲਦਿਆਂ ਸਮਾਜਿਕ ਨਿਆਂ, ਬਰਾਬਰੀ ਅਤੇ ਹੱਕਾਂ ਲਈ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ।










