ਪਟਿਆਲਾ ਜ਼ਿਲ੍ਹੇ ਦੇ ਸਾਰੇ ਬੈਂਕ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿਣਗੇ

232

ਪਟਿਆਲਾ ਜ਼ਿਲ੍ਹੇ ਦੇ ਸਾਰੇ ਬੈਂਕ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿਣਗੇ

ਪਟਿਆਲਾ, 17 ਅਪ੍ਰੈਲ:
ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ  ਕੁਮਾਰ ਅਮਿਤ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਅੰਦਰਲੇ ਸਾਰੇ ਬੈਂਕਾਂ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰੱਖਣ ਦੀ ਆਗਿਆ ਦਿੱਤੀ ਹੈ।  ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਗ੍ਰਹਿ ਤੇ ਨਿਆਂ ਮਾਮਲੇ ਵੱਲੋਂ ਮਿਤੀ 1 ਅਪ੍ਰੈਲ ਨੂੰ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅਤੇ ਮਿਤੀ 29 ਮਾਰਚ 2020 ਤੇ ਮਿਤੀ 4 ਅਪ੍ਰੈਲ 2020 ਨੂੰ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਬੈਂਕਾਂ ਸਬੰਧੀਂ ਪਹਿਲਾਂ ਜਾਰੀ ਹੁਕਮਾਂ ਦੀ ਲਗਾਤਾਰਤਾ ਵਿੱਚ ਜਾਰੀ ਕੀਤੇ ਹਨ।
ਕੁਮਾਰ ਅਮਿਤ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਬੈਂਕਾਂ ਵਿੱਚ ਕਿਸੇ ਤਰ੍ਹਾਂ ਦਾ ਇਕੱਠ ਰੋਕਣ ਲਈ ਪ੍ਰਬੰਧ ਕਰਨਗੇ ਅਤੇ ਇਸ ਬਾਰੇ ਸਬੰਧਤ ਐਸ.ਡੀ.ਐਮਜ ਆਪਣੀ ਸਬ ਡਵੀਜਨ ‘ਚ ਸੈਕਟਰ ਅਫ਼ਸਰ ਤਾਇਨਾਤ ਕਰਨਗੇ। ਇਨ੍ਹਾਂ ਹੁਕਮਾਂ ਮੁਤਾਬਕ ਕੋਰੋਨਾਵਾਇਰਸ ਨੂੰ ਰੋਕਣ ਤੋਂ ਲਗਾਏ ਕਰਫਿਊ ਤਹਿਤ ਲੱਗੀਆਂ ਰੋਕਾਂ ਦੇ ਮੱਦੇਨਜ਼ਰ ਬੈਂਕਾਂ ਦੇ ਮੈਨੇਜਰ ਕੋਵਿਡ-19 ਤਹਿਤ ਹੋਰ ਸਾਵਧਾਨੀਆਂ ਤੇ ਸਾਫ਼-ਸਫ਼ਾਈ ਰੱਖਣ ਸਮੇਤ ਭਾਰਤ ਸਰਕਾਰ, ਪੰਜਾਬ ਸਰਕਾਰ ਤੇ ਸਿਹਤ ਵਿਭਾਗ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਜਾਂਦੇ ਦਿਸ਼ਾ ਨਿਰਦੇਸ਼ਾਂ ਅਤੇ ਹਦਾਇਤਾਂ ਦਾ ਪਾਲਣ ਕਰਨਾ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੇ।

ਪਟਿਆਲਾ ਜ਼ਿਲ੍ਹੇ ਦੇ ਸਾਰੇ ਬੈਂਕ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿਣਗੇ
ਬੈਂਕਾਂ ਵਿੱਚ ਕਿਸੇ ਵੀ ਹਾਲਤ ਵਿੱਚ 10 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਹੀਂ ਕੀਤਾ ਜਾਵੇਗਾ, ਇੱਕ ਦੂਜੇ ਤੋਂ ਡੇਢ ਤੋਂ 2 ਮੀਟਰ ਸਮਾਜਿਕ ਦੂਰੀ ਬਣਾ ਕੇ ਰੱਖਣ, ਮਾਸਕਾਂ ਦੀ ਵਰਤੋਂ ਅਤੇ ਹੱਥਾਂ ਤੇ ਗਲੱਵਜ ਵਰਤਣ ਸਮੇਤ ਆਪਣੇ ਆਪ ਤੇ ਸਟਾਫ਼ ਸਮੇਤ ਬੈਂਕਿੰਗ ਯੰਤਰਾਂ ਨੂੰ ਸੈਨੇਟਾਈਜ਼ ਕਰਨਾ ਵੀ ਯਕੀਨੀ ਬਣਾਇਆ ਜਾਵੇਗਾ।