ਅਸਾਮ ਦੇ ਮੁੜ ਚੁਣੇ ਗਏ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨਾਲ ਅਜੈਵੀਰ ਸਿੰਘ ਲਾਲਪੁਰਾ ਨੇ ਕੀਤੀ ਮੁਲਾਕਾਤ, ਦਿੱਤੀਆਂ ਵਧਾਈਆਂ ਤੇ ਸ਼ੁਭਕਾਮਨਾਵਾਂ

30

ਅਸਾਮ ਦੇ ਮੁੜ ਚੁਣੇ ਗਏ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨਾਲ ਅਜੈਵੀਰ ਸਿੰਘ ਲਾਲਪੁਰਾ ਨੇ ਕੀਤੀ ਮੁਲਾਕਾਤ, ਦਿੱਤੀਆਂ ਵਧਾਈਆਂ ਤੇ ਸ਼ੁਭਕਾਮਨਾਵਾਂ

ਬਹਾਦਰਜੀਤ ਸਿੰਘ/ royalpatiala.in News/ ਰੂਪਨਗਰ, 31 ਮਈ ,2026

ਭਾਰਤੀ ਜਨਤਾ ਪਾਰਟੀ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਅਸਾਮ ਦੇ ਮੁੜ ਚੁਣੇ ਗਏ ਮੁੱਖ ਮੰਤਰੀ  ਹਿਮੰਤਾ ਬਿਸਵਾ ਸਰਮਾ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਦੇ ਹੋਏ ਉਨ੍ਹਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ  ਹਿਮੰਤਾ ਬਿਸਵਾ ਸਰਮਾ ਦਾ ਦੂਰਦਰਸ਼ੀ ਨੇਤ੍ਰਿਤਵ, ਮਜ਼ਬੂਤ ਪ੍ਰਸ਼ਾਸਨਿਕ ਯੋਗਤਾ ਅਤੇ ਲੋਕ ਭਲਾਈ ਲਈ ਸਮਰਪਿਤ ਸੋਚ ਦੇਸ਼ ਭਰ ਦੇ ਭਾਜਪਾ ਕਾਰਕੁਨਾਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਅਸਾਮ ਵਿੱਚ ਵਿਕਾਸ, ਸੁਸ਼ਾਸਨ ਅਤੇ ਰਾਸ਼ਟਰਹਿਤ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਵੱਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।

ਲਾਲਪੁਰਾ ਨੇ ਕਿਹਾ ਕਿ  ਸਰਮਾ ਨੇ ਆਪਣੇ ਨੇਤ੍ਰਿਤਵ ਹੇਠ ਅਸਾਮ ਨੂੰ ਵਿਕਾਸ ਦੀ ਨਵੀਂ ਦਿਸ਼ਾ ਦਿੱਤੀ ਹੈ ਅਤੇ ਲੋਕਾਂ ਦੇ ਵਿਸ਼ਵਾਸ ਉੱਪਰ ਖਰਾ ਉਤਰਦੇ ਹੋਏ ਰਾਜ ਨੂੰ ਤਰੱਕੀ ਦੇ ਰਾਹ ਉੱਪਰ ਅੱਗੇ ਵਧਾਇਆ ਹੈ। ਉਨ੍ਹਾਂ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਕਿ  ਹਿਮੰਤ ਬਿਸਵਾ ਸਰਮਾ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਦੇਸ਼ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ।

ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਸੰਗਠਨਾਤਮਕ ਮਸਲਿਆਂ ਅਤੇ ਭਾਰਤੀ ਜਨਤਾ ਪਾਰਟੀ ਨੂੰ ਜ਼ਮੀਨੀ ਪੱਧਰ ਉੱਪਰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ ਵਟਾਂਦਰਾ ਹੋਇਆ।