ਸ੍ਰੀ ਮੁਕਤਸਰ ਸਾਹਿਬ ਜ਼ਿਲੇ ਅੰਦਰ ਟਿੱਡੀ ਦਲ ਦਾ ਕੋਈ ਖਤਰਾ ਨਹੀ-ਡਿਪਟੀ ਕਮਿਸ਼ਨਰ

240

ਸ੍ਰੀ ਮੁਕਤਸਰ ਸਾਹਿਬ ਜ਼ਿਲੇ ਅੰਦਰ ਟਿੱਡੀ ਦਲ ਦਾ ਕੋਈ ਖਤਰਾ ਨਹੀ-ਡਿਪਟੀ ਕਮਿਸ਼ਨਰ

 ਸ੍ਰੀ ਮੁਕਤਸਰ ਸਾਹਿਬ, 29 ਮਈ:

ਟਿੱਡੀ ਦਲ ਦੀ ਰਿਪਰੋਟਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਐਮ.ਕੇ ਅਰਾਵਿੰਦ ਕੁਮਾਰ ਨੇ ਅੱਜ ਪਿੰਡ ਕੰਦੂ ਖੇੜਾ ਤੋਂ ਵਿਸੇਸ ਜਾਗਰੂਕਾ ਮੁਹਿੰਮ ਦੀ ਸ਼ੁਰੂਆਤ ਕੀਤੀ।ਉਨਾਂ ਪਿੰਡ ਵਾਸੀਆਂ ਨੰੂ ਦੱਸਿਆ ਕਿ ਜ਼ਿਲੇ ਅੰਦਰ ਟਿੱਡੀ ਦਲ ਦਾ ਕੋਈ ਖਤਰਾ ਨਹੀ ਹੈ। ਉਨਾਂ ਕਿਹਾ ਕਿ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੰੂ ਟਿੱਡੀ ਦਲ ਤੋਂ ਫ਼ਸਲਾਂ ਨੰੂ ਹੋਣ ਵਾਲੇ ਨੁਕਸਾਨ ਲਈ ਪਹਿਲਾ ਤੋਂ ਢੁੱਕਵੇਂ ਪ੍ਰਬੰਧ ਰੱਖਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਕਿਸਾਨਾਂ ਨੰੂ ਵੀ ਜਾਗਰੂਕ ਹੋਣ ਦੀ ਲੋੜ ਹੈ।

ਐਮ.ਕੇ.ਅਰਾਵਿੰਦ ਕੁਮਾਰ ਨੇ ਦੱਸਿਆ ਕਿ ਟਿੱਡੀ ਦਲ ਦੇ ਸੰਭਾਵਿਤ ਹਮਲੇ ਲਈ ਖੇਤੀਬਾੜੀ ਵਿਭਾਗ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੀਆਂ ਟੀਮਾਂ ਪਹਿਲਾ ਤੋਂ ਕਾਰਜ਼ਸੀਲ ਹਨ। ਉਨਾਂ ਕਿਹਾ ਕਿ ਹਰੇਕ ਪਿੰਡ ਪੱਧਰ ‘ਤੇ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਰਹੇ ਹਨ, ਜਿਥੇ ਕਿਧਰੇ ਟਿੱਡੀ ਦਲ ਦੇ ਹਮਲੇ ਦੀ ਸੰਭਾਵਨਾ ਹੋਵੇ। ਉਨਾਂ ਕਿਸਾਨਾਂ ਨੰੂ ਭਰੋਸਾ ਦਿਵਾਇਆ ਕਿ ਕੋਵਿਡ 19 ਦੀ ਮਹਾਂਮਾਰੀ ਦੇ ਬਾਵਜੂਦ ਜ਼ਿਲਾ ਪ੍ਰਸ਼ਾਸਨ ਕਿਸਾਨਾਂ ਦੀ ਫ਼ਸਲਾਂ ਨੰੂ ਕੋਈ ਨੁਕਸਾਨ ਨਹੀ ਪਹੰੁਚਣ ਦੇਵੇਗਾ। ਉਨਾਂ ਕਿਹਾ ਕਿ ਉੱਪ ਮੰਡਲ ਅਫ਼ਸਰ ਅਤੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਹਰੇਕ ਗਤਿਵਿਧੀ ’ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ।
ਸ੍ਰੀ ਮੁਕਤਸਰ ਸਾਹਿਬ ਜ਼ਿਲੇ ਅੰਦਰ ਟਿੱਡੀ ਦਲ ਦਾ ਕੋਈ ਖਤਰਾ ਨਹੀ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ ਜ਼ਿਲੇ ਅੰਦਰ ਟਿੱਡੀ ਦਲ ਦਾ ਕੋਈ ਖਤਰਾ ਨਹੀ-ਡਿਪਟੀ ਕਮਿਸ਼ਨਰ I ਉਨ੍ਰਾਂ ਇਸ ਮੌਕੇ ਟਿੱਡੀ ਦਲ ਦੇ ਖਾਤਮੇ ਲਈ ਵਰਤੋਂ ’ਚ ਲਿਆਉਣ ਵਾਲੀਆ ਪਾਣੀ ਦੀ ਗੱਡੀਆ, ਕੀਟਨਾਸ਼ਕ ਸਪਰੇਅ ਆਦਿ ਬਾਰੇ ਸਬੰਧਤ ਅਧਿਕਾਰੀਆਂ ਤੋਂ ਜਾਣਕਾਰੀ ਲਈ। ਉਨਾਂ ਲੋੜੀਂਦੇ ਪ੍ਰਬੰਧਾਂ ’ਤੇ ਸੰਤੁਸ਼ਟੀ ਜਾਹਿਰ ਕਰਦਿਆਂ ਸਬੰਧਤ ਅਧਿਕਾਰੀਆਂ ਨੰੂ ਸੁਚੇਤ ਰਹਿਣ ਦੇ ਆਦੇਸ਼ ਜਾਰੀ ਕੀਤੇ।

ਇਸ ਮੌਕੇ ਐਸ.ਡੀ.ਐਮ ਮਲੋਟ ਗੋਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਜਲੌਰ ਸਿੰਘ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। ਇਸ ਮੌਕੇ ਟਿੱਡੀ ਦਲ ਅਤੇ ਕੋਰੋਨਾ ਵਾਇਰਸ ਦੇ ਖਾਤਮੇ ਸਬੰਧੀ ਸਹੁੰ ਚੁੱਕੀ ਵੀ ਚੁੱਕੀ ਗਈ