ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ‘ਤੇ ਮਾਤਾ ਗੁਜਰੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ: ਗਿੱਲ

281

ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ‘ਤੇ ਮਾਤਾ ਗੁਜਰੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ: ਗਿੱਲ

ਫ਼ਤਹਿਗੜ੍ਹ ਸਾਹਿਬ, 23 ਜਨਵਰੀ:-
25 ਜਨਵਰੀ ਨੂੰ ਮਨਾਏ ਜਾਣ ਵਾਲੇ ਰਾਸ਼ਟਰੀ ਵੋਟਰ ਦਿਵਸ ਮੌਕੇ ਮਾਤਾ ਗੁਜਰੀ ਕਾਲਜ ਦੇ ਭਾਈ ਨੰਦ ਨਾਲ ਆਡੀਟੋਰੀਅਮ ਵਿਖੇ  ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ  ਅੰਮ੍ਰਿਤ ਕੌਰ ਗਿੱਲ ਨੇ ਦਿੰਦਿਆਂ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਵਿਧਾਨ ਸਭਾ ਚੋਣ ਹਲਕਾ ਪੱਧਰ ‘ਤੇ ਐਸ.ਡੀ.ਐਮਜ਼-ਕਮ-ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਦੀ ਅਗਵਾਈ ਹੇਠ ਅਤੇ ਬੀ.ਐਲ.ਓ ਤੇ ਸੁਪਰਵਾਈਜ਼ਰਾਂ ਵੱਲੋਂ ਹਰੇਕ ਪੋਲਿੰਗ ਸਟੇਸ਼ਨ ‘ਤੇ ਵੀ ਮਨਾਇਆ ਜਾਵੇਗਾ।

ਰਾਸ਼ਟਰੀ ਵੋਟਰ ਦਿਵਸ ਦੇ ਮੌਕੇ 'ਤੇ ਮਾਤਾ ਗੁਜਰੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ: ਗਿੱਲ
ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਅਤੇ ਹਲਕਾ ਪੱਧਰ ਤੇ ਪੋਲਿੰਗ ਸਟੇਸ਼ਨ ਪੱਧਰ ਤੇ ਰਾਸ਼ਟਰੀ ਵੋਟਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਮੌਕੇ ਵੋਟਰਾਂ ਤੇ ਆਮ ਨਾਗਰਿਕਾਂ ਨੂੰ ਲੋਕਤੰਤਰ ਦੀਆਂ ਕਦਰਾਂ ਕੀਮਤਾਂ ਸਬੰਧੀ ਸਹੁੰ ਵੀ ਚੁਕਾਈ ਜਾਵੇਗੀ ਅਤੇ ਹਰੇਕ ਯੋਗ ਨਾਗਰਿਕ ਨੂੰ ਆਪਣੀ ਵੋਟ ਜਰੂਰ ਬਣਵਾਉਣ ਅਤੇ ਉਸ ਦੇ ਸਹੀ ਇਸਤੇਮਾਲ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਹਲਕਾ ਪੱਧਰ ਤੇ ਪੋਲਿੰਗ ਸਟੇਸ਼ਨਾਂ ‘ਤੇ ਮਨਾਏ ਜਾਣ ਵਾਲੇ ਰਾਸ਼ਟਰੀ ਵੋਟਰ ਦਿਵਸ ਮੌਕੇ  ਨਵੇਂ ਬਣੇ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਵੀ ਵੰਡੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੀਂਆਂ ਵੋਟਾਂ ਬਣਾਉਣ ਵਿੱਚ ਚੰਗੀ ਕਾਰਗੁਜ਼ਾਰੀ ਵਿਖਾਉਣ ਵਾਲੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਲੇਖ, ਪੇਟਿੰਗ ਅਤੇ ਭਾਸ਼ਣ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੀ ਵੰਡੇ ਜਾਣਗੇ।