ਮੋਬਾਇਲ, ਪਾਸਪੋਰਟ ਆਦਿ ਗੁੰਮ ਹੋਣ ਦੀ ਸ਼ਿਕਾਇਤ ਸੇਵਾ ਕੇਂਦਰਾਂ ਵਿੱਚ ਕੀਤੀ ਜਾਵੇਗੀ ਦਰਜ- ਡੀ.ਸੀ. ਸੰਗਰੂਰ
ਸੰਗਰੂਰ, 21 ਅਗਸਤ:
ਲੋਕ ਹਿੱਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਤੇ ਲੋਕ ਸ਼ਿਕਾਇਤਾਂ ਮਾਮਲੇ ਵਿਭਾਗ ਅਤੇ ਈ ਗਵਰਨੈਂਸ ਸੁਸਾਇਟੀ ਵੱਲੋਂ ਅਹਿਮ ਫੈਸਲਾ ਲੈਂਦਿਆਂ ਰੇਹੜੀਆਂ ਦੀ ਰਜਿਸਟਰੇਸ਼ਨ ਸੇਵਾ ਕੇਦਰਾਂ ਵਿੱਚ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਮਵੀਰ ਨੇ ਦਿੱਤੀ। ਉਨਾਂ ਦੱਸਿਆ ਕਿ ਜ਼ਿਲੇ ਦੇ ਸਮੂਹ ਸੇਵਾ ਕੇਂਦਰ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆ ਹਨ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਬਿਹਤਰ ਢੰਗ ਨਾਲ ਪ੍ਰਦਾਨ ਕਰਨ ਦੀ ਵਚਨਬੱਧਤਾ ਸਟਰੀਟ ਵੈਂਡਰਜ਼ ਰਜਿਸਟਰੇਸ਼ਨ (ਪੰਜੀਕਰਨ) ਸਮੇਤ ਮੋਬਾਇਲ, ਪਾਸਪੋਰਟ ਜਾਂ ਹੋਰ ਦਸਤਾਵੇਜ਼ ਆਦਿ ਗੁੰਮ ਹੋਣ ਦੀ ਸ਼ਿਕਾਇਤ ਵੀ ਸੇਵਾ ਕੇਂਦਰਾਂ ਵਿੱਚ ਦਰਜ ਕੀਤੀ ਜਾਵੇਗੀ।

ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਗ੍ਰਹਿ ਵਿਭਾਗ ਨਾਲ ਸਬੰਧਤ ਅਸਲਾ ਲਾਇਸੈਂਸ ਰੱਦ ਕਰਵਾਉਣ ਲਈ ਸੇਵਾ ਕੇਂਦਰਾਂ ਵਿਖੇ ਅਰਜ਼ੀ ਦੇਣ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਇਸੇ ਤਰਾਂ ਕੋਈ ਵੀ ਦਸਤਾਵੇਜ਼ ਸਮੇਤ ਪਾਸਪੋਰਟ ਜਾਂ ਮੋਬਾਇਲ ਗੁੰਮ ਹੋਣ ਹੀ ਸ਼ਿਕਾਇਤ ਵੀ ਸੇਵਾ ਕੇਂਦਰਾਂ ਵਿੱਚ ਦਰਜ ਕਰਵਾਈ ਜਾ ਸਕੇਗੀ।
