ਰੋਪੜ ਵਿੱਚ ਕੱਲ੍ਹ ਹੋਵੇਗਾ ਓਬੀਸੀ ਸੰਮੇਲਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਹੋਣਗੇ ਮੁੱਖ ਮਹਿਮਾਨ

42

ਰੋਪੜ ਵਿੱਚ ਕੱਲ੍ਹ ਹੋਵੇਗਾ ਓਬੀਸੀ ਸੰਮੇਲਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਹੋਣਗੇ ਮੁੱਖ ਮਹਿਮਾਨ

ਬਹਾਦਰਜੀਤ ਸਿੰਘ/royalpatiala.in News/ ਰੂਪਨਗਰ,2 ਮਈ,2026

3 ਮਈ ਨੂੰ ਰੋਪੜ ਦੇ ਕੇ ਐਸ ਰਿਜੋਰਟਸ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਓਬੀਸੀ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸਮੇਤ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਵਰਕਿੰਗ ਪ੍ਰਧਾਨ ਅਸ਼ਵਿਨੀ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਇਹ ਸੰਮੇਲਨ ਸਵੇਰੇ 10 ਵਜੇ ਕੇਐਸ ਰਿਜੋਰਟਸ, ਰੋਪੜ ਵਿੱਚ ਕਰਵਾਇਆ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ ਇਸ ਸੰਮੇਲਨ ਵਿਚ ਵਿਸ਼ੇਸ਼ ਤੌਰ ‘ਤੇ ਭਾਜਪਾ ਦੇ ਕੌਮੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਅਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵੀ ਪਹੁੰਚ ਰਹੇ ਹਨ।

ਲਾਲਪੁਰਾ ਨੇ ਕਿਹਾ ਕਿ ਇਹ ਸੰਮੇਲਨ ਓਬੀਸੀ ਵਰਗ ਦੀ ਆਵਾਜ਼ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਸਮਾਜਿਕ ਸਮਰਸਤਾ ਨੂੰ ਵਧਾਉਂਦੇ ਹਨ ਅਤੇ ਵੱਖ ਵੱਖ ਵਰਗਾਂ ਵਿਚਕਾਰ ਸੰਵਾਦ ਨੂੰ ਮਜ਼ਬੂਤ ਕਰਦੇ ਹਨ।

ਰੋਪੜ ਵਿੱਚ ਕੱਲ੍ਹ ਹੋਵੇਗਾ ਓਬੀਸੀ ਸੰਮੇਲਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਹੋਣਗੇ ਮੁੱਖ ਮਹਿਮਾਨ

ਇਹ ਸਿਰਫ਼ ਇਕ ਰਾਜਨੀਤਿਕ ਪ੍ਰੋਗਰਾਮ ਨਹੀਂ, ਸਗੋਂ ਪਿੱਛੜੇ ਵਰਗਾਂ ਨੂੰ ਸਸ਼ਕਤ ਬਣਾਉਣ ਦਾ ਇਕ ਯਤਨ ਹੈ। ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਪਹੁੰਚ ਕੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ।

ਇਸ ਓਬੀਸੀ ਸੰਮੇਲਨ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਵੀ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਤਿਆਰੀਆਂ ਜ਼ੋਰਾਂ ‘ਤੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।