‘ਡੈਪੋ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ: ਬਰਨਾਲਾ ਡਿਪਟੀ ਕਮਿਸ਼ਨਰ

242

‘ਡੈਪੋ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ: ਬਰਨਾਲਾ ਡਿਪਟੀ ਕਮਿਸ਼ਨਰ

ਬਰਨਾਲਾ, 7 ਜਨਵਰੀ:
ਬਰਨਾਲਾ ਜ਼ਿਲੇ ’ਚੋਂ ਨਸ਼ਿਆਂ ਦੇ ਖ਼ਾਤਮੇ ਅਤੇ ਇਨਾਂ ਦੇ ਮਾੜੇ ਪ੍ਰਭਾਵਾਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ’ਤੇ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਇਸਦੇ ਨਾਲ ਹੀ ਨਸ਼ਿਆਂ ਖਿਲਾਫ਼ ਆਮ ਲੋਕਾਂ ਨੂੰ ਲਾਮਬੰਦ ਕਰਨ ਲਈ ‘ਡੇਪੋ’ ਮੁਹਿੰਮ ਤਹਿਤ ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਜਾ ਕੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ  ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ’ਚ ਸ਼ਾਮਲ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਫੌਰੀ ਤੌਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਉਣ ਲਈ ਵੀ ਬਰਨਾਲਾ ਪੁਲਿਸ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ।

‘ਡੈਪੋ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ: ਬਰਨਾਲਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ‘ਡੇਪੋ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸੇ ਪ੍ਰੋਗਰਾਮ ਤਹਿਤ ਪੰਜਾਬ ’ਚੋਂ ਨਸ਼ਿਆਂ ਦਾ ਖ਼ਾਤਮਾ ਕਰਕੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਰਹੀ ਹੈ। ਉਨਾਂ ਇਹ ਵੀ ਦੱਸਿਆ ਕਿ ਜ਼ਿਲਾ ਵਾਸੀਆਂ ਦੀ ਮਦਦ ਨਾਲ ਬਰਨਾਲਾ ਦੇ ਹਰ ਇੱਕ ਪਿੰਡ ਨੂੰ ਜਲਦ ਹੀ ਨਸ਼ਾ ਮੁਕਤ ਬਣਾ ਲਿਆ ਜਾਵੇਗਾ। ਉਨਾਂ ਕਿਹਾ ਕਿ ਨਸ਼ਾ ਇੱਕ ਗੰਭੀਰ ਸਮੱਸਿਆ ਹੈ ਅਤੇ ਇਸਦੇ ਸਫ਼ਲ ਹੱਲ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਆਪਣਾ ਬਣਦਾ ਸਹਿਯੋਗ ਦੇਣਾ ਪਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੋਰਸ ਕਰਨ ਵਾਲੇ ਮਰੀਜ਼ਾਂ ਨੂੰ ਇੱਕ ਮਹੀਨੇ ਰੋਜ਼ਾਨਾ ਖੁਰਾਕ ਦੇਣ ਤੋਂ ਬਾਅਦ 5 ਦਿਨਾਂ ਦੀ ਇਕੱਠੀ ਦਵਾਈ ਦਿੱਤੀ ਜਾਂਦੀ ਹੈ ਤਾਂ ਜੋ ਉਨਾਂ ਨੂੰ ਹਰ ਰੋਜ਼ ਦਵਾਈ ਲਈ ਹਸਪਤਾਲ ਨਾ ਆਉਣਾ ਪਵੇ।

‘ਡੈਪੋ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ: ਬਰਨਾਲਾ ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਆਮ ਲੋਕਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਨਸ਼ਿਆਂ ਦੀ ਵਰਤੋਂ ਜਾਂ ਵਿਕਰੀ ਸਬੰਧੀ ਛੋਟੀ ਤੋਂ ਛੋਟੀ ਸੂਚਨਾ ਪ੍ਰਸ਼ਾਸਨ ਤੱਕ ਪਹੁੰਚਾਉਣੀ ਚਾਹੀਦੀ ਹੈ। ਉਨਾਂ ਇਹ ਵੀ ਯਕੀਨ ਦਵਾਇਆ ਕਿ ਨਸ਼ੇ ਦੀ ਆਦਤ ਤੋਂ ਪੀੜਤ ਵਿਅਕਤੀਆਂ ਦਾ ਪ੍ਰਸ਼ਾਸਨ ਵੱਲੋਂ ਸਿਰਫ਼ ਇਲਾਜ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਰਿਹਾ ਹੈ ਅਤੇ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਇਸ ਮੌਕੇ ਹੋਰਨਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਰੂਹੀ ਦੁੱਗ, ਏ.ਸੀ.ਪੀ. ਪ੍ਰੱਗਿਆ ਜੈਨ, ਡੀ.ਡੀ.ਪੀ.ਓ. ਸੰਜੀਵ ਕੁਮਾਰ, ਡੀ.ਐਸ.ਪੀ. ਰਾਜੇਸ਼ ਛਿੱਬਰ, ਤਹਿਸੀਲਦਾਰ ਹਰਬੰਸ ਸਿੰਘ, ਬੀ.ਡੀ.ਪੀ.ਓ. ਭੂਸ਼ਣ ਕੁਮਾਰ, ਏ.ਡੀ.ਓ. ਗੁਰਵਿੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।