ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ. ਪਟਿਆਲਾ ਨੂੰ ਜਿਲੇ ਚ ਫਲੈਗ ਮਾਰਚ ਲਈ ਕਿਹਾ

295

ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ. ਪਟਿਆਲਾ ਨੂੰ ਜਿਲੇ ਚ ਫਲੈਗ ਮਾਰਚ ਲਈ ਕਿਹਾ

ਗੁਰਜੀਤ ਸਿੰਘ / ਪਟਿਆਲਾ /22, ਮਾਰਚ 2020

ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਕਰਕੇ ਪੈਦਾ ਹੋਈ ਹੰਗਾਮੀ ਸਥਿਤੀ ਦੇ ਮੱਦੇਨਜ਼ਰ ਕਿਸੇ ਨੂੰ ਵੀ ਘਰੋਂ ਬਾਹਰ ਨਿਕਲਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੂੰ ਕਿਹਾ ਹੈ ਕਿ ਪੁਲਿਸ ਵੱਲੋਂ ਜਿਲੇ ਚ ਫਲੈਗ ਮਾਰਚ ਕੀਤੇ ਜਾਣ ਦੇ ਨਾਲ-ਨਾਲ ਸਰਕਾਰ ਦੀਆਂ ਹਦਾਇਤਾਂ ਦਾ ਸਖ਼ਤੀ ਨਾਲ ਪਾਲਣ ਕਰਦਿਆਂ ਅਜਿਹੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਕਿ ਕੋਈ ਵੀ ਨਾਗਰਿਕ ਕਿਸੇ ਵਿਸ਼ੇਸ਼ ਹਾਲਤ ਤੋਂ ਬਗੈਰ ਆਪਣੇ ਘਰਾਂ ‘ਚੋਂ ਬਾਹਰ ਨਾ ਨਿਕਲ ਸਕੇ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਕਮਿਸ਼ਨਰ ਨੇ ਐਸ.ਐਸ.ਪੀ. ਪਟਿਆਲਾ ਨੂੰ ਜਿਲੇ ਚ ਫਲੈਗ ਮਾਰਚ ਲਈ ਕਿਹਾ-File Photo-Courtesy-Internet

ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਆਪਣੇ ਸੁਨੇਹੇ ‘ਚ ਕਿਹਾ ਕਿ ਜੇਕਰ ਅਸੀਂ ਇਸ ਹੰਗਾਮੀ ਸਥਿਤੀ ਨੂੰ ਸਮਝਣ ‘ਚ ਕੁਤਾਹੀ ਕਰ ਗਏ ਤਾਂ ਹਾਲਾਤ ਸਾਡੇ ਹੱਥੋਂ ਨਿਕਲ ਜਾਣਗੇ ਅਤੇ ਸਾਨੂੰ ਬਹੁਤ ਭਾਰੀ ਜਾਨੀ ਨੁਕਸਾਨ ਸਹਿਣਾ ਪਵੇਗਾ ਇਸ ਲਈ ਕਿਸੇ ਵੀ ਸੂਰਤ ‘ਚ ਕਿਸੇ ਵੀ ਥਾਂ ‘ਤੇ ਲੋਕਾਂ ਨੂੰ ਇਕੱਠੇ ਨਹੀਂ ਹੋਣ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਜਿ਼ਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ  ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਜਾਨ ਦੀ ਹਿਫ਼ਾਜ਼ਤ ਲਈ ਇਸ ਸੰਕਟ ਦੀ ਘੜੀ ਵਿੱਚ ਆਪਣੇ ਘਰਾਂ ਦੇ ਅੰਦਰ ਰਹਿ ਕੇ ਪ੍ਰਸ਼ਾਸਨ ਦਾ ਸਾਥ ਦਿਉ l