ਦਿੜ੍ਹਬਾ ਵਿਖੇ ਜਲਦ ਹੀ ਬਣੇਗਾ ਆਧੁਨਿਕ ਸਬ-ਡਵੀਜ਼ਨਲ ਕੰਪਲੈਕਸ;ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

246

ਦਿੜ੍ਹਬਾ ਵਿਖੇ ਜਲਦ ਹੀ ਬਣੇਗਾ ਆਧੁਨਿਕ ਸਬ-ਡਵੀਜ਼ਨਲ ਕੰਪਲੈਕਸ;ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਦਿੜ੍ਹਬਾ/ਸੰਗਰੂਰ, 12  ਜਨਵਰੀ:

ਦਿੜ੍ਹਬਾ ਵਾਸੀਆਂ ਨੂੰ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਜਲਦੀ ਹੀ ਆਧੁਨਿਕ ਸਬ-ਡਵੀਜ਼ਨਲ ਕੰਪਲੈਕਸ ਦੀ ਉਸਾਰੀ ਸਬੰਧੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਡਿਪਟੀ ਕਮਿਸ਼ਨਰ  ਘਨਸ਼ਿਆਮ ਥੋਰੀ ਨੇ ਐਸ.ਡੀ.ਐਮ  ਮਨਜੀਤ ਸਿੰਘ ਚੀਮਾ ਸਮੇਤ ਸ਼ਹਿਰ ਵਿੱਚ ਢੁੱਕਵੀਂ ਜਗ੍ਹਾ ਦੀ ਚੋਣ ਕਰ ਲਈ ਹੈ ਜਿਥੇ ਸਬ ਡਵੀਜ਼ਨਲ ਕੰਪਲੈਕਸ ਦੀ ਉਸਾਰੀ ਕੀਤੀ ਜਾਵੇਗੀ।ਦਿੜ੍ਹਬਾ ਵਿਖੇ ਜਲਦ ਹੀ ਬਣੇਗਾ ਆਧੁਨਿਕ ਸਬ-ਡਵੀਜ਼ਨਲ ਕੰਪਲੈਕਸ;ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ , ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੜ੍ਹਬਾ ਨੂੰ ਸਬ-ਡਵੀਜ਼ਨ ਦਾ ਦਰਜਾ ਦਿੱਤੇ ਜਾਣ ਤੋਂ ਬਾਅਦ ਲੋਕਾਂ ਨੂੰ ਸਮੇਂ ਸਿਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣ ਲਈ ਉਪ ਮੰਡਲ ਮੈਜਿਸਟਰੇਟ ਦੀ ਅਤੇ ਹੋਰ ਪ੍ਰਸ਼ਾਸਕੀ ਅਮਲੇ ਦੀ ਨਿਯਮਤ ਤਾਇਨਾਤੀ ਕਰ ਦਿੱਤੀ ਗਈ ਸੀ।

ਦਿੜ੍ਹਬਾ ਵਿਖੇ ਜਲਦ ਹੀ ਬਣੇਗਾ ਆਧੁਨਿਕ ਸਬ-ਡਵੀਜ਼ਨਲ ਕੰਪਲੈਕਸ;ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਉਨ੍ਹਾਂ ਦੱਸਿਆ ਕਿ ਪਹਿਲਾਂ ਦਿੜ੍ਹਬਾ ਸੁਨਾਮ ਦੀ ਸਬ-ਤਹਿਸੀਲ ਸੀ ਅਤੇ ਦਿੜ੍ਹਬਾ ਦੀ ਸ਼ਹਿਰੀ ਤੇ ਦਿਹਾਤੀ ਵਸੋਂ ਦੀਆਂ ਜ਼ਰੂਰਤਾਂ ਨੂੰ ਮੁੱਖ ਰਖਦਿਆਂ ਅਤੇ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਨੂੰ ਯਕੀਨੀ ਬਣਾਉਣ ਲਈ ਅਸਥਾਈ ਤੌਰ ‘ਤੇ ਮਾਰਕਿਟ ਕਮੇਟੀ ਦੇ ਦਫਤਰ ਵਿੱਚ ਐਸ.ਡੀ.ਐਮ ਸਮੇਤ ਹੋਰ ਸਟਾਫ਼ ਲਈ ਦਫ਼ਤਰ ਸਥਾਪਿਤ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਦਿੜ੍ਹਬਾ ਸ਼ਹਿਰ ਦੇ ਨਜ਼ਦੀਕ ਹੀ ਨਗਰ ਪੰਚਾਇਤ ਦੀ ਕਰੀਬ 9 ਕਿੱਲੇ ਜ਼ਮੀਨ ਦੀ ਪਛਾਣ ਕੀਤੀ ਗਈ ਹੈ ਜੋ ਕਿ ਸਬ-ਡਵੀਜ਼ਨਲ ਕੰਪਲੈਕਸ ਦੇ ਨਿਰਮਾਣ ਲਈ ਢੁੱਕਵੀਂ ਰਹੇਗੀ। ਉੱਚ ਅਧਿਕਾਰੀਆਂ ਸਮੇਤ ਥਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਪਲੈਕਸ ਸਬੰਧੀ ਰੂਪਰੇਖਾ ਤਿਆਰ ਕਰਕੇ ਅਨੁਮਾਨਤ ਲਾਗਤ ਅਤੇ ਬੁਨਿਆਂਦੀ ਢਾਂਚੇ ਸਬੰਧੀ ਮੁੱਢਲੀ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਪ੍ਰਵਾਨਗੀ ਹਿੱਤ ਕੇਸ ਸਰਕਾਰ ਨੂੰ ਭੇਜਿਆ ਜਾ ਸਕੇ।